Jasbir Jassi ਨੂੰ ਮਿਲ ਰੋ ਪਿਆ Food Delivery ਵਾਲਾ ਮੁੰਡਾ, ਕਹਿੰਦਾ ਇਹ ਦਿਨ ਨਹੀਂ ਭੁੱਲਦਾ ਸਾਰੀ ਜ਼ਿੰਦਗੀ ਮੈਨੂੰ

Thursday, Oct 03, 2024 - 12:47 PM (IST)

Jasbir Jassi ਨੂੰ ਮਿਲ ਰੋ ਪਿਆ Food Delivery ਵਾਲਾ ਮੁੰਡਾ, ਕਹਿੰਦਾ ਇਹ ਦਿਨ ਨਹੀਂ ਭੁੱਲਦਾ ਸਾਰੀ ਜ਼ਿੰਦਗੀ ਮੈਨੂੰ

ਜਲੰਧਰ- ਗਾਇਕ ਜਸਬੀਰ ਜੱਸੀ ਅੱਜ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ, ਉਨ੍ਹਾਂ ਨੇ ਪਾਲੀਵੁੱਡ ਇੰਡਸਟੀ ਨੂੰ ਬਹੁਤ ਸਾਰੇ ਹਿੱਟ ਗੀਤ ਦਿੱਤੇ ਹਨ। ਹਾਲ ਹੀ 'ਚ ਗਾਇਕ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਜਸਬੀਰ ਜੱਸੀ ਆਪਣੇ ਫੈਨ ਦੇ ਨਾਲ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ । ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਜੇ ਮੈਨੂੰ ਭੁੱਲ ਜਾਵਾਂ, ਮੈਨੂੰ ਕਬਰ ਵੀ ਨਾ ਰਾਹ ਦੇਵੇ।ਇਸ ਪਿਆਰ ਦਾ ਕਰਜ਼ਦਾਰ ਰਹਾਂਗਾ ਮੈਂ ਹਮੇਸ਼ਾ’।ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਜਸਬੀਰ ਜੱਸੀ ਨੂੰ ਮਿਲ ਕੇ ਇਹ ਪ੍ਰਸ਼ੰਸਕ ਭਾਵੁਕ ਹੋ ਗਿਆ ਅਤੇ ਜਿਸ ਤੋਂ ਬਾਅਦ ਜਸਬੀਰ ਜੱਸੀ ਕਾਰ ਚੋਂ ਬਾਹਰ ਨਿਕਲ ਕੇ ਆ ਗਏ ਅਤੇ ਉਸ ਨੂੰ ਗਲ ਨਾਲ ਲਾ ਲਿਆ । ਜਸਬੀਰ ਜੱਸੀ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ ।


ਕੰਮ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਨੇ ਕਈ ਹਿੱਟ ਗੀਤ ਗਾਏ ਹਨ । ਜਿਸ ‘ਚ ਦਿਲ ਲੈ ਗਈ ਕੁੜੀ ਗੁਜਰਾਤ ਦੀ, ਕੁੜੀ ਜ਼ਹਿਰ ਦੀ ਪੁੜੀ, ਹੀਰ ਸਣੇ ਕਈ ਗੀਤ ਗਾਏ ਹਨ । 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News