ਸਲਮਾਨ ਖ਼ਾਨ ਦੇ ਘਰ ਗੋਲੀਬਾਰੀ ਕਰਨ ਵਾਲੇ ਵਿਅਕਤੀ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ

Thursday, Oct 17, 2024 - 09:51 AM (IST)

ਮੁੰਬਈ- ਬਾਬਾ ਸਿੱਦੀਕੀ ਕਤਲ ਕਾਂਡ ਤੋਂ ਬਾਅਦ ਪੂਰੇ ਦੇਸ਼ 'ਚ ਮਾਹੌਲ ਗਰਮ ਹੈ। ਇਕ ਪਾਸੇ ਸਵਾਲ ਹੈ ਕਿ ਬਾਬਾ ਨੂੰ ਕਿਸ ਨੇ ਮਾਰਿਆ ਅਤੇ ਦੂਜੇ ਪਾਸੇ ਸਲਮਾਨ ਖਾਨ ਦੀ ਸੁਰੱਖਿਆ ਦਾ ਸਵਾਲ ਹੈ। 'ਲਾਰੈਂਸ ਬਿਸ਼ਨੋਈ ਗੈਂਗ' ਨੇ ਬਾਬਾ ਸਿੱਦੀਕੀ 'ਤੇ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ। ਇਸ ਤੋਂ ਇਲਾਵਾ ਸਲਮਾਨ ਖਾਨ ਨੂੰ ਲੈ ਕੇ ਵੀ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਹਾਲਾਂਕਿ ਹੁਣ ਇੱਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ ਕਿ ਲਾਰੇਂਸ ਬਿਸ਼ਨੋਈ ਗੈਂਗ ਦੇ ਇੱਕ ਸ਼ੂਟਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਆਓ ਜਾਣਦੇ ਹਾਂ ਕੀ ਹੈ ਪੂਰਾ ਮਾਮਲਾ?

ਪੁਲਸ ਨੇ ਕੀਤਾ ਗ੍ਰਿਫਤਾਰ 
ਦਰਅਸਲ, ਇਸ ਸਾਲ ਅਪ੍ਰੈਲ ਮਹੀਨੇ 'ਚ ਸਲਮਾਨ ਖਾਨ ਦੇ ਘਰ 'ਤੇ ਗੋਲੀਬਾਰੀ ਕੀਤੀ ਗਈ ਸੀ। ਲਾਰੈਂਸ ਬਿਸ਼ਨੋਈ ਗੈਂਗ ਨੇ ਕਥਿਤ ਤੌਰ 'ਤੇ ਇਸ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਸੀ। ਪੁਲਸ ਨੇ ਇਸ ਮਾਮਲੇ 'ਚ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਇਸ ਦੌਰਾਨ ਹਰਿਆਣਾ ਅਤੇ ਮੁੰਬਈ ਪੁਲਸ ਦੀ ਸਾਂਝੀ ਕਾਰਵਾਈ ਸਦਕਾ ਸੁੱਖਾ ਕਲੂਆ ਨਾਮਕ ਵਿਅਕਤੀ ਨੂੰ ਪਾਣੀਪਤ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ -ਪਹਿਲਾਂ ਪ੍ਰੇਮਿਕਾ ਨਾਲ ਸਾਂਝੀ ਕੀਤੀ ਤਸਵੀਰ, ਫਿਰ ਹੋਟਲ ਦੀ ਬਾਲਕੋਨੀ ਤੋਂ ਡਿੱਗਿਆ ਮਸ਼ਹੂਰ ਗਾਇਕ

ਸਲਮਾਨ ਦੇ ਘਰ ਗੋਲੀਬਾਰੀ
ਫੜਿਆ ਗਿਆ ਵਿਅਕਤੀ ਬਿਸ਼ਨੋਈ ਗੈਂਗ ਦਾ ਦੱਸਿਆ ਜਾਂਦਾ ਹੈ। ਪਤਾ ਲੱਗਾ ਹੈ ਕਿ ਇਸ ਸ਼ੂਟਰ ਨੇ ਸੁਪਾਰੀ ਲਈ ਸੀ ਅਤੇ ਉਹ ਬਿਸ਼ਨੋਈ ਗੈਂਗ ਦਾ ਸ਼ਾਰਪ ਸ਼ੂਟਰ ਹੈ। ਸੁੱਖਾ ਨੇ ਸਲਮਾਨ ਖਾਨ ਦੇ ਘਰ ਦੀ ਰੇਕੀ ਕੀਤੀ ਸੀ ਅਤੇ ਹੁਣ ਨਵੀਂ ਮੁੰਬਈ ਦੀ ਪਨਵੇਲ ਸਿਟੀ ਪੁਲਸ ਅਤੇ ਹਰਿਆਣਾ ਪੁਲਸ ਨੇ ਸਾਂਝਾ ਆਪ੍ਰੇਸ਼ਨ ਕਰਕੇ ਉਸ ਨੂੰ ਫੜ ਲਿਆ ਹੈ।

ਗੋਲੀ ਚਲਾਉਣ ਵਾਲਾ ਹੋ ਗਿਆ ਸੀ ਫਰਾਰ
ਪਤਾ ਲੱਗਾ ਹੈ ਕਿ ਬਿਸ਼ਨੋਈ ਗੈਂਗ ਨੇ ਸੁੱਖਾ ਨੂੰ ਸਲਮਾਨ ਖਾਨ ਦੇ ਘਰ ਗੋਲੀਬਾਰੀ ਕਰਨ ਦਾ ਕੰਮ ਦਿੱਤਾ ਸੀ। ਹਾਲਾਂਕਿ ਉਸ ਸਮੇਂ ਪੁਲਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਗਿਰੋਹ ਦੇ ਕੁਝ ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ ਸੀ, ਜਿਸ ਤੋਂ ਬਾਅਦ ਸੁੱਖਾ ਫਰਾਰ ਹੋ ਗਿਆ ਸੀ। ਹੁਣ ਜਦੋਂ ਬਾਬਾ ਸਿੱਦੀਕੀ ਕਤਲ ਕਾਂਡ ਦੀ ਜਾਂਚ ਚੱਲ ਰਹੀ ਹੈ ਤਾਂ ਇਸ ਦੌਰਾਨ ਸਲਮਾਨ ਖਾਨ ਦੇ ਘਰ ਦੀ ਰੇਕੀ ਕਰਨ ਵਾਲੇ ਬਿਸ਼ਨੋਈ ਗੈਂਗ ਦੇ ਇਸ ਸ਼ੂਟਰ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ।

ਸਲਮਾਨ ਦੀ ਸੁਰੱਖਿਆ ਦਿੱਤੀ ਗਈ ਹੈ ਵਧਾ 
ਬਾਬਾ ਸਿੱਦੀਕੀ ਕਤਲ ਤੋਂ ਬਾਅਦ ਸਲਮਾਨ ਖਾਨ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਖਾਨ ਪਰਿਵਾਰ ਨੇ ਇਹ ਵੀ ਅਪੀਲ ਕੀਤੀ ਹੈ ਕਿ ਫਿਲਹਾਲ ਕੋਈ ਵੀ ਉਨ੍ਹਾਂ ਨੂੰ ਮਿਲਣ ਨਾ ਆਵੇ। ਬਾਬਾ ਸਿੱਦੀਕੀ ਦੀ ਮੌਤ ਦਾ ਸਲਮਾਨ ਖਾਨ 'ਤੇ ਡੂੰਘਾ ਅਸਰ ਪਿਆ ਹੈ। ਸਲਮਾਨ ਬਾਬਾ ਦੇ ਬਹੁਤ ਕਰੀਬ ਸਨ, ਅਜਿਹੇ 'ਚ ਆਪਣੇ ਪਿਆਰੇ ਦੋਸਤ ਨੂੰ ਗੁਆਉਣ ਦਾ ਦਰਦ ਸਿਰਫ ਸਲਮਾਨ ਹੀ ਸਮਝ ਸਕਦੇ ਹਨ। ਫਿਲਹਾਲ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Priyanka

Content Editor

Related News