‘ਸ਼ੁਕਰਾਨਾ’ ਫਿਲਮ ਨੂੰ ਦਰਸ਼ਕਾਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ

Sunday, Sep 29, 2024 - 01:58 PM (IST)

‘ਸ਼ੁਕਰਾਨਾ’ ਫਿਲਮ ਨੂੰ ਦਰਸ਼ਕਾਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ

ਜਲੰਧਰ (ਬਿਊਰੋ) - ਪੰਜਾਬੀ ਫਿਲਮ ‘ਸ਼ੁਕਰਾਨਾ’ 27 ਸਤੰਬਰ ਨੂੰ ਦੁਨੀਆ ਭਰ ’ਚ ਰਿਲੀਜ਼ ਹੋ ਚੁੱਕੀ ਹੈ। ਫਿਲਮ ’ਚ ਨੀਰੂ ਬਾਜਵਾ, ਅੰਮ੍ਰਿਤ ਮਾਨ ਤੇ ਜੱਸ ਬਾਜਵਾ ਮੁੱਖ ਭੂਮਿਕਾ ਨਿਭਾਅ ਰਹੇ ਹਨ। ਇਨ੍ਹਾਂ ਤੋਂ ਇਲਾਵਾ ਫਿਲਮ ’ਚ ਸਿਮਰਨ ਚਾਹਲ, ਬੀ. ਐੱਨ. ਸ਼ਰਮਾ, ਹਾਰਬੀ ਸੰਘਾ, ਰੁਪਿੰਦਰ ਰੂਪੀ, ਸੀਮਾ ਕੌਸ਼ਲ, ਹਨੀ ਮੱਟੂ, ਸੁਖਵਿੰਦਰ ਚਾਹਲ, ਗੁਰਮੀਤ ਸਾਜਨ, ਗੁਰਪ੍ਰੀਤ ਕੌਰ ਭੰਗੂ, ਪ੍ਰਕਾਸ਼ ਗਾਧੂ, ਪਵਨ ਜੌਹਲ, ਮੰਜੂ ਮਾਹਲ, ਦੀਪਕ ਨਿਆਜ਼, ਬਲੀ ਬਲਜੀਤ ਤੇ ਗੀਤ ਗੋਰਾਇਆ ਵੀ ਅਹਿਮ ਕਿਰਦਾਰਾਂ ’ਚ ਨਜ਼ਰ ਆਉਣ ਵਾਲੇ ਹਨ। ਫਿਲਮ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਦਰਸ਼ਕਾਂ ਵੱਲੋਂ ਫਿਲਮ ਨੂੰ ਚੰਗੇ ਰੀਵਿਊਜ਼ ਵੀ ਮਿਲ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੀਆਂ ਪਰਿਵਾਰਕ ਫਿਲਮਾਂ ਬਹੁਤ ਘੱਟ ਬਣਦੀਆਂ ਹਨ, ਜਿਨ੍ਹਾਂ ਨੂੰ ਵੱਧ-ਚੜ੍ਹ ਕੇ ਸਮਰਥਨ ਦੇਣਾ ਚਾਹੀਦਾ ਹੈ।

ਇਹ ਖ਼ਬਰ ਵੀ ਪੜ੍ਹੋ ਹੈਰਾਨੀਜਨਕ! ਸਕੂਲ ਟੀਚਰ ਨਾਲ ਗੰਦੀ ਹਰਕਤ ਕਰਦੇ ਫੜਿਆ ਗਿਆ ਪ੍ਰਸਿੱਧ ਅਦਾਕਾਰ

ਦੱਸ ਦਈਏ ਕਿ ਫਿਲਮ ਦੇ ਟਰੇਲਰ ਤੋਂ ਪਤਾ ਚੱਲਦਾ ਹੈ ਕਿ ਇਸ ਦੀ ਕਹਾਣੀ ਨੀਰੂ ਬਾਜਵਾ ’ਤੇ ਕੇਂਦਰਿਤ ਹੋਣ ਵਾਲੀ ਹੈ। ਜੱਸ ਬਾਜਵਾ ਨੇ ਫਿਲਮ ’ਚ ਨੀਰੂ ਬਾਜਵਾ ਦੇ ਪਤੀ ਦਾ ਕਿਰਦਾਰ ਨਿਭਾਇਆ ਹੈ, ਜਿਸ ਦੀ ਮੌਤ ਹੋ ਜਾਂਦੀ ਹੈ ਤੇ ਸਮਾਜ ਦੀਆਂ ਗੱਲਾਂ ਤੋਂ ਬਚਣ ਲਈ ਜੱਸ ਬਾਜਵਾ ਦੇ ਛੋਟੇ ਭਰਾ ਯਾਨੀ ਕਿ ਅੰਮ੍ਰਿਤ ਮਾਨ ਨਾਲ ਨੀਰੂ ਦਾ ਦੂਜਾ ਵਿਆਹ ਕਰਵਾਉਣ ਦੀ ਗੱਲ ਹੋਣ ਲੱਗਦੀ ਹੈ। ਹੁਣ ਨੀਰੂ ਬਾਜਵਾ ਪਤੀ ਤੋਂ ਬਿਨਾਂ ਸਮਾਜ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਿਵੇਂ ਕਰਦੀ ਹੈ ਤੇ ਕੀ ਉਹ ਆਪਣੇ ਦਿਓਰ ਅੰਮ੍ਰਿਤ ਮਾਨ ਨਾਲ ਵਿਆਹ ਕਰਵਾਉਂਦੀ ਹੈ ਜਾਂ ਨਹੀਂ, ਇਸੇ ਦੇ ਆਲੇ-ਦੁਆਲੇ ਫਿਲਮ ਘੁੰਮਦੀ ਹੈ।

ਇਹ ਖ਼ਬਰ ਵੀ ਪੜ੍ਹੋ KRK ਦਾ ਗੁਰੂ ਰੰਧਾਵਾ ਨਾਲ ਪਿਆ ਪੰਗਾ, ਗਾਇਕ ਨੂੰ ਬੋਲੇ ਅਪਸ਼ਬਦ, ਕਿਹਾ- 2 ਰੁਪਏ ਦਾ ਐਕਟਰ

ਦੱਸਣਯੋਗ ਹੈ ਕਿ ਫਿਲਮ ਨੂੰ ਸਿਮਰਜੀਤ ਸਿੰਘ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਜਗਦੀਪ ਵੜਿੰਗ ਵੱਲੋਂ ਲਿਖੀ ਗਈ ਹੈ। ਫਿਲਮ ਭਗਵੰਤ ਵਿਰਕ, ਲੱਕੀ ਕੌਰ ਤੇ ਸੰਤੋਸ਼ ਥੀਟੇ ਵੱਲੋਂ ਪ੍ਰੋਡਿਊਸ ਕੀਤੀ ਗਈ ਹੈ। ਫਿਲਮ ਦੇ ਟਰੇਲਰ ਤੇ ਗੀਤਾਂ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News