ਰੁਬੀਨਾ ਬਾਜਵਾ ਤੇ ਗੁਰਬਖਸ਼ ਦੇ ਨੰਨ੍ਹੇ ਪੁੱਤ ਦੇ ਨਾਂ ਨੇ ਖਿੱਚਿਆ ਸਭ ਦਾ ਧਿਆਨ
Friday, Nov 15, 2024 - 03:52 PM (IST)
ਐਂਟਰਟੇਨਮੈਂਟ ਡੈਸਕ - ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਦੀ ਭੈਣ ਤੇ ਅਦਾਕਾਰਾ ਰੁਬੀਨਾ ਬਾਜਵਾ ਮਾਂ ਬਣ ਗਈ ਹੈ। ਉਨ੍ਹਾਂ ਦੇ ਘਰ ਪੁੱਤਰ ਨੇ ਜਨਮ ਲਿਆ ਹੈ। ਇਸ ਦੀ ਜਾਣਕਾਰੀ ਖ਼ੁਦ ਰੁਬੀਨਾ ਬਾਜਵਾ ਤੇ ਪਤੀ ਗੁਰਬਖਸ਼ ਚਾਹਲ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਪੋਸਟ ਸਾਂਝੀ ਕਰਦਿਆਂ ਦਿੱਤੀ ਹੈ। ਇਸ ਪੋਸਟ 'ਚ ਦੋਹਾਂ ਵਲੋਂ ਇਕ ਤਸਵੀਰ ਸਾਂਝੀ ਕੀਤੀ ਗਈ ਹੈ, ਜਿਸ 'ਚ ਰੁਬੀਨਾ ਤੇ ਗੁਰਬਖਸ਼ ਆਪਣੇ ਪੁੱਤਰ ਨੂੰ ਸੀਨੇ ਨਾਲ ਲਾਈ ਨਜ਼ਰ ਆ ਰਹੇ ਹਨ। ਇਸ ਪੋਸਟ ਨਾਲ ਉਨ੍ਹਾਂ ਨੇ ਲੰਬੀ ਚੌੜੀ ਕੈਪਸ਼ਨ ਵੀ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਪੁੱਤਰ ਦੇ ਨਾਂ ਦਾ ਖ਼ੁਲਾਸਾ ਵੀ ਕੀਤਾ ਹੈ। ਉਨ੍ਹਾਂ ਨੇ ਆਪਣੇ ਪੁੱਤਰ ਦਾ ਨਾਂ ਗੁਰਬਖਸ਼ ਵੀਰ ਸਿੰਘ ਚਾਹਲ ਰੱਖਿਆ ਹੈ।
ਦੱਸ ਦਈਏ ਕਿ ਗੁਰਬਖਸ਼ ਚਾਹਲ ਨੇ ਇਹ ਖੁਸ਼ਖਬਰੀ 17 ਜੁਲਾਈ ਨੂੰ ਸਾਰਿਆਂ ਨਾਲ ਸਾਂਝੀ ਕੀਤੀ ਸੀ। ਉਨ੍ਹਾਂ ਨੇ ਇਸ ਖ਼ੁਸ਼ਖਬਰੀ ਲਈ ਇਹ ਦਿਨ ਇਸ ਲਈ ਚੁਣਿਆ ਸੀ ਕਿਉਂਕਿ ਉਸ ਦਿਨ ਹੀ ਗੁਰਬਖਸ਼ ਦਾ ਜਨਮਦਿਨ ਸੀ। ਉਨ੍ਹਾਂ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਸੀ, 2024 ਉਹ ਸਾਲ ਹੈ, ਜਿਸ ਨੇ ਸਾਡਾ ਸਭ ਕੁਝ ਬਦਲ ਦਿੱਤਾ ਹੈ। ਗੁਰਬਖਸ਼ ਨੇ ਪੋਸਟ ਦੀ ਕੈਪਸ਼ਨ 'ਚ ਲਿਖਿਆ ਸੀ, ''ਰੁਬੀਨਾ, ਮਾਈ ਲਵ ਤੁਸੀਂ ਮੈਨੂੰ ਜਨਮਦਿਨ ਦਾ ਸਭ ਤੋਂ ਵੱਡਾ ਤੋਹਫ਼ਾ ਦਿੱਤਾ ਹੈ, ਜਿਸ ਦੀ ਮੈਂ ਕਦੇ ਕਲਪਨਾ ਵੀ ਨਹੀਂ ਕਰ ਸਕਦਾ ਸੀ।''
ਵਰਕਫਰੰਟ ਦੀ ਗੱਲ ਕਰਿਏ ਤਾਂ ਰੁਬੀਨਾ ਬਾਜਵਾ ਨੇ ਕਈ ਪੰਜਾਬੀ ਫ਼ਿਲਮਾਂ 'ਚ ਕੰਮ ਕੀਤਾ ਹੈ। ਉਨ੍ਹਾਂ ਦੀ ਅਦਾਕਾਰੀ ਨੂੰ ਪ੍ਰਸ਼ੰਸਕਾਂ ਵੱਲ਼ੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਅਦਾਕਾਰਾ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਨਜ਼ਰ ਆਉਂਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ