ਰਿਲੀਜ਼ ਤੋਂ ਪਹਿਲਾਂ ਵਿਵਾਦਾਂ ’ਚ ਘਿਰੀ ਫ਼ਿਲਮ ‘ਦਾਸਤਾਨ-ਏ-ਸਰਹਿੰਦ’, ਸ਼੍ਰੋਮਣੀ ਕਮੇਟੀ ਨੇ ਕੀਤਾ ਤਿੱਖਾ ਵਿਰੋਧ

10/26/2023 11:22:18 AM

ਐਂਟਰਟੇਨਮੈਂਟ ਡੈਸਕ– ਫ਼ਿਲਮ ‘ਦਾਸਤਾਨ-ਏ-ਸਰਹਿੰਦ’ ਦਾ ਮੁੜ ਵਿਰੋਧ ਸ਼ੁਰੂ ਹੋ ਗਿਆ ਹੈ। ਐੱਸ. ਜੀ. ਪੀ. ਸੀ. ਨੇ ਫ਼ਿਲਮ ਨੂੰ ਰਿਲੀਜ਼ ਕਰਨ ਦਾ ਵਿਰੋਧ ਕੀਤਾ ਹੈ। ਐੱਸ. ਜੀ. ਪੀ. ਸੀ. ਨੇ ਕਿਹਾ ਕਿ ਉਨ੍ਹਾਂ ਵਲੋਂ ਫ਼ਿਲਮ ਨੂੰ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ ਹੈ।

ਦੱਸ ਦੇਈਏ ਕਿ ਗੁਰੂ ਸਾਹਿਬਾਨ ’ਤੇ ਕਿਸੇ ਵੀ ਤਰ੍ਹਾਂ ਦੇ ਫ਼ਿਲਮਾਂਕਣ ’ਤੇ ਰੋਕ ਲੱਗੀ ਹੋਈ ਹੈ। ਐੱਸ. ਜੀ. ਪੀ. ਸੀ. ਨੇ ਕਿਹਾ ਕਿ ਫ਼ਿਲਮ ਦੇ ਲਗਾਏ ਜਾ ਰਹੇ ਬੋਰਡਾਂ ਲਈ ਇਸ ਦੇ ਪ੍ਰਬੰਧਕ ਜਵਾਬਦੇਹ ਹੋਣਗੇ। ਉਨ੍ਹਾਂ ਕਿਹਾ ਕਿ ਫ਼ਿਲਮ ਪ੍ਰਬੰਧਕ ਸਿੱਖ ਕੌਮ ਦੀਆਂ ਭਾਵਨਾਵਾਂ ਮੁਤਾਬਕ ਹੀ ਫ਼ੈਸਲਾ ਲੈਣ।

ਇਹ ਖ਼ਬਰ ਵੀ ਪੜ੍ਹੋ : ਕੰਗਨਾ ਰਣੌਤ ਨੇ ਹਮਾਸ ਨੂੰ ਦੱਸਿਆ ‘ਆਧੁਨਿਕ ਰਾਵਣ’, ਇਜ਼ਰਾਈਲ ਅੰਬੈਸੀ ਪਹੁੰਚ ਕਿਹਾ– ‘ਤੁਸੀਂ ਜ਼ਰੂਰ ਜਿੱਤੋਗੇ’

ਐੱਸ. ਜੀ. ਪੀ. ਸੀ. ਵਲੋਂ ਛੋਟੇ ਸਾਹਿਬਜ਼ਾਦਿਆਂ ਨੂੰ ਐਨੀਮੇਸ਼ਨ ਰਾਹੀਂ ਦਿਖਾਉਣ ’ਤੇ ਇਤਰਾਜ਼ ਜਤਾਇਆ ਜਾ ਰਿਹਾ ਹੈ। ਇਹ ਫ਼ਿਲਮ ਨਵੰਬਰ ’ਚ ਰਿਲੀਜ਼ ਹੋਣ ਜਾ ਰਹੀ ਹੈ।

PunjabKesari

ਇਸ ਸਬੰਧੀ ਐੱਸ. ਜੀ. ਪੀ. ਸੀ. ਦੇ ਟਵਿਟਰ ਹੈਂਡਲ ਤੋਂ ਇਕ ਟਵੀਟ ਸਾਂਝਾ ਕੀਤਾ ਗਿਆ ਹੈ, ਜਿਸ ’ਚ ਲਿਖਿਆ ਹੈ, ‘‘ਦਾਸਤਾਨ-ਏ-ਸਰਹਿੰਦ ਫ਼ਿਲਮ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ। ਇਸ ਦੇ 5 ਨਵੰਬਰ ਨੂੰ ਜਾਰੀ ਹੋਣ ਬਾਰੇ ਲਗਾਏ ਜਾ ਰਹੇ ਬੋਰਡਾਂ ਲਈ ਫ਼ਿਲਮ ਦੇ ਪ੍ਰਬੰਧਕ ਹੀ ਜਵਾਬਦੇਹ ਹਨ। ਸੰਗਤ ਨੂੰ ਅਪੀਲ ਹੈ ਕਿ ਕਿਸੇ ਵੀ ਤਰ੍ਹਾਂ ਦੇ ਝੂਠੇ ਪ੍ਰਚਾਰ ਤੋਂ ਸੁਚੇਤ ਰਹੇ ਤੇ ਫ਼ਿਲਮ ਦੇ ਪ੍ਰਬੰਧਕਾਂ ਨੂੰ ਵੀ ਬੇਨਤੀ ਹੈ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਅਨੁਸਾਰ ਹੀ ਫ਼ਿਲਮ ਸਬੰਧੀ ਕੋਈ ਫ਼ੈਸਲਾ ਲੈਣ। ਸੰਗਤ ਨੂੰ ਇਹ ਵੀ ਯਾਦ ਕਰਵਾਇਆ ਜਾਂਦਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਰਮ ਪ੍ਰਚਾਰ ਕਮੇਟੀ ਦੇ ਮਤੇ ਰਾਹੀਂ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰ ਤੇ ਸਾਹਿਬਜ਼ਾਦਿਆਂ ਬਾਰੇ ਕਿਸੇ ਵੀ ਤਰ੍ਹਾਂ ਦੇ ਫ਼ਿਲਮਾਂਕਣ ’ਤੇ ਰੋਕ ਲਗਾਈ ਹੋਈ ਹੈ।’’

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News