ਕਪਿਲ ਸ਼ਰਮਾ ਸ਼ੋਅ ਦਾ ਨਵਾਂ ਪ੍ਰੋਮੋ ਰਿਲੀਜ਼, ਨਵੇਂ ਸੀਜ਼ਨ ''ਚ ਨਜ਼ਰ ਨਹੀਂ ਆਵੇਗੀ ਸਪਨਾ (ਵੀਡੀਓ)

Friday, Aug 26, 2022 - 01:32 PM (IST)

ਕਪਿਲ ਸ਼ਰਮਾ ਸ਼ੋਅ ਦਾ ਨਵਾਂ ਪ੍ਰੋਮੋ ਰਿਲੀਜ਼, ਨਵੇਂ ਸੀਜ਼ਨ ''ਚ ਨਜ਼ਰ ਨਹੀਂ ਆਵੇਗੀ ਸਪਨਾ (ਵੀਡੀਓ)

ਮੁੰਬਈ (ਬਿਊਰੋ) : ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦਾ ਮਸ਼ਹੂਰ ਕਾਮੇਡੀ ਸ਼ੋਅ 'ਦਿ ਕਪਿਲ ਸ਼ਰਮਾ ਸ਼ੋਅ' ਵਾਪਸੀ ਕਰਨ ਲਈ ਤਿਆਰ ਹੈ। ਹਾਲ ਹੀ 'ਚ 'ਦਿ ਕਪਿਲ ਸ਼ਰਮਾ ਸ਼ੋਅ' ਦਾ ਨਵਾਂ ਪ੍ਰੋਮੋ ਰਿਲੀਜ਼ ਹੋਇਆ ਹੈ, ਜਿਸ 'ਚ ਕਾਮੇਡੀ ਕਿੰਗ ਕਪਿਲ ਸ਼ਰਮਾ ਆਪਣੇ ਸ਼ੋਅ ਦੇ ਸਾਰੇ ਕਲਾਕਾਰਾਂ ਨਾਲ ਕਾਮੇਡੀ ਦਾ ਰੰਗ ਬੰਨ੍ਹਦੇ ਨਜ਼ਰ ਆ ਰਹੇ ਹਨ। 'ਦਿ ਕਪਿਲ ਸ਼ਰਮਾ ਸ਼ੋਅ' ਦੇ ਇਸ ਪ੍ਰੋਮੋ ਵੀਡੀਓ ਨਾਲ ਸ਼ੋਅ ਦੇ ਸ਼ੁਰੂ ਹੋਣ ਦੀ ਵੀ ਜਾਣਕਾਰੀ ਦਿੱਤੀ ਗਈ ਹੈ।

'ਦਿ ਕਪਿਲ ਸ਼ਰਮਾ ਸ਼ੋਅ' ਦਾ ਨਵਾਂ ਪ੍ਰੋਮੋ
ਜੂਨ ਮਹੀਨੇ 'ਚ ਪੁਰਾਣਾ ਸੀਜ਼ਨ ਖ਼ਤਮ ਹੋਣ ਤੋਂ ਬਾਅਦ ਹਰ ਕੋਈ 'ਦਿ ਕਪਿਲ ਸ਼ਰਮਾ ਸ਼ੋਅ' ਦੇ ਨਵੇਂ ਸੀਜ਼ਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਸੀ। ਦਰਅਸਲ, ਕਪਿਲ ਸ਼ਰਮਾ ਦਾ ਇਹ ਸ਼ੋਅ ਸਾਲਾਂ ਤੋਂ ਲੋਕਾਂ ਨੂੰ ਘਰ ਬੈਠੇ ਹੱਸਣ ਅਤੇ ਗਦਗਦ ਕਰਨ ਲਈ ਮਜ਼ਬੂਰ ਕਰ ਰਿਹਾ ਹੈ। ਟੀਵੀ ਦੇ ਸਭ ਤੋਂ ਵਧੀਆ ਕਾਮੇਡੀ ਸ਼ੋਅ ਦੇ ਰੂਪ 'ਚ, ਇੱਕ ਵਾਰ ਫਿਰ ਕਪਿਲ ਸ਼ਰਮਾ ਆਪਣੀ ਪੂਰੀ ਟੀਮ ਨਾਲ ਤੁਹਾਡੇ ਸਾਰਿਆਂ ਦਾ ਮਨੋਰੰਜਨ ਕਰਨ ਆ ਰਹੇ ਹਨ।

ਸੋਨੀ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ 'ਦਿ ਕਪਿਲ ਸ਼ਰਮਾ ਸ਼ੋਅ' ਦਾ ਨਵਾਂ ਪ੍ਰੋਮੋ ਵੀਡੀਓ ਜਾਰੀ ਕੀਤਾ ਹੈ। ਇਸ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਕਪਿਲ ਸ਼ਰਮਾ ਜ਼ਖਮੀ ਹਸਪਤਾਲ 'ਚ ਭਰਤੀ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਉਹ ਆਪਣੇ ਸ਼ੋਅ ਦੇ ਸਾਰੇ ਸਿਤਾਰਿਆਂ ਨੂੰ ਪਛਾਣ ਕੇ ਪੇਸ਼ ਕਰ ਰਹੀ ਹੈ ਪਰ ਇਸ ਦੌਰਾਨ ਕਪਿਲ ਨੇ ਆਪਣੀ ਪਤਨੀ ਨੂੰ ਪਛਾਣਨ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਸ਼ੋਅ ਦੀ ਜੱਜ ਅਰਚਨਾ ਪੂਰਨ ਸਿੰਘ ਉਨ੍ਹਾਂ ਦੀ ਖਿਚਾਈ ਕਰਦੇ ਨਜ਼ਰ ਆ ਰਹੇ ਹਨ।

ਇਸ ਦਿਨ ਸ਼ੁਰੂ ਹੋਵੇਗਾ ਕਪਿਲ ਦਾ ਸ਼ੋਅ
'ਦਿ ਕਪਿਲ ਸ਼ਰਮਾ ਸ਼ੋਅ' ਦੇ ਇਸ ਲੇਟੈਸਟ ਪ੍ਰੋਮੋ ਵੀਡੀਓ ਨੂੰ ਪ੍ਰਸ਼ੰਸਕ ਕਾਫ਼ੀ ਪਸੰਦ ਕਰ ਰਹੇ ਹਨ, ਜਿਸ ਤਹਿਤ ਸੋਸ਼ਲ ਮੀਡੀਆ 'ਤੇ ਕਪਿਲ ਸ਼ਰਮਾ ਦੇ ਇਸ ਸ਼ੋਅ ਦਾ ਇਹ ਪ੍ਰੋਮੋ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ। 'ਦਿ ਕਪਿਲ ਸ਼ਰਮਾ ਸ਼ੋਅ' ਦੇ ਨਵੇਂ ਸੀਜ਼ਨ ਦੀ ਗੱਲ ਕਰੀਏ ਤਾਂ ਇਹ ਕਾਮੇਡੀ ਸ਼ੋਅ 10 ਸਤੰਬਰ ਤੋਂ ਰਾਤ 9:30 ਵਜੇ ਸੋਨੀ ਟੀਵੀ 'ਤੇ ਪ੍ਰਸਾਰਿਤ ਹੋਵੇਗਾ।

ਕ੍ਰਿਸ਼ਨਾ ਅਭਿਸ਼ੇਕ ਨਹੀਂ ਆਉਣਗੇ ਸ਼ੋਅ 'ਚ ਨਜ਼ਰ
ਕਪਿਲ ਸ਼ਰਮਾ ਸ਼ੋਅ ਦੇ ਨਵੇਂ ਸੀਜ਼ਨ `ਚ ਕਮੇਡੀਅਨ ਕ੍ਰਿਸ਼ਨਾ ਅਭਿਸ਼ੇਕ ਨਜ਼ਰ ਨਹੀਂ ਆਉਣਗੇ। ਇਸ ਦੀ ਵਜ੍ਹਾ ਇਹ ਹੈ ਕਿ ਕ੍ਰਿਸ਼ਨਾ ਨੇ ਫ਼ੀਸ ਵਧਾਉਣ ਦੀ ਡਿਮਾਂਡ ਕੀਤੀ ਸੀ, ਜਿਸ ਨੂੰ ਚੈਨਲ ਵੱਲੋਂ ਰੱਦ ਕਰ ਦਿੱਤਾ ਗਿਆ। ਇਸ ਕਰਕੇ ਕ੍ਰਿਸ਼ਨਾ ਸ਼ੋਅ ਤੋਂ ਪਿੱਛੇ ਹਟ ਗਏ ਹਨ।


ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
 


author

sunita

Content Editor

Related News