ਫ਼ਿਲਮ 'ਸਿੰਘਮ ਅਗੇਨ' ਤੋਂ ਅਦਾਕਾਰ ਅਜੈ ਦੇਵਗਨ ਦਾ ਪਹਿਲਾਂ ਲੁੱਕ ਆਇਆ ਸਾਹਮਣੇ

05/24/2024 5:23:07 PM

ਮੁੰਬਈ(ਬਿਊਰੋ): ਅਜੈ ਦੇਵਗਨ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ 'ਸਿੰਘਮ ਅਗੇਨ' ਨੂੰ ਲੈ ਕੇ ਸੁਰਖੀਆਂ 'ਚ ਹਨ। ਇਸ ਫ਼ਿਲਮ ਦੀ ਸ਼ੂਟਿੰਗ ਚੱਲ ਰਹੀ ਹੈ ਅਤੇ ਰੋਹਿਤ ਸ਼ੈੱਟੀ ਆਪਣੀ ਫ਼ਿਲਮ ਨੂੰ ਲੈ ਕੇ ਕੁਝ ਅਪਡੇਟਸ ਸ਼ੇਅਰ ਕਰਦੇ ਰਹਿੰਦੇ ਹਨ। ਇਸ ਦੌਰਾਨ 'ਸਿੰਘਮ ਅਗੇਨ' ਤੋਂ ਅਜੈ ਦੇਵਗਨ ਦਾ ਪਹਿਲਾ ਲੁੱਕ ਸਾਹਮਣੇ ਆਇਆ ਹੈ। ਜਿਸ 'ਚ ਉਹ ਆਪਣੇ ਪੁਰਾਣੇ ਬਾਜੀਰਾਓ ਸਿੰਘਮ ਅਵਤਾਰ 'ਚ ਨਜ਼ਰ ਆ ਰਹੀ ਹੈ।

 
 
 
 
 
 
 
 
 
 
 
 
 
 
 
 

A post shared by Rohit Shetty (@itsrohitshetty)


ਦੱਸ ਦਈਏ ਕਿ ਰੋਹਿਤ ਸ਼ੈੱਟੀ ਦੀ 'ਸਿੰਘਮ ਅਗੇਨ' ਇਸ ਸਾਲ ਦੀ ਸਭ ਤੋਂ ਚਰਚਿਤ ਫ਼ਿਲਮਾਂ 'ਚੋਂ ਇਕ ਹੈ, ਇਸ ਫ਼ਿਲਮ 'ਚ ਅਜੈ ਦੇਵਗਨ ਤੋਂ ਇਲਾਵਾ ਦੀਪਿਕਾ ਪਾਦੂਕੋਣ, ਰਣਵੀਰ ਸਿੰਘ, ਅਕਸ਼ੇ ਕੁਮਾਰ, ਟਾਈਗਰ ਸ਼ਰਾਫ, ਕਰੀਨਾ ਕਪੂਰ ਅਤੇ ਅਰਜੁਨ ਕਪੂਰ ਮੁੱਖ ਭੂਮਿਕਾ ਨਿਭਾਉਣਗੇ। ਅਜੈ ਦੇਵਗਨ ਇਸ ਫ਼ਿਲਮ ਦੀ ਸ਼ੂਟਿੰਗ ਜਲਦ ਤੋਂ ਜਲਦ ਪੂਰੀ ਕਰਨ 'ਚ  ਵਿਅਸਥ ਹਨ। ਅਦਾਕਾਰ ਦੀ ਗੱਲ ਕਰੀਏ ਤਾਂ ਇਸ ਵਿੱਚ ਉਹ ਪੁਲਸ ਦੀ ਵਰਦੀ ਵਿੱਚ ਖੜੇ ਨਜ਼ਰ ਆ ਰਹੇ ਹਨ। ਅਜੈ ਦੇਵਗਨ ਦੇ ਆਲੇ-ਦੁਆਲੇ ਕੁਝ ਹੋਰ ਫੌਜੀ ਜਵਾਨ ਤਾਇਨਾਤ ਹਨ ਅਤੇ ਉਨ੍ਹਾਂ ਦੇ ਹੱਥਾਂ 'ਚ ਬੰਦੂਕਾਂ ਹਨ।  ਇਸ ਪੋਸਟ ਨੂੰ ਸ਼ੇਅਰ ਕਰਦੇ ਹੋਏ ਰੋਹਿਤ ਸ਼ੈੱਟੀ ਨੇ ਲਿਖਿਆ, ‘SSP SOG ਸਪੈਸ਼ਲ ਆਪ੍ਰੇਸ਼ਨ ਗਰੁੱਪ ਦੇ ਨਾਲ 'ਬਾਜੀਰਾਓ ਸਿੰਘਮ'। ਜੰਮੂ-ਕਸ਼ਮੀਰ ਪੁਲਸ 'ਸਿੰਘਮ ਅਗੇਨ' ਜਲਦ ਆ ਰਹੀ ਹੈ।  ਪਿਛਲੇ ਕਈ ਦਿਨਾਂ ਤੋਂ ਜੰਮੂ-ਕਸ਼ਮੀਰ 'ਚ ਫ਼ਿਲਮ ਦੀ ਸ਼ੂਟਿੰਗ ਚੱਲ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ ਦੀਪਿਕਾ ਪਾਦੁਕੋਣ ਨੇ ਕਰਵਾਇਆ ਫੋਟੋਸ਼ੂਟ, ਬੇਬੀ ਬੰਪ ਕੀਤਾ ਫਲਾਂਟ

ਰੋਹਿਤ ਸ਼ੈੱਟੀ ਦੀ ਇਹ ਪੰਜਵੀਂ ਫਿਲਮ ਹੈ। ਪਹਿਲਾਂ 'ਸਿੰਘਮ ਅਗੇਨ' ਦੀ ਰਿਲੀਜ਼ ਡੇਟ 15 ਅਗਸਤ ਤੈਅ ਕੀਤੀ ਗਈ ਸੀ ਪਰ ਹੁਣ ਇਸ ਨੂੰ ਟਾਲ ਦਿੱਤਾ ਗਿਆ ਹੈ। ਹਾਲਾਂਕਿ, ਸਿੰਘਮ ਅਗੇਨ ਦੀ ਨਵੀਂ ਰਿਲੀਜ਼ ਡੇਟ ਨੂੰ ਲੈ ਕੇ ਨਿਰਮਾਤਾ ਵੱਲੋਂ ਕੋਈ ਬਿਆਨ ਜ਼ਾਰੀ ਨਹੀਂ ਕੀਤਾ ਗਿਆ ਹੈ।  ਵਿਲੇਨ ਦੀ ਭੂਮਿਕਾ ‘ਚ ਨਜ਼ਰ ਆਉਣਗੇ ਅਤੇ ਉਨ੍ਹਾਂ ਨੇ ਆਪਣੇ ਹਿੱਸੇ ਦੀ ਸ਼ੂਟਿੰਗ ਪੂਰੀ ਕਰ ਲਈ ਹੈ। ਇਸ ਗੱਲ ਦੀ ਜਾਣਕਾਰੀ ਅਰਜੁਨ ਕਪੂਰ ਨੇ ਇੰਸਟਾਗ੍ਰਾਮ 'ਤੇ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Anuradha

Content Editor

Related News