‘ਦਿ ਕੇਰਲ ਸਟੋਰੀ’ ਦਾ ਵੱਡਾ ਰਿਕਾਰਡ, ਅਜਿਹਾ ਕਰਨ ਵਾਲੀ ਬਣੀ ਸਾਲ ਦੀ ਦੂਜੀ ਹਿੰਦੀ ਫ਼ਿਲਮ

05/23/2023 12:36:33 PM

ਮੁੰਬਈ (ਬਿਊਰੋ)– ‘ਦਿ ਕੇਰਲ ਸਟੋਰੀ’ ਬਾਕਸ ਆਫਿਸ ’ਤੇ ਧੁੰਮਾਂ ਪਾ ਰਹੀ ਹੈ। ਆਏ ਦਿਨ ਇਹ ਫ਼ਿਲਮ ਕਮਾਈ ਦੇ ਨਵੇਂ ਰਿਕਾਰਡ ਕਾਇਮ ਕਰ ਰਹੀ ਹੈ। ਉਥੇ ਅੱਜ ਫ਼ਿਲਮ ਨੇ ਕਮਾਈ ਦਾ ਵੱਡਾ ਰਿਕਾਰਡ ਬਣਾਇਆ ਹੈ।

ਇਹ ਖ਼ਬਰ ਵੀ ਪੜ੍ਹੋ : ਮੂਸੇ ਵਾਲਾ ਕਤਲਕਾਂਡ ’ਚ ਲਾਰੈਂਸ ਦਾ ਵੱਡਾ ਕਬੂਲਨਾਮਾ, ਯੂ. ਪੀ. ’ਚੋਂ ਖ਼ਰੀਦੇ ਸਨ 2 ਕਰੋੜ ਦੇ ਹਥਿਆਰ!

‘ਦਿ ਕੇਰਲ ਸਟੋਰੀ’ ਇਸ ਸਾਲ 200 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰਨ ਵਾਲੀ ਦੂਜੀ ਹਿੰਦੀ ਫ਼ਿਲਮ ਬਣ ਗਈ ਹੈ। ਇਸ ਤੋਂ ਪਹਿਲਾਂ ਸ਼ਾਹਰੁਖ ਖ਼ਾਨ ਦੀ ‘ਪਠਾਨ’ ਫ਼ਿਲਮ ਨੇ ਇਹ ਅੰਕੜਾ ਪਾਰ ਕੀਤਾ ਸੀ।

ਦੱਸ ਦੇਈਏ ਕਿ ਫ਼ਿਲਮ ਨੇ ਹੁਣ ਤਕ 203.47 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ।

PunjabKesari

ਇਸ ਦੇ ਨਾਲ ਹੀ ਜੇਕਰ ਵਿਦੁਤ ਜੰਮਵਾਲ ਦੀ ‘ਆਈ. ਬੀ. 71’ ਫ਼ਿਲਮ ਦੀ ਗੱਲ ਕਰੀਏ ਤਾਂ ਇਹ ਫ਼ਿਲਮ ਵੀ ਹੌਲੀ-ਹੌਲੀ ਚੰਗੀ ਕਮਾਈ ਕਰ ਰਹੀ ਹੈ। ‘ਆਈ. ਬੀ. 71’ ਫ਼ਿਲਮ ਨੇ ਹੁਣ ਤਕ 14.88 ਕਰੋੜ ਰੁਪਏ ਕਮਾ ਲਏ ਹਨ।

PunjabKesari

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News