ਗਿੱਪੀ ਗਰੇਵਾਲ ਦੀ ਫ਼ਿਲਮ ''ਸਰਬਾਲ੍ਹਾ ਜੀ'' ਦੀ ਪਹਿਲੀ ਝਲਕ ਆਈ ਸਾਹਮਣੇ

Sunday, Nov 03, 2024 - 12:46 PM (IST)

ਗਿੱਪੀ ਗਰੇਵਾਲ ਦੀ ਫ਼ਿਲਮ ''ਸਰਬਾਲ੍ਹਾ ਜੀ'' ਦੀ ਪਹਿਲੀ ਝਲਕ ਆਈ ਸਾਹਮਣੇ

ਜਲੰਧਰ (ਬਿਊਰੋ) : ਪੰਜਾਬੀ ਸਿਨੇਮਾ ਦੀਆਂ ਸਾਹਮਣੇ ਆਉਣ ਵਾਲੀਆਂ ਵੱਡੀਆਂ ਅਤੇ ਬਹੁ-ਚਰਚਿਤ ਪੰਜਾਬੀ ਫ਼ਿਲਮਾਂ 'ਚ ਅਪਣੀ ਅੱਜਕੱਲ੍ਹ ਮੌਜੂਦਗੀ ਦਰਜ ਕਰਵਾ ਰਹੀ ਹੈ ਆਉਣ ਵਾਲੀ ਪੰਜਾਬੀ ਫ਼ਿਲਮ 'ਸਰਬਾਲ੍ਹਾ ਜੀ', ਜਿਸ ਦੀ ਝਲਕ ਸਾਹਮਣੇ ਆਈ ਹੈ। 'ਟਿਪਸ ਫਿਲਮਜ਼' ਵੱਲੋਂ ਪੇਸ਼ ਕੀਤੀ ਜਾਣ ਵਾਲੀ ਉਕਤ ਫ਼ਿਲਮ ਦਾ ਨਿਰਮਾਣ ਬਾਲੀਵੁੱਡ ਦੇ ਮਸ਼ਹੂਰ ਨਿਰਮਾਤਾ ਕੁਮਾਰ ਤੁਰਾਨੀ ਕਰ ਰਹੇ ਹਨ, ਜੋ ਇਸ ਤੋਂ ਪਹਿਲਾਂ 'ਰੇਸ', 'ਪ੍ਰਿੰਸ', 'ਸੋਲਜਰ', 'ਕਿਆ ਕਹਿਣਾ', 'ਨਕਾਬ', 'ਫਿਦਾ', 'ਰੇਸ 2', 'ਜਬ ਪਿਆਰ ਕਿਸੀ ਸੇ ਹੋਤਾ ਹੈ', 'ਔਜਾਰ', 'ਅਲਬੇਲਾ' ਸਮੇਤ ਕਈ ਬਿੱਗ ਸੈੱਟਅੱਪ ਅਤੇ ਮਲਟੀ-ਸਟਾਰਰ ਹਿੰਦੀ ਫ਼ਿਲਮਾਂ ਦਾ ਨਿਰਮਾਣ ਕਰ ਚੁੱਕੇ ਹਨ।

ਉਕਤ ਤੋਂ ਇਲਾਵਾ ਪੰਜਾਬੀ ਫ਼ਿਲਮਾਂ ਦੇ ਨਿਰਮਾਣ 'ਚ ਇਹ ਅਜ਼ੀਮ ਨਿਰਮਾਤਾ ਬਰਾਬਰਤਾ ਨਾਲ ਕਦਮ ਅੱਗੇ ਵਧਾ ਰਹੇ ਹਨ, ਜਿੰਨ੍ਹਾਂ ਵੱਲੋਂ ਨਿਰਮਿਤ ਕੀਤੀਆਂ ਗਈਆਂ ਪੰਜਾਬੀ ਫ਼ਿਲਮਾਂ 'ਚ 'ਅਸਾਂ ਨੂੰ ਮਾਣ ਵਤਨਾਂ ਦਾ', 'ਜਿਹਨੇ ਮੇਰਾ ਦਿਲ ਲੁੱਟਿਆ', 'ਕਪਤਾਨ', 'ਅੰਬਰਸਰੀਆ' ਆਦਿ ਸ਼ੁਮਾਰ ਰਹੀਆਂ ਹਨ। ਉਥੇ ਹੀ ਪੰਜਾਬੀ ਸਿਨੇਮਾ ਦੀ ਮਲਟੀ ਸਟਾਰਰ ਅਤੇ ਮਹਿੰਗੀ ਫ਼ਿਲਮ ਵਜੋਂ ਸਾਹਮਣੇ ਆਉਣ ਜਾ ਰਹੀ ਉਕਤ ਫ਼ਿਲਮ 'ਸਰਬਾਲ੍ਹਾ ਜੀ' ਨਾਲ ਜੁੜੇ ਕੁਝ ਹੋਰ ਅਹਿਮ ਪਹਿਲੂਆਂ ਦੀ ਗੱਲ ਕਰੀਏ ਤਾਂ ਗਿੱਪੀ ਗਰੇਵਾਲ, ਐਮੀ ਵਿਰਕ, ਸਰਗੁਣ ਮਹਿਤਾ ਅਤੇ ਨਿਮਰਤ ਖਹਿਰਾ ਸਟਾਰਰ ਉਕਤ ਫ਼ਿਲਮ ਦੀ ਸ਼ੂਟਿੰਗ ਇੰਨੀਂ ਦਿਨੀਂ ਰਾਜਸਥਾਨ ਦੇ ਸੂਰਤਗੜ੍ਹ ਇਲਾਕਿਆਂ 'ਚ ਜਾਰੀ ਹੈ, ਜਿੱਥੇ ਕਈ ਖਤਰਨਾਕ ਐਕਸ਼ਨ ਦ੍ਰਿਸ਼ਾਂ ਦਾ ਫਿਲਮਾਂਕਣ ਵੀ ਪੂਰਾ ਕੀਤਾ ਜਾ ਰਿਹਾ ਹੈ।

ਸਟਾਰਰ-ਟੂ-ਫਿਨਿਸ਼ ਸ਼ੈਡਿਊਲ ਅਧੀਨ ਸੰਪੂਰਨਤਾ ਵੱਲ ਵੱਧ ਚੁੱਕੀ ਇਸ ਐਕਸ਼ਨ ਪੈਕੇਡ ਅਤੇ ਪੀਰੀਅਡ ਫ਼ਿਲਮ ਦਾ ਨਿਰਦੇਸ਼ਨ ਮਨਦੀਪ ਕੁਮਾਰ ਕਰ ਰਹੇ ਹਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

sunita

Content Editor

Related News