ਕਪਿਲ ਸ਼ਰਮਾ ਸ਼ੋਅ ਦੀ ਟੀਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ

Tuesday, Sep 17, 2024 - 09:47 AM (IST)

ਕਪਿਲ ਸ਼ਰਮਾ ਸ਼ੋਅ ਦੀ ਟੀਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ

ਅੰਮ੍ਰਿਤਸਰ- ਕਾਮੇਡੀਅਨ ਕਪਿਲ ਸ਼ਰਮਾ ਬੀਤੀ ਦਿਨੀਂ ਆਪਣੀ ਟੀਮ ਨਾਲ ਅੰਮ੍ਰਿਤਸਰ ਪਹੁੰਚੇ। ਉਹ ਟੀਮ ਦੇ 41 ਮੈਂਬਰਾਂ ਨਾਲ ਬਾਘਾ ਬਾਰਡਰ ਪਹੁੰਚੇ 'ਤੇ ਸ਼ੋਅ ਦੀ ਪ੍ਰਮੋਸ਼ਨ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਸ੍ਰੀ ਹਰਮੰਦਿਰ ਸਾਹਿਬ ਮੱਥਾ ਟੇਕਿਆ।

PunjabKesari

ਕਪਿਲ ਸ਼ਰਮਾ ਦੇ ਸ਼ੋਅ ਦਾ ਸੀਜ਼ਨ 2 ਨੈੱਟਫਲਿਕਸ 'ਤੇ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਦਾ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ। ਹਾਲਾਂਕਿ, ਉਨ੍ਹਾਂ ਦਾ ਪਹਿਲਾ ਸੀਜ਼ਨ ਓਟੀਟੀ 'ਤੇ ਕੁੱਝ ਕਮਾਲ ਨਹੀਂ ਕਰ ਸਕਿਆ ਸੀ, ਪਰ ਫੈਨਸ ਨੂੰ ਸੀਜ਼ਨ 2 ਤੋਂ ਕਾਫੀ ਉਮੀਦਾਂ ਹਨ।ਕਪਿਲ ਸ਼ਰਮਾ ਸ਼ੋਅ ਦੀ ਟੀਮ ਨਾਲ ਐਤਵਾਰ ਨੂੰ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ। ਇਸ ਦੌਰਾਨ ਉਹ ਕਈ ਥਾਂਵਾ 'ਤੇ ਗਏ।

PunjabKesari

ਉਨ੍ਹਾਂ ਨੇ ਸ਼ਾਮ ਨੂੰ ਬਾਘਾ ਬਾਰਡਰ 'ਤੇ ਰਿਟ੍ਰੀਟ ਸੈਰੇਮਨੀ ਦੇਖੀ ਤੇ ਨਾਲ ਹੀ ਉਨ੍ਹਾਂ ਨੇ ਬੀਐਸਐਫ ਦੇ ਜਵਾਨਾਂ ਨਾਲ ਵੀ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਬੀਐਸਐਫ ਟੀਮ ਦਾ ਦੇਸ਼ ਦੀ ਸੇਵਾ ਕਰਨ ਲਈ ਧੰਨਵਾਦ ਕੀਤਾ।

PunjabKesari

ਟੀਮ 'ਚ ਕਪਿਲ ਸ਼ਰਮਾ ਤੋਂ ਇਲਾਵਾ ਅਰਚਨਾ ਪੂਰਨ ਸਿੰਘ, ਕੁਕੂ ਸ਼ਾਰਦਾ, ਕ੍ਰਿਸ਼ਨਾ ਅਭਿਸ਼ੇਕ, ਸੁਨੀਲ ਗ੍ਰੋਵਰ ਤੇ ਡਾਇਰੈਕਟਰਸ ਸਮੇਤ ਕੁੱਲ 41 ਮੈਂਬਰ ਸਨ। ਬਾਘਾ ਬਾਰਡਰ 'ਤੇ ਰਿਟ੍ਰੀਟ ਸੈਰੇਮਨੀ ਦੇਖਣ ਤੋਂ ਬਾਅਦ ਉਨ੍ਹਾਂ ਨੇ ਬੀਐਸਐਫ ਗੈਲਰੀ ਦੇਖੀ ਤੇ ਜ਼ੀਰੋ ਲਾਈਨ ਦਾ ਦੌਰਾ ਵੀ ਕੀਤਾ। ਇਸ ਤੋਂ ਬਾਅਦ ਪੂਰੀ ਟੀਮ ਨੇ ਬੀਐਸਐਫ ਜਵਾਨਾਂ ਨਾਲ ਗੈਟ-ਟੂ-ਗੈਦਰ ਪ੍ਰੋਗਰਾਮ 'ਚ ਹਿੱਸਾ ਲਿਆ।

PunjabKesari

ਕਪਿਲ ਸ਼ਰਮਾ ਦੇਰ ਰਾਤ ਮੁੰਬਈ ਪਰਤ ਗਏ, ਪਰ ਉਨ੍ਹਾਂ ਦੀ ਟੀਮ ਸ੍ਰੀ ਹਰਮੰਦਿਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੀ। ਕੀਕੂ ਸ਼ਾਰਦਾ, ਕ੍ਰਿਸ਼ਨਾ, ਰਾਜੀਵ ਦੇ ਨਾਲ ਸੁਨੀਲ ਗ੍ਰੋਵਰ ਨੇ ਵੀ ਗੋਲਡਨ ਟੈਂਪਲ ‘ਚ ਨਵੇਂ ਸ਼ੋਅ ਦੀ ਕਾਮਯਾਬੀ ਲਈ ਅਰਦਾਸ ਕੀਤੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News