‘ਸੀ. ਆਈ. ਡੀ.’ ਦੇ ਮਸ਼ਹੂਰ ਅਦਾਕਾਰ ਨੂੰ ਪਿਆ ਦਿਲ ਦਾ ਦੌਰਾ, ਹਾਲਤ ਨਾਜ਼ੁਕ, ਵੈਂਟੀਲੇਟਰ ’ਤੇ ਰੱਖਿਆ

Sunday, Dec 03, 2023 - 04:12 PM (IST)

‘ਸੀ. ਆਈ. ਡੀ.’ ਦੇ ਮਸ਼ਹੂਰ ਅਦਾਕਾਰ ਨੂੰ ਪਿਆ ਦਿਲ ਦਾ ਦੌਰਾ, ਹਾਲਤ ਨਾਜ਼ੁਕ, ਵੈਂਟੀਲੇਟਰ ’ਤੇ ਰੱਖਿਆ

ਮੁੰਬਈ (ਬਿਊਰੋ)– ਕ੍ਰਾਈਮ ਸ਼ੋਅ ‘ਸੀ. ਆਈ. ਡੀ.’ ’ਚ ਫ੍ਰੈਡਰਿਕਸ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਦਿਨੇਸ਼ ਫਡਨੀਸ ਦੇ ਪ੍ਰਸ਼ੰਸਕਾਂ ਲਈ ਬੁਰੀ ਖ਼ਬਰ ਹੈ। ਖ਼ਬਰਾਂ ਹਨ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਇਕ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਰਿਪੋਰਟ ਅਨੁਸਾਰ ‘ਸੀ. ਆਈ. ਡੀ.’ ਦੇ ਕਲਾਕਾਰਾਂ ਤੇ ਕਰਿਊ ਨੂੰ ਹਾਲ ਹੀ ’ਚ ਉਨ੍ਹਾਂ ਦੀ ਸਿਹਤ ਸਥਿਤੀ ਬਾਰੇ ਸੂਚਿਤ ਕੀਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਦਿਨੇਸ਼ ਫਡਨੀਸ ਦਾ ਹਾਲ-ਚਾਲ ਪੁੱਛਣ ਲਈ ਮਸ਼ਹੂਰ ਟੀ. ਵੀ. ਸੀਰੀਅਲ ‘ਸੀ. ਆਈ. ਡੀ.’ ਦੀ ਪੂਰੀ ਸਟਾਰ ਕਾਸਟ ਤੇ ਕਈ ਕਰਿਊ ਮੈਂਬਰ ਹਸਪਤਾਲ ਪਹੁੰਚੇ ਸਨ।

ਖ਼ਬਰਾਂ ਮੁਤਾਬਕ 57 ਸਾਲਾ ਦਿਨੇਸ਼ ਫਡਨੀਸ ਨੂੰ ਸ਼ਨੀਵਾਰ ਨੂੰ ਉਨ੍ਹਾਂ ਦੇ ਘਰ ’ਚ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਤੁੰਗਾ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦਿਨੇਸ਼ ਫਡਨੀਸ ਵੈਂਟੀਲੇਟਰ ਸਪੋਰਟ ’ਤੇ ਹਨ ਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅਦਾਕਾਰ ਦੇ ਦਿਲ ਦਾ ਦੌਰਾ ਪੈਣ ਦੀ ਖ਼ਬਰ ਨੇ ਆਮ ਲੋਕਾਂ ਦੇ ਨਾਲ-ਨਾਲ ਸਿਤਾਰਿਆਂ ਦਾ ਵੀ ਦਿਲ ਤੋੜ ਦਿੱਤਾ ਹੈ। ਪ੍ਰਸ਼ੰਸਕ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਦੁਆ ਕਰ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਵਿਆਹ ਦੇ ਬੰਧਨ ’ਚ ਬੱਝਿਆ ਪਰਮੀਸ਼ ਵਰਮਾ ਦਾ ਭਰਾ ਸੁਖਨ, ਪਤਨੀ ਤਰਨ ਨਾਲ ਤਸਵੀਰਾਂ ਆਈਆਂ ਸਾਹਮਣੇ

ਤੁਹਾਨੂੰ ਦੱਸ ਦੇਈਏ ਕਿ ਦਿਨੇਸ਼ ਫਡਨੀਸ ਸੋਸ਼ਲ ਮੀਡੀਆ ’ਤੇ ਵੀ ਐਕਟਿਵ ਰਹਿੰਦੇ ਹਨ। ਉਹ ਅਕਸਰ ਆਪਣੀਆਂ ਤਸਵੀਰਾਂ ਤੇ ਕਾਮੇਡੀ ਵੀਡੀਓਜ਼ ਨਾਲ ਆਪਣੇ ਪ੍ਰਸ਼ੰਸਕਾਂ ਵਿਚਕਾਰ ਛਾਏ ਰਹਿੰਦੇ ਹਨ। ਦਿਨੇਸ਼ ਫਡਨੀਸ 1998 ਤੋਂ 2018 ਤੱਕ ਪ੍ਰਸਿੱਧ ਟੀ. ਵੀ. ਸ਼ੋਅ ‘ਸੀ. ਆਈ. ਡੀ.’ ਦਾ ਹਿੱਸਾ ਸਨ। ਉਨ੍ਹਾਂ ਨੇ ਇਸ ਸ਼ੋਅ ’ਚ ਫ੍ਰੈਡਰਿਕਸ ਦੀ ਭੂਮਿਕਾ ਨਿਭਾਅ ਕੇ ਦਰਸ਼ਕਾਂ ਦੇ ਦਿਲਾਂ ’ਤੇ ਲੰਮਾ ਸਮਾਂ ਰਾਜ ਕੀਤਾ। ਉਨ੍ਹਾਂ ਦੇ ਕਿਰਦਾਰ ਨੂੰ ਦਰਸ਼ਕਾਂ ਨੇ ਕਾਫ਼ੀ ਪਸੰਦ ਕੀਤਾ ਸੀ।

‘ਸੀ. ਆਈ. ਡੀ.’ ਤੋਂ ਇਲਾਵਾ ਉਨ੍ਹਾਂ ਨੇ ਸ਼ੋਅ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ’ਚ ਵੀ ਛੋਟੀ ਭੂਮਿਕਾ ਨਿਭਾਈ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਆਮਿਰ ਖ਼ਾਨ ਨਾਲ ਫ਼ਿਲਮ ‘ਸਰਫਰੋਸ਼’ ਤੇ ਰਿਤਿਕ ਰੌਸ਼ਨ ਨਾਲ ਫ਼ਿਲਮ ‘ਸੁਪਰ 30’ ’ਚ ਵੀ ਕੰਮ ਕੀਤਾ ਸੀ। ਹਾਲਾਂਕਿ ਉਨ੍ਹਾਂ ਨੂੰ ਸ਼ੋਅ ‘ਸੀ. ਆਈ. ਡੀ.’ ਤੋਂ ਜ਼ਿਆਦਾ ਪ੍ਰਸਿੱਧੀ ਮਿਲੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News