‘ਦਿ ਕੇਰਲਾ ਸਟੋਰੀ’ ਮੱਧ ਪ੍ਰਦੇਸ਼ ’ਚ ਹੋਈ ਟੈਕਸ ਫ੍ਰੀ
Sunday, May 07, 2023 - 01:03 PM (IST)
ਭੋਪਾਲ (ਭਾਸ਼ਾ)– ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸ਼ਨੀਵਾਰ ਨੂੰ ਸੂਬੇ ’ਚ ‘ਦਿ ਕੇਰਲਾ ਸਟੋਰੀ’ ਨੂੰ ਟੈਕਸ ਫ੍ਰੀ ਕਰਨ ਦਾ ਐਲਾਨ ਕੀਤਾ ਹੈ। ਇਕ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰਨਾਟਕ ’ਚ ਇਕ ਰੈਲੀ ਦੌਰਾਨ ਕਾਂਗਰਸ ’ਤੇ ਹਮਲਾ ਕਰਨ ਲਈ ਫ਼ਿਲਮ ਦੀ ਵਰਤੋਂ ਕੀਤੀ ਸੀ ਤੇ ਫ਼ਿਲਮ ਨੂੰ ਅੱਤਵਾਦੀ ਸਾਜ਼ਿਸ਼ਾਂ ਨੂੰ ਸਾਹਮਣੇ ਲਿਆਉਣ ਦਾ ਸਿਹਰਾ ਦਿੱਤਾ ਸੀ।
ਚੌਹਾਨ ਨੇ ਕਿਹਾ, ‘‘ਅਸੀਂ ਮੱਧ ਪ੍ਰਦੇਸ਼ ’ਚ ਧਰਮ ਪਰਿਵਰਤਨ ਖ਼ਿਲਾਫ਼ ਪਹਿਲਾਂ ਹੀ ਕਾਨੂੰਨ ਬਣਾ ਚੁੱਕੇ ਹਾਂ ਕਿਉਂਕਿ ਇਹ ਫ਼ਿਲਮ ਜਾਗਰੂਕਤਾ ਪੈਦਾ ਕਰਦੀ ਹੈ, ਇਸ ਲਈ ਹਰ ਕਿਸੇ ਨੂੰ ਇਹ ਫ਼ਿਲਮ ਦੇਖਣੀ ਚਾਹੀਦੀ ਹੈ। ਮਾਤਾ-ਪਿਤਾ, ਬੱਚਿਆਂ ਤੇ ਧੀਆਂ ਨੂੰ ਇਸ ਨੂੰ ਦੇਖਣਾ ਚਾਹੀਦਾ ਹੈ। ਇਸੇ ਲਈ ਮੱਧ ਪ੍ਰਦੇਸ਼ ਸਰਕਾਰ ਫ਼ਿਲਮ ‘ਦਿ ਕੇਰਲਾ ਸਟੋਰੀ’ ਨੂੰ ਟੈਕਸ ਮੁਕਤ ਕਰਨ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ : ਬ੍ਰਿਟਿਸ਼ ਰੈਪਰ ਟਿਓਨ ਵੇਨ ਨੇ ਮੂਸੇਵਾਲਾ ਦੀ ਹਵੇਲੀ ’ਚ ਸ਼ੂਟ ਕੀਤਾ ਨਵਾਂ ਗੀਤ, ਕੀ ਤੁਸੀਂ ਦੇਖੀ ਵੀਡੀਓ?
ਦੱਸ ਦੇਈਏ ਕਿ ‘ਦਿ ਕੇਰਲਾ ਸਟੋਰੀ’ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸਮਰਥਨ ਕਰ ਚੁੱਕੇ ਹਨ। ਇਸ ਦੇ ਨਾਲ ਹੀ ਅਦਾਕਾਰਾ ਕੰਗਨਾ ਰਣੌਤ ਵੀ ‘ਦਿ ਕੇਰਲਾ ਸਟੋਰੀ’ ਦੇ ਹੱਕ ’ਚ ਸੋਸ਼ਲ ਮੀਡੀਆ ’ਤੇ ਆਪਣੀ ਪ੍ਰਤੀਕਿਰਿਆ ਦੇ ਚੁੱਕੀ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।