ਸੋਨਾਕਸ਼ੀ ਸਿਨਹਾ ਦੀ ਫ਼ਿਲਮ ''Kakuda'' ਦੀ ਰਿਲੀਜ਼ਿੰਗ ਡੇਟ ਆਈ ਸਾਹਮਣੇ

Friday, Jun 21, 2024 - 03:29 PM (IST)

ਸੋਨਾਕਸ਼ੀ ਸਿਨਹਾ ਦੀ ਫ਼ਿਲਮ ''Kakuda'' ਦੀ ਰਿਲੀਜ਼ਿੰਗ ਡੇਟ ਆਈ ਸਾਹਮਣੇ

ਮੁੰਬਈ- ਇਨ੍ਹੀਂ ਦਿਨੀਂ ਸੋਨਾਕਸ਼ੀ ਸਿਨਹਾ ਆਪਣੇ ਪ੍ਰੇਮੀ ਜ਼ਹੀਰ ਇਕਬਾਲ ਨਾਲ ਵਿਆਹ ਦੀਆਂ ਖ਼ਬਰਾਂ ਕਾਰਨ ਸੁਰਖੀਆਂ 'ਚ ਹੈ। ਦੋਵੇਂ 23 ਜੂਨ ਨੂੰ ਵਿਆਹ ਕਰਨ ਜਾ ਰਹੇ ਹਨ। ਇਸ ਦੌਰਾਨ ਸੋਨਾਕਸ਼ੀ ਸਿਨਹਾ ਦੀ ਆਉਣ ਵਾਲੀ ਫ਼ਿਲਮ 'Kakuda'ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ। ਇਸ ਫ਼ਿਲਮ ਦੀ ਰਿਲੀਜ਼ ਡੇਟ ਦਾ ਅਧਿਕਾਰਤ ਐਲਾਨ ਕਰ ਦਿੱਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ- ਕਾਸਟਿੰਗ ਕਾਊਚ ਨੂੰ ਲੈ ਕੇ ਛਲਕਿਆ ਈਸ਼ਾ ਕੋਪੀਕਰ ਦਾ ਦਰਦ, ਕਿਹਾ ਇਹ

ਹੁਣ ਸੋਨਾਕਸ਼ੀ ਦੀ ਇਸ ਫ਼ਿਲਮ ਨੂੰ ਦੇਖਣ ਲਈ ਪ੍ਰਸ਼ੰਸਕਾਂ ਨੂੰ ਜ਼ਿਆਦਾ ਇੰਤਜ਼ਾਰ ਨਹੀਂ ਕਰਨਾ ਪਵੇਗਾ। ਇਸ 'ਚ ਸੋਨਾਕਸ਼ੀ ਦੇ ਨਾਲ ਰਿਤੇਸ਼ ਦੇਸ਼ਮੁਖ ਅਤੇ ਸਾਕਿਬ ਸਲੀਮ ਵੀ ਅਹਿਮ ਭੂਮਿਕਾਵਾਂ 'ਚ ਹਨ।

ਇਹ ਖ਼ਬਰ ਵੀ ਪੜ੍ਹੋ- 'ਬਿੱਗ ਬੌਸ OTT 3' ਅੱਜ ਤੋਂ ਹੋਵੇਗਾ ਸ਼ੁਰੂ, ਘਰ ਦੇ ਅੰਦਰ ਪਹੁੰਚੇ ਇਹ 16 ਪ੍ਰਤੀਯੋਗੀ

ਆਦਿਤਿਆ ਸਰਪੋਤਦਾਰ ਦੁਆਰਾ ਨਿਰਦੇਸ਼ਿਤ ਫ਼ਿਲਮ 'Kakuda' ਸਿਨੇਮਾਘਰਾਂ 'ਚ ਨਹੀਂ ਸਗੋਂ OTT ਪਲੇਟਫਾਰਮ 'ਤੇ ਰਿਲੀਜ਼ ਹੋਵੇਗੀ। ਇਹ ਫ਼ਿਲਮ 12 ਜੁਲਾਈ ਤੋਂ ZEE5'ਤੇ ਪ੍ਰੀਮੀਅਰ ਹੋਵੇਗੀ। ਇਸ ਦਾ ਪਹਿਲਾ ਪੋਸਟਰ ਵੀ ਸਾਹਮਣੇ ਆਇਆ ਹੈ। ZEE5 ਨੇ ਐਕਸ ਹੈਂਡਲ 'ਤੇ 'Kakuda'ਦਾ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ, 'ਪੁਰਸ਼ਾਂ ਦੇ ਹਿੱਤ 'ਚ ਰਿਲੀਜ਼ ਕੀਤਾ ਗਿਆ ਅਤੇ ਇਹ 12 ਜੁਲਾਈ ਨੂੰ ਰਿਲੀਜ਼ ਹੋਵੇਗੀ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

DILSHER

Content Editor

Related News