ਦਿਲਜੀਤ ਦੋਸਾਂਝ ਦੀ ਨਵੀਂ ਬਾਲੀਵੁੱਡ ਫ਼ਿਲਮ ‘ਦਿ ਕਰਿਊ’ ਦੀ ਸ਼ੂਟਿੰਗ ਹੋਈ ਸ਼ੁਰੂ

Saturday, Mar 25, 2023 - 05:12 PM (IST)

ਦਿਲਜੀਤ ਦੋਸਾਂਝ ਦੀ ਨਵੀਂ ਬਾਲੀਵੁੱਡ ਫ਼ਿਲਮ ‘ਦਿ ਕਰਿਊ’ ਦੀ ਸ਼ੂਟਿੰਗ ਹੋਈ ਸ਼ੁਰੂ

ਮੁੰਬਈ (ਬਿਊਰੋ)– ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਫ਼ਿਲਮਾਂ ਦੀ ਸ਼ੂਟਿੰਗ ’ਚ ਰੁੱਝੇ ਹੋਏ ਹਨ। ਹਾਲ ਹੀ ’ਚ ਦਿਲਜੀਤ ਦੋਸਾਂਝ ਨੇ ਆਪਣੀ ਫ਼ਿਲਮ ‘ਚਮਕੀਲਾ’ ਦੀ ਸ਼ੂਟਿੰਗ ਖ਼ਤਮ ਕੀਤੀ ਹੈ।

ਇਸ ਫ਼ਿਲਮ ’ਚ ਦਿਲਜੀਤ ਨਾਲ ਪਰਿਣੀਤੀ ਚੋਪੜਾ ਮੁੱਖ ਭੂਮਿਕਾ ਨਿਭਾਅ ਰਹੀ ਹੈ। ਫ਼ਿਲਮ ਨੂੰ ਡਾਇਰੈਕਟ ਇਮਤਿਆਜ਼ ਅਲੀ ਨੇ ਕੀਤਾ ਹੈ।

ਹੁਣ ਦਿਲਜੀਤ ਦੋਸਾਂਝ ਦੀ ਨਵੀਂ ਬਾਲੀਵੁੱਡ ਫ਼ਿਲਮ ‘ਦਿ ਕਰਿਊ’ ਦੀ ਸ਼ੂਟਿੰਗ ਵੀ ਸ਼ੁਰੂ ਹੋ ਗਈ ਹੈ। ਇਸ ਗੱਲ ਦੀ ਜਾਣਕਾਰੀ ਫ਼ਿਲਮ ਸਮੀਖਿਅਕ ਤਰਨ ਆਦਰਸ਼ ਨੇ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ : ਮਸ਼ਹੂਰ ਅਦਾਕਾਰਾ ਨੀਲੂ ਕੋਹਲੀ ਦੇ ਪਤੀ ਦੀ ਬਾਥਰੂਮ ’ਚ ਮਿਲੀ ਲਾਸ਼

‘ਦਿ ਕਰਿਊ’ ’ਚ ਦਿਲਜੀਤ ਤੋਂ ਇਲਾਵਾ ਕਰੀਨਾ ਕਪੂਰ ਖ਼ਾਨ, ਤੱਬੂ ਤੇ ਕ੍ਰਿਤੀ ਸੈਨਨ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਦੀ ਸ਼ੂਟਿੰਗ ਮੁੰਬਈ ’ਚ ਸ਼ੁਰੂ ਹੋਈ ਹੈ।

ਫ਼ਿਲਮ ਦੀ ਕਹਾਣੀ ਏਅਰਲਾਈਨ ਇੰਡਸਟਰੀ ਦੇ ਆਲੇ-ਦੁਆਲੇ ਘੁੰਮਦੀ ਹੈ। ‘ਦਿ ਕਰਿਊ’ ਨੂੰ ਏਕਤਾ ਕਪੂਰ ਤੇ ਰੀਆ ਕਪੂਰ ਪ੍ਰੋਡਿਊਸ ਕਰ ਰਹੀ ਹੈ।

ਇਸ ਤੋਂ ਪਹਿਲਾਂ ਦੋਵਾਂ ਨੇ ‘ਵੀਰੇ ਦੀ ਵੈਡਿੰਗ’ ਫ਼ਿਲਮ ਨੂੰ ਪ੍ਰੋਡਿਊਸ ਕੀਤਾ ਹੈ। ‘ਦਿ ਕਰਿਊ’ ਨੂੰ ਰਾਜੇਸ਼ ਕ੍ਰਿਸ਼ਨਨ ਡਾਇਰੈਕਟ ਕਰਨਗੇ।

ਨੋਟ- ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News