ਫ਼ਿਲਮ ‘ਗੁੱਡਬਾਏ’ ਦਾ ਪਹਿਲਾ ਪੋਸਟਰ ਆਇਆ ਸਾਹਮਣੇ, ਅਮਿਤਾਭ-ਰਸ਼ਮਿਕਾ ਪਤੰਗ ਉਡਾਉਂਦੇ ਆ ਰਹੇ ਨਜ਼ਰ

Saturday, Sep 03, 2022 - 03:06 PM (IST)

ਫ਼ਿਲਮ ‘ਗੁੱਡਬਾਏ’ ਦਾ ਪਹਿਲਾ ਪੋਸਟਰ ਆਇਆ ਸਾਹਮਣੇ, ਅਮਿਤਾਭ-ਰਸ਼ਮਿਕਾ ਪਤੰਗ ਉਡਾਉਂਦੇ ਆ ਰਹੇ ਨਜ਼ਰ

ਨਵੀਂ ਦਿੱਲੀ: ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਨੂੰ ਵੱਡੇ ਪਰਦੇ ’ਤੇ ਦੇਖਣ ਲਈ ਦਰਸ਼ਕ ਹਮੇਸ਼ਾ ਹੀ ਉਤਸ਼ਾਹਿਤ ਰਹਿੰਦੇ ਹਨ। ਜਿੱਥੇ ਇਕ ਪਾਸੇ ਪ੍ਰਸ਼ੰਸਕ ‘ਬ੍ਰਹਮਾਸਤਰ’ ’ਚ ਬਿੱਗ ਬੀ ਨੂੰ ਦੇਖਣ ਲਈ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ, ਉਥੇ ਹੀ ਦੂਜੇ ਪਾਸੇ ਅਦਾਕਾਰ ਨੇ ਆਪਣੀ ਆਉਣ ਵਾਲੀ ਫ਼ਿਲਮ ‘ਗੁੱਡਬਾਏ’ ਦਾ ਪਹਿਲਾ ਪੋਸਟਰ ਰਿਲੀਜ਼ ਕਰ ਦਿੱਤਾ ਹੈ। 

ਇਹ ਵੀ ਪੜ੍ਹੋ : 200 ਕਰੋੜ ਦੀ ਧੋਖਾਧੜੀ ਦੇ ਮਾਮਲੇ ’ਚ ਨੋਰਾ ਫ਼ਤੇਹੀ ਤੋਂ 7 ਘੰਟੇ ਪੁੱਛਗਿੱਛ, ਠੱਗ ਸੁਕੇਸ਼ ਤੋਂ ਤੋਹਫ਼ੇ ਵਜੋਂ ਲਈ ਮਹਿੰਗੀ ਕਾਰ

ਹਾਲ ਹੀ ’ਚ  ਅਮਿਤਾਭ ਬੱਚਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਆਪਣੀ ਆਉਣ ਵਾਲੀ ਫ਼ਿਲਮ ‘ਗੁੱਡਬਾਏ’ ਦਾ ਪੋਸਟਰ ਰਿਲੀਜ਼ ਕੀਤਾ ਹੈ। ਇਸ ਦੇ ਨਾਲ ਅਦਾਕਾਰਾ ਨੇ ਇਕ ਕੈਪਸ਼ਨ ਵੀ ਦਿੱਤੀ ਹੈ ਜਿਸ ’ਚ ਅਦਾਕਾਰ ਨੇ ਲਿਖਿਆ ਹੈ ਕਿ ‘ਪਰਿਵਾਰ ਦਾ ਸਾਥ ਹੈ ਸਭ ਤੋਂ ਖ਼ਾਸ, ਜਦੋਂ ਕੋਈ ਨੇੜੇ ਨਹੀਂ ਹੁੰਦਾ, ਤਾਂ ਵੀ ਉਨ੍ਹਾਂ ਦਾ ਅਹਿਸਾਸ ਰਹਿੰਦਾ ਹੈ, ਗੁਡਬਾਈ 7 ਅਕਤੂਬਰ 2022 ਨੂੰ ਤੁਹਾਡੇ ਨੇੜੇ ਦੇ ਸਿਨੇਮਾਘਰਾਂ ’ਚ ਰਿਲੀਜ਼ ਹੋ ਰਹੀ ਹੈ।’

PunjabKesari

ਦੱਸ ਦੇਈਏ ਕਿ ਇਸ ਫ਼ਿਲਮ ’ਚ ਅਦਾਕਾਰ ਉਹ ਸਾਊਥ ਦੀ ਅਦਾਕਾਰਾ ਰਸ਼ਮਿਕਾ ਮੰਡਾਨਾ ਨਾਲ ਮੁੱਖ ਭੂਮਿਕਾ ’ਚ ਨਜ਼ਰ ਆਉਣ ਵਾਲੇ ਹਨ। ਲੁੱਕ ਦੀ ਗੱਲ ਕਰੀਏ ਤਾਂ  ਪੋਸਟਰ ’ਚ ਅਮਿਤਾਭ ਕੁੜਤੇ-ਪਜਾਮੇ ’ਚ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ : ਫ਼ਿਲਮਾਂ ਦੇ ਸ਼ੌਕੀਨਾਂ ਲਈ ਖ਼ੁਸ਼ਖ਼ਬਰੀ, ਸਿਨੇਮਾ ਹਾਲ 'ਚ ਸਿਰਫ਼ 75 ਰੁ.’ਚ ਵੇਖੋ ਕੋਈ ਵੀ ਫ਼ਿਲਮ, ਜਾਣੋ ਕਦੋਂ

ਇਸ ਦੇ ਨਾਲ ਅਦਾਕਾਰ ਨੇ ਨੀਲੇ ਰੰਗ ਸਲੀਵਲੇਸ ਜੈਕੇਟ ਪਾਈ ਹੋਈ ਅਤੇ ਹੱਥ ’ਚ ਡੋਰ ਫੜੀ ਹੋਈ ਹੈ। ਇਸ ਦੇ ਨਾਲ ਹੀ ਅਦਾਕਾਰਾ ਰਸ਼ਮਿਕਾ ਮੰਡਾਨਾ ਹਰੇ ਰੰਗ ਦੇ ਕੁੜਤੇ ਉਨ੍ਹਾਂ ਦੇ ਪਿੱਛੇ ਖੜ੍ਹੀ ਹੈ। ਪੋਸਟਰ ’ਚ ਦੋਵੇਂ ਪਤੰਗ ਉਡਾਉਂਦੇ ਨਜ਼ਰ ਆ ਰਹੇ ਹਨ।ਇਹ ਫ਼ਿਲਮ 7 ਅਕਤੂਬਰ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋ ਰਹੀ ਹੈ। ਪ੍ਰਸ਼ੰਸਕ ਅਦਾਕਾਰ ਦੀ ਫ਼ਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।


author

Shivani Bassan

Content Editor

Related News