ਦਾਦਾ ਸਾਹਿਬ ਫਾਲਕੇ ਫਿਲਮ ਫੈਸਟੀਵਲ ਲਈ ਚੁਣੀ ਗਈ ‘ਦਿ ਸੇਵੀਅਰ’

Friday, Apr 22, 2022 - 03:12 PM (IST)

ਦਾਦਾ ਸਾਹਿਬ ਫਾਲਕੇ ਫਿਲਮ ਫੈਸਟੀਵਲ ਲਈ ਚੁਣੀ ਗਈ ‘ਦਿ ਸੇਵੀਅਰ’

ਜਲੰਧਰ (ਬਿਊਰੋ)- ਇਤਿਹਾਸ 'ਚ ਪੁੰਛ ਅਤੇ ਜੰਮੂ-ਕਸ਼ਮੀਰ ਦੇ ਰਖਵਾਲੇ ਵਜੋਂ ਜਾਣੇ ਜਾਂਦੇ ਬ੍ਰਿਗੇਡੀਅਰ ਪ੍ਰੀਤਮ ਸਿੰਘ ਦੇ ਜੀਵਨ ਉਪਰ ਆਧਾਰਿਤ ਡਾਕੂ-ਡਰਾਮਾ ਫਿਲਮ ‘ਦਿ ਸੇਵੀਅਰ : ਬ੍ਰਿਗੇਡੀਅਰ ਪ੍ਰੀਤਮ ਸਿੰਘ’12ਵੇਂ ਦਾਦਾ ਸਾਹਿਬ ਫਾਲਕੇ ਫਿਲਮ ਫੈਸਟੀਵਲ 2022 ਲਈ ਚੁਣੀ ਗਈ ਹੈ। 
ਇਹ ਜਾਣਕਾਰੀ ਦਿੰਦਿਆਂ ਫਿਲਮ ਦੇ ਲੇਖਕ ਤੇ ਨਿਰਦੇਸ਼ਕ ਡਾ. ਪਰਮਜੀਤ ਸਿੰਘ ਕੱਟੂ ਨੇ ਕਿਹਾ ਹੈ ਕਿ ਇਸ ਫਿਲਮ ਫੈਸਟੀਵਲ ਲਈ ਸਾਡੀ ਫਿਲਮ ਦਾ ਚੁਣਿਆ ਜਾਣਾ ਮਾਣ ਵਾਲੀ ਗੱਲ ਹੈ। ਇਸ ਫਿਲਮ ਦੇ ਪ੍ਰੋਡਿਊਸਰ ਕਰਨਵੀਰ ਸਿੰਘ ਸਿਬੀਆ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਹੁਣ ਤੱਕ ਇਸ ਫਿਲਮ ਨੂੰ ਲਾਸ ਏਂਜਲਸ ਫਿਲਮ ਐਵਾਰਡ ਸਮੇਤ ਵੀਹ ਤੋਂ ਵਧੇਰੇ ਅੰਤਰਰਾਸ਼ਟਰੀ ਐਵਾਰਡ ਮਿਲ ਚੁੱਕੇ ਹਨ। ਐਗਜ਼ਿਕਿਊਟਿਵ ਪ੍ਰੋਡਿਊਸਰ ਸ਼ਿਵਾਨੀ ਸੋਖੀ ਨੇ ਦੱਸਿਆ ਕਿ ਇਹ ਫਿਲਮ ਆਪਣੇ ਵਰਗ 'ਚ ਵੱਕਾਰੀ ਐਵਾਰਡ ਜਿੱਤਣ ਵਾਲੀ ਵਿਲੱਖਣ ਫਿਲਮ ਬਣ ਚੁੱਕੀ ਹੈ। 
ਜ਼ਿਕਰਯੋਗ ਹੈ ਕਿ ਬ੍ਰਿਗੇਡੀਅਰ ਪ੍ਰੀਤਮ ਸਿੰਘ ਦਾ ਝੂਠੇ ਆਧਾਰਾਂ ਉਪਰ ਕੋਰਟ-ਮਾਰਸ਼ਲ ਕਰ ਦਿੱਤਾ ਗਿਆ ਸੀ ਤੇ ਇਹ ਫਿਲਮ ਇਸ ਮਕਸਦ ਨਾਲ ਬਣਾਈ ਗਈ ਹੈ ਤਾਂ ਜੋ ਉਨ੍ਹਾਂ ਦਾ ਮਾਨ-ਸਨਮਾਨ ਬਹਾਲ ਕਰਵਾਇਆ ਜਾ ਸਕੇ। ਇਸੇ ਲੜੀ 'ਚ 11 ਅਪ੍ਰੈਲ 2022 ਨੂੰ ਕੇਂਦਰੀ ਸਿੱਖ ਅਜਾਇਬ ਘਰ, ਸ੍ਰੀ ਹਰਿਮੰਦਰ ਸਾਹਿਬ (ਅੰਮ੍ਰਿਤਸਰ) 'ਚ ਬ੍ਰਿਗੇਡੀਅਰ ਪ੍ਰੀਤਮ ਸਿੰਘ ਦਾ ਚਿੱਤਰ ਲਗਾਇਆ ਜਾ ਚੁੱਕਾ ਹੈ। ਫਿਲਮ ਦੀ ਟੀਮ ਨੂੰ ਪੂਰੀ ਉਮੀਦ ਹੈ ਕਿ ਭਾਰਤ ਸਰਕਾਰ ਵੀ ਬ੍ਰਿਗੇਡੀਅਰ ਪ੍ਰੀਤਮ ਸਿੰਘ ਦਾ ਬਣਦਾ ਮਾਨ-ਸਨਮਾਨ ਬਹਾਲ ਕਰੇਗੀ। 
 


author

Aarti dhillon

Content Editor

Related News