ਕੰਗਨਾ ਰਣੌਤ ਨੂੰ ਮਸ਼ਹੂਰ ਗਾਇਕਾ ਨੇ ਲਿਆ ਲੰਮੇ ਹੱਥੀਂ, ਆਖੀ ਇਹ ਵੱਡੀ ਗੱਲ

Monday, Oct 14, 2024 - 12:16 PM (IST)

ਪਠਾਨਕੋਟ (ਅਦਿੱਤਿਆ) : ‘ਬੱਤੀਆਂ ਬੁਝਾਈ ਰੱਖਦੀ ਦੀਵਾ ਬਲੇ ਸਾਰੀ ਰਾਤ’ ਗੀਤ ਨਾਲ ਆਪਣੇ ਗਾਇਕੀ ਕਰੀਅਰ ਦੀ ਸ਼ੁਰੂਆਤ ਕਰਕੇ ਪੰਜਾਬੀ ਮਿਊਜ਼ਿਕ ਇੰਡਸਟਰੀ ’ਚ ਧੂਮ ਮਚਾਉਣ ਵਾਲੀ ਗਾਇਕਾ ਡੌਲੀ ਸਿੰਘ ਨੇ ਵਿਦੇਸ਼ਾਂ ’ਚ ਪੰਜਾਬੀਆਂ ਵੱਲੋਂ ਪੰਜਾਬੀ ਸੱਭਿਆਚਾਰ ਨੂੰ ਪੂਰੀ ਤਰ੍ਹਾਂ ਸੰਭਾਲਣ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦਾ ਸੱਭਿਆਚਾਰ ਵਿਦੇਸ਼ਾਂ ਵਿਚ ਵੀ ਲਹਿਰਾਂ ਬਣਾ ਰਿਹਾ ਹੈ। 

ਇਹ ਖ਼ਬਰ ਵੀ ਪੜ੍ਹੋ - ਆਖ਼ਰੀ ਕੀਮੋਥੈਰੇਪੀ ਕਾਰਨ ਵਿਗੜੀ ਹਿਨਾ ਖ਼ਾਨ ਦੀ ਹਾਲਤ, ਤਸਵੀਰਾਂ ਵੇਖ ਲੱਗੇਗਾ ਝਟਕਾ

ਰਾਮਾ ਡਰਾਮਾਟਿਕ ਕਲੱਬ ਦੇ ਸੀਨੀਅਰ ਮੈਂਬਰ ਵਿਨੈ ਜੋਸ਼ੀ ਦੇ ਸੱਦੇ ’ਤੇ ਪਠਾਨਕੋਟ ਆਈ ਗਾਇਕਾ ਡੌਲੀ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਨੂੰ ਬਚਪਨ ਤੋਂ ਹੀ ਗਾਉਣ ਦਾ ਸ਼ੌਕ ਸੀ, ਪੜ੍ਹਾਈ ਦੇ ਨਾਲ-ਨਾਲ ਉਸ ਨੇ ਸਕੂਲ ਅਤੇ ਕਾਲਜ 'ਚ ਸਮੇਂ-ਸਮੇਂ 'ਤੇ ਗਾਇਆ। ਅੰਮ੍ਰਿਤਸਰ ਜ਼ਿਲ੍ਹੇ ਦੇ ਇਕ ਛੋਟੇ ਜਿਹੇ ਪਿੰਡ ਜੇਠੂਵਾਲ 'ਚ ਜਨਮੀ ਡੋਲੀ ਸਿੰਘ ਨੇ ਆਪਣੇ ਪਹਿਲੇ ਗੀਤ ‘ਬੱਤੀਆਂ ਬੁਝਾਈ ਰੱਖਦੀ ਦੀਵਾ ਵਾਲੀ ਰਾਤ’ ਨਾਲ ਸੰਗੀਤ ਜਗਤ 'ਚ ਇੱਕ ਵੱਖਰੀ ਪਛਾਣ ਬਣਾਈ। ਗਾਇਕਾ ਡੌਲੀ ਸਿੰਘ ਨੇ ਉਸ ਨੇ ਪਾਲੀਵੁੱਡ ’ਚ ਐਂਟਰੀ ਕਰਦੇ ਹੋਏ ਪੰਜਾਬੀ ਫ਼ਿਲਮ ‘ਵਜ਼ੀਰ’ ’ਚ ਮਾਂ ਦਾ ਕਿਰਦਾਰ ਨਿਭਾਇਆ ਹੈ।

ਇਹ ਖ਼ਬਰ ਵੀ ਪੜ੍ਹੋ - ਮਸ਼ਹੂਰ ਗਾਇਕ ਦੇ ਸ਼ੋਅ 'ਚ ਭਾਰੀ ਹੰਗਾਮਾ, ਸਟੇਜ ਛੱਡ ਭੱਜਿਆ ਗਾਇਕ

ਬਾਲੀਵੁੱਡ ਸਿਨੇਮਾ ਅਭਿਨੇਤਰੀ ਅਤੇ ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਪੰਜਾਬ ਅਤੇ ਪੰਜਾਬੀਆਂ ਬਾਰੇ ਲਗਾਤਾਰ ਦਿੱਤੇ ਜਾ ਰਹੇ ਬਿਆਨਾਂ ਸਬੰਧੀ ਪੁੱਛੇ ਸਵਾਲ ਦੇ ਜਵਾਬ 'ਚ ਡੌਲੀ ਸਿੰਘ ਨੇ ਕਿਹਾ ਕਿ ਕੰਗਨਾ ਰਣੌਤ ਨੂੰ ਆਪਣੇ ਬਿਆਨਾਂ ’ਤੇ ਕਾਬੂ ਰੱਖਣਾ ਚਾਹੀਦਾ ਹੈ ਕਿਉਂਕਿ ਉਹ ਪੰਜਾਬ ਅਤੇ ਪੰਜਾਬੀਆਂ ਬਾਰੇ ਬਹੁਤ ਕੁਝ ਨਹੀਂ ਜਾਣਦੀ ਅਤੇ ਅਜਿਹੇ ਬਿਆਨਾਂ ਤੋਂ ਦੂਰ ਰਹਿ ਕੇ ਆਪਣੇ ਹਲਕੇ ਦੇ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ, ਜਿਨ੍ਹਾਂ ਨੇ ਉਸ ਨੂੰ ਜਿੱਤਾ ਕੇ ਲੋਕ ਸਭਾ ਵਿਚ ਭੇਜਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


sunita

Content Editor

Related News