ਅਦਾਲਤ ਨੇ ਗਾਇਕ ਗਿੱਪੀ ਗਰੇਵਾਲ ਖਿਲਾਫ਼ ਵਾਰੰਟ ਕੀਤੇ ਜਾਰੀ, ਜਾਣੋ ਕਾਰਨ

Wednesday, Aug 07, 2024 - 10:03 AM (IST)

ਚੰਡੀਗੜ੍ਹ- ਅਦਾਲਤ ਨੇ ਪੰਜਾਬੀ ਗਾਇਕ ਗਿੱਪੀ ਗਰੇਵਾਲ ਖਿਲਾਫ਼ ਵਾਰੰਟ ਜਾਰੀ ਕੀਤੇ ਹਨ। ਦਰਅਸਲ 'ਚ ਰੰਗਦਾਰੀ ਮਾਮਲੇ 'ਚ ਗਿੱਪੀ ਗਰੇਵਾਲ ਨੇ ਗੈਂਗਸਟਰ ਦਿਲਪ੍ਰੀਤ ਬਾਬਾ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਵਾਰ-ਵਾਰ ਨੋਟਿਸ ਜਾਰੀ ਹੋਣ ਤੋਂ ਬਾਅਦ ਵੀ ਉਹ ਗਿੱਪੀ ਗਰੇਵਾਲ ਅਦਾਲਤ 'ਚ ਪੇਸ਼ ਨਹੀਂ ਹੋਏ। ਜਿਸ ਕਾਰਨ ਹੁਣ ਮੋਹਾਲੀ ਅਦਾਲਤ ਨੇ ਪੰਜਾਬੀ ਗਾਇਕ ਖਿਲਾਫ਼ ਵਾਰੰਟ ਜਾਰੀ ਕਰ ਦਿੱਤੇ ਹਨ।ਮੁਹਾਲੀ ਅਦਾਲਤ ਨੇ ਗਿੱਪੀ ਗਰੇਵਾਲ ਨੂੰ 24 ਜੁਲਾਈ ਨੂੰ ਪੇਸ਼ ਹੋਣ ਲਈ 5000 ਰੁਪਏ ਦੀ ਜ਼ਮਾਨਤ ਦੇ ਨਾਲ ਸੰਮਨ ਵੀ ਭੇਜੇ ਸਨ। ਜੋ ਅਦਾਲਤ 'ਚ ਵਾਪਸ ਆ ਗਿਆ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 20 ਅਗਸਤ ਨੂੰ ਹੋਵੇਗੀ। ਗਿੱਪੀ ਗਰੇਵਾਲ ਨੇ ਅਦਾਲਤ 'ਚ ਗਵਾਹੀ ਦੇਣੀ ਹੈ।

ਇਹ ਖ਼ਬਰ ਵੀ ਪੜ੍ਹੋ -ਯੂਟਿਊਬਰ ਐਲਵਿਸ਼ ਯਾਦਵ ਨੇ ਬੰਗਲਾਦੇਸ਼ ਦੇ ਮੁੱਦੇ ਨੂੰ ਲੈ ਕੇ PM Modi ਨੂੰ ਕੀਤਾ ਟਵੀਟ, ਲੋਕਾਂ ਨੇ ਕੀਤਾ ਸਮਰਥਨ

ਜਾਣੋ ਕੀ ਹੈ ਪੂਰਾ ਮਾਮਲਾ
31 ਮਈ, 2018 ਨੂੰ, ਗਿੱਪੀ ਗਰੇਵਾਲ ਨੂੰ ਇੱਕ ਅਣਜਾਣ ਨੰਬਰ ਤੋਂ ਵਟਸਐਪ 'ਤੇ ਇਕ ਸੁਨੇਹਾ ਮਿਲਿਆ ਸੀ। ਇਸ ਸੁਨੇਹੇ 'ਚ ਉਸ ਨੂੰ ਇੱਕ ਨੰਬਰ ਦਿੱਤਾ ਗਿਆ ਸੀ। ਇਸ ਨੰਬਰ 'ਤੇ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਨਾਲ ਗੱਲ ਕਰਨ ਲਈ ਕਿਹਾ ਗਿਆ। ਜਿਸ 'ਚ ਲਿਖਿਆ ਗਿਆ ਸੀ ਕਿ ਇਹ ਮੈਸੇਜ ਜਬਰੀ ਵਸੂਲੀ ਦੀ ਮੰਗ ਲਈ ਭੇਜਿਆ ਗਿਆ ਹੈ। ਤੁਸੀਂ ਗੱਲ ਕਰੋ ਨਹੀਂ ਤਾਂ ਤੁਹਾਡੀ ਹਾਲਤ ਪਰਮੀਸ਼ ਵਰਮਾ ਅਤੇ ਚਮਕੀਲਾ ਵਰਗੀ ਹੋ ਜਾਵੇਗੀ। ਇਸ ਤੋਂ ਬਾਅਦ ਗਿੱਪੀ ਗਰੇਵਾਲ ਨੇ ਇਸ ਦੀ ਸ਼ਿਕਾਇਤ ਮੁਹਾਲੀ ਪੁਲਸ ਨੂੰ ਕੀਤੀ।ਮੁਹਾਲੀ ਪੁਲਸ ਨੇ ਗਿੱਪੀ ਗਰੇਵਾਲ ਦੀ ਸ਼ਿਕਾਇਤ 'ਤੇ ਕੇਸ ਦਰਜ ਕੀਤਾ ਸੀ। ਹੁਣ ਗਿੱਪੀ ਗਰੇਵਾਲ ਨੂੰ ਗਵਾਹੀ ਲਈ ਬੁਲਾਇਆ ਜਾ ਰਿਹਾ ਹੈ, ਪਰ ਉਹ ਅਦਾਲਤ 'ਚ ਪੇਸ਼ ਨਹੀਂ ਹੋ ਰਹੇ ਹਨ। ਇਸ ਲਈ ਅਦਾਲਤ ਵੱਲੋਂ ਅੱਜ ਮੁੜ ਸੰਮਨ ਭੇਜੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ -ਲੰਮੇਂ ਸਮੇਂ ਬਾਅਦ ਸਿਲਵਰ ਸਕ੍ਰੀਨ ਉਤੇ ਵਾਪਸੀ ਕਰ ਰਹੇ ਨੇ ਰਾਜ ਬੱਬਰ, ਇਸ ਗਾਇਕ ਦੀ ਫਿਲਮ 'ਚ ਆਉਣਗੇ ਨਜ਼ਰ

ਗਿੱਪੀ ਗਰੇਵਾਲ ਇਸ ਸਮੇਂ ਕੈਨੇਡਾ 'ਚ ਹਨ
ਜਾਣਕਾਰੀ ਮੁਤਾਬਕ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਕੈਨੇਡਾ 'ਚ ਹਨ। ਇਸ ਕਾਰਨ ਉਹ ਅਦਾਲਤ ਦੇ ਸੰਮਨ ਹਾਸਲ ਨਹੀਂ ਕਰ ਪਾ ਰਹੇ ਹਨ। ਪਰ ਕਿਉਂਕਿ ਇਸ ਮਾਮਲੇ 'ਚ ਗਿੱਪੀ ਗਰੇਵਾਲ ਮੁੱਖ ਸ਼ਿਕਾਇਤਕਰਤਾ ਹੈ, ਇਸ ਲਈ ਉਸ ਦੀ ਗਵਾਹੀ ਜ਼ਰੂਰੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Priyanka

Content Editor

Related News