ਪੰਜਾਬੀ ਗਾਇਕ ਨੂੰ ਭਿਆਨਕ ਸੜਕ ਹਾਦਸੇ 'ਚ ਲੱਗੀਆਂ ਗੰਭੀਰ ਸੱਟਾਂ, ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

Friday, Aug 02, 2024 - 10:12 AM (IST)

ਪੰਜਾਬੀ ਗਾਇਕ ਨੂੰ ਭਿਆਨਕ ਸੜਕ ਹਾਦਸੇ 'ਚ ਲੱਗੀਆਂ ਗੰਭੀਰ ਸੱਟਾਂ, ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਵੈੱਬ ਡੈਸਕ- ਪੰਜਾਬੀ ਸੰਗੀਤ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਸੁਲਤਾਨ ਸਿੰਘ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ।ਇਸ ਦੀ ਜਾਣਕਾਰੀ ਖੁਦ  ਗਾਇਕ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰ ਦਿੱਤੀ ਗਈ ਹੈ। ਇਸ ਖਬਰ ਨੇ ਸਾਹਮਣੇ ਆਉਂਦੇ ਹੀ ਸੋਸ਼ਲ ਮੀਡੀਆ ਉੱਪਰ ਹਲਚਲ ਮਚਾ ਦਿੱਤੀ ਹੈ। 

PunjabKesari

ਦੱਸ ਦੇਈਏ ਕਿ ਕਲਾਕਾਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ 'ਚ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, ਸਤਿ ਸ੍ਰੀ ਅਕਾਲ ਇੰਸਟਾਗ੍ਰਾਮ ਫੈਮਿਲੀ ਮੈਂ ਪਿਛਲੇ ਹਫਤੇ ਤੋਂ ਐਕਟਿਵ ਨਹੀਂ ਹਾਂ, ਆਪਣੇ ਸੋਸ਼ਲ ਮੀਡੀਆ ਅਕਾਊਂਟ, ਕਿਉਂਕਿ ਮੇਰਾ 26/072024 ਬਹੁਤ-ਬਹੁਤ ਬੁਰਾ ਐਕਸੀਡੈਂਟ ਹੋਇਆ ਹੈ, ਰਾਤ ਨੂੰ ਮੇਰੇ ਭਰਾ ਮੇਰੇ ਨਾਲ ਸੀ। ਸਾਰਿਆ ਦਾ ਬਚਾਅ ਹੋ ਗਿਆ ਪਰ ਮੇਰੇ ਸੱਟ ਜ਼ਿਆਦਾ ਲੱਗ ਗਈ। ਥੋੜਾ ਟਾਈਮ ਲੱਗਣਾ ਠੀਕ ਹੋਣ ਨੂੰ। ਕ੍ਰਿਪਾ ਕਰਕੇ ਤੁਸੀ ਦੁਆ ਕਰਿਓ ਅਤੇ ਪਿਆਰ ਦਿੰਦੇ ਰਹਿਓ। ਇਸ ਦੇ ਨਾਲ ਹੀ ਕਲਾਕਾਰ ਨੇ ਇੱਕ ਹੋਰ ਤਸਵੀਰ ਵੀ ਪੋਸਟ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ -ਹੌਂਸਲੇ ਨੂੰ ਸਲਾਮ, ਹਿਨਾ ਖ਼ਾਨ ਨੇ ਮੁਸਕਰਾਉਂਦੇ ਹੋਏ ਮੁਨਵਾਇਆ ਸਿਰ, ਵੀਡੀਓ ਸਾਂਝੀ ਕਰ ਹੋਈ ਇਮੋਸ਼ਨਲ

ਵਰਕਫਰੰਟ ਦੀ ਗੱਲ ਕਰਿਏ ਤਾਂ ਸੁਲਤਾਨ ਸਿੰਘ ਵੱਲੋਂ ਪੰਜਾਬੀ ਦਰਸ਼ਕਾਂ ਲਈ ਗੀਤ ਰਿਲੀਜ਼ ਕੀਤੇ ਗਏ ਹਨ। ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਮਿਲਿਆ। ਹਾਲੇ ਹੀ 'ਚ ਕਲਾਕਾਰ ਦਾ ਗੀਤ 'ਕੌਲਰ' ਰਿਲੀਜ਼ ਹੋਇਆ ਸੀ। ਜਿਸ ਨੂੰ ਦਰਸ਼ਕਾਂ ਨੇ ਬੇਹੱਦ ਪਸੰਦ ਕੀਤਾ। ਦੱਸ ਦੇਈਏ ਕਿ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਸੁਲਤਾਨ ਪ੍ਰਸ਼ੰਸਕਾਂ ਵਿਚਾਲੇ ਅਕਸਰ ਐਕਟਿਵ ਨਜ਼ਰ ਆਉਂਦੇ ਹਨ। ਪਰ ਕੁਝ ਦਿਨਾਂ ਤੋਂ ਉਨ੍ਹਾਂ ਨੂੰ ਐਕਟਿਵ ਨਹੀਂ ਵੇਖਿਆ ਗਿਆ। ਜਿਸ ਤੋਂ ਬਾਅਦ ਫੈਨਜ਼ ਦੀ ਚਿੰਤਾ ਵੱਧ ਗਈ। ਫਿਲਹਾਲ ਕਲਾਕਾਰ ਨੇ ਦਰਸ਼ਕਾਂ ਨੂੰ ਆਪਣਾ ਹਾਲ ਬਿਆਨ ਕੀਤਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Priyanka

Content Editor

Related News