ਵਿੱਕੀ ਕੌਸ਼ਲ ਦੀ ਫ਼ਿਲਮ ‘ਦਿ ਗ੍ਰੇਟ ਇੰਡੀਅਨ ਫੈਮਿਲੀ’ ਦਾ ਟਰੇਲਰ ਰਿਲੀਜ਼ (ਵੀਡੀਓ)

09/12/2023 6:32:53 PM

ਮੁੰਬਈ (ਬਿਊਰੋ)– ਵਿੱਕੀ ਕੌਸ਼ਲ ‘ਜ਼ਾਰਾ ਹਟਕੇ ਜ਼ਾਰਾ ਬਚਕੇ’ ਫ਼ਿਲਮ ਤੋਂ ਬਾਅਦ ਇਕ ਹੋਰ ਫ਼ਿਲਮ ਨਾਲ ਦਰਸ਼ਕਾਂ ਨੂੰ ਹਸਾਉਣ ਲਈ ਤਿਆਰ ਹਨ। ਉਨ੍ਹਾਂ ਦੀ ਫ਼ਿਲਮ ‘ਦਿ ਗ੍ਰੇਟ ਇੰਡੀਅਨ ਫੈਮਿਲੀ’ ਜਲਦ ਹੀ ਸਿਨੇਮਾਘਰਾਂ ’ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ’ਚ ਮਾਨੁਸ਼ੀ ਛਿੱਲਰ ਪਹਿਲੀ ਵਾਰ ਉਨ੍ਹਾਂ ਨਾਲ ਸਕ੍ਰੀਨ ਸਾਂਝੀ ਕਰਨ ਜਾ ਰਹੀ ਹੈ। ਮੇਕਰਸ ਨੇ ਅੱਜ ਫ਼ਿਲਮ ਦਾ ਟਰੇਲਰ ਰਿਲੀਜ਼ ਕੀਤਾ ਹੈ।

ਟਰੇਲਰ ਦੀ ਸ਼ੁਰੂਆਤ ਵਿੱਕੀ ਕੌਸ਼ਲ ਨਾਲ ਹੁੰਦੀ ਹੈ, ਜੋ ਆਪਣੀ ਜਾਣ-ਪਛਾਣ ਦਿੰਦਿਆਂ ਦੱਸਦਾ ਹੈ ਕਿ ਉਹ ਬਲਰਾਮਪੁਰ ਦਾ ਰਾਜਾ ਹੈ। ਫ਼ਿਲਮ ਦੀ ਕਹਾਣੀ ਵਿੱਕੀ ਕੌਸ਼ਲ ਤੇ ਉਸ ਦੇ ਅਜੀਬੋ-ਗਰੀਬ ਪਰਿਵਾਰ ਦੇ ਆਲੇ-ਦੁਆਲੇ ਘੁੰਮਦੀ ਨਜ਼ਰ ਆਵੇਗੀ। ਵਿੱਕੀ ਕੌਸ਼ਲ ਨੂੰ ਫ਼ਿਲਮ ’ਚ ਗਾਉਣ ਦਾ ਬਹੁਤ ਸ਼ੌਕ ਹੈ ਤੇ ਆਪਣੀ ਦੁਕਾਨ ਦਾ ਵਿਸਥਾਰ ਕਰਨ ਲਈ ਉਹ ਛੋਟੀਆਂ-ਛੋਟੀਆਂ ਚੀਜ਼ਾਂ ਕਰਦਾ ਹੈ। ਇਸ ਤੋਂ ਇਲਾਵਾ ਉਸ ਦਾ ਪਰਿਵਾਰ ਭਗਤੀ ’ਚ ਜ਼ਿਆਦਾ ਵਿਸ਼ਵਾਸ ਰੱਖਦਾ ਹੈ ਤੇ ਸਮੇਂ-ਸਮੇਂ ’ਤੇ ਭਜਨ ਪ੍ਰੋਗਰਾਮਾਂ ਦਾ ਆਯੋਜਨ ਕਰਦਾ ਰਹਿੰਦਾ ਹੈ।

ਇਹ ਖ਼ਬਰ ਵੀ ਪੜ੍ਹੋ : ਸ਼ਾਹਰੁਖ ਖ਼ਾਨ ਦੀ ‘ਜਵਾਨ’ ਫ਼ਿਲਮ ਨੇ ਕਮਾਈ ਦਾ ਲਿਆਂਦਾ ਤੂਫ਼ਾਨ, ਬਣਾ ਦਿੱਤੇ 10 ਨਵੇਂ ਰਿਕਾਰਡ

ਜਿਸ ’ਚ ਵਿੱਕੀ ਕੌਸ਼ਲ ਇਕ ਭਜਨ ਗਾਉਂਦੇ ਨਜ਼ਰ ਆ ਰਹੇ ਹਨ। ਵਿੱਕੀ ਕੌਸ਼ਲ ਦਾ ਕਿਰਦਾਰ ਕਾਫ਼ੀ ਵੱਖਰਾ ਹੈ। ਉਹ ਇਕ ਬਹੁਤ ਹੀ ਕੂਲ ਤੇ ਖ਼ੁਸ਼ ਵਿਅਕਤੀ ਦੇ ਰੂਪ ’ਚ ਨਜ਼ਰ ਆ ਰਿਹਾ ਹੈ ਪਰ ਉਸ ਦੀ ਖ਼ੁਸ਼ੀ ਉਦੋਂ ਸ਼ਾਂਤੀ ’ਚ ਬਦਲ ਜਾਂਦੀ ਹੈ, ਜਦੋਂ ਉਸ ਦਾ ਅਜੀਬ ਪਰਿਵਾਰ ਹਰ ਵਾਰ ਇਕ ਨਵੀਂ ਮੁਸੀਬਤ ਲੈ ਕੇ ਉਸ ਨੂੰ ਖੜ੍ਹਾ ਕਰ ਦਿੰਦਾ ਹੈ। ਪੰਡਿਤ ਬਣੇ ਵਿੱਕੀ ਦੀ ਜ਼ਿੰਦਗੀ ਉਦੋਂ ਬਦਲ ਜਾਂਦੀ ਹੈ, ਜਦੋਂ ਉਹ ਆਪਣੀ ਪ੍ਰੇਮਿਕਾ ਮਾਨੁਸ਼ੀ ਨੂੰ ਮਿਲਦਾ ਹੈ ਤੇ ਉਸ ਦੀ ਸੋਚ ਬਦਲਣੀ ਸ਼ੁਰੂ ਹੋ ਜਾਂਦੀ ਹੈ।

ਵਿੱਕੀ ਤੇ ਮਾਨੁਸ਼ੀ ਤੋਂ ਇਲਾਵਾ ਫ਼ਿਲਮ ਦੀ ਸਟਾਰ ਕਾਸਟ ’ਚ ਯਸ਼ਪਾਲ ਸ਼ਰਮਾ, ਕੁਮੁਦ ਮਿਸ਼ਰਾ, ਮਨੋਜ ਪਾਹਵਾ ਤੇ ਸ੍ਰਿਸ਼ਟੀ ਦੀਕਸ਼ਿਤ ਵਰਗੇ ਕਲਾਕਾਰਾਂ ਨੇ ਵੀ ਕੰਮ ਕੀਤਾ ਹੈ। ਫ਼ਿਲਮ ਦਾ ਨਿਰਮਾਣ ਆਦਿਤਿਆ ਚੋਪੜਾ ਆਪਣੇ ਯਸ਼ਰਾਜ ਪ੍ਰੋਡਕਸ਼ਨਜ਼ ਦੇ ਬੈਨਰ ਹੇਠ ਕਰ ਰਹੇ ਹਨ। ਇਹ ਫ਼ਿਲਮ 22 ਸਤੰਬਰ ਨੂੰ ਰਿਲੀਜ਼ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਤੁਹਾਨੂੰ ਇਹ ਟਰੇਲਰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।

Rahul Singh

This news is Content Editor Rahul Singh