ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਦਾ 'ਹਾਏ ਓ ਦਿਲਾ' ਗੀਤ ਹੋਇਆ ਰਿਲੀਜ਼
Thursday, Aug 29, 2024 - 03:26 PM (IST)

ਜਲੰਧਰ- ਪੰਜਾਬੀ ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਫ਼ਿਲਮ ਦੇ ਗੀਤਾਂ ਨੂੰ ਦਰਸ਼ਕਾਂ ਵਲੋਂ ਖ਼ੂਬ ਸਰਾਹਿਆ ਜਾ ਰਿਹਾ ਹੈ। ਇਸ ਫ਼ਿਲਮ ਦੇ ਹੁਣ ਤਕ 2 ਗੀਤ ਰਿਲੀਜ਼ ਹੋਏ ਹਨ। ਪਹਿਲਾਂ ਗੀਤ ਫ਼ਿਲਮ ਦਾ ਟਾਈਟਲ ਟਰੈਕ ਹੈ ਜੋ ਯੂਟਿਊਬ 'ਤੇ 4.8 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਇਸ ਗੀਤ ਨੂੰ ਨਛੱਤਰ ਗਿੱਲ ਨੇ ਆਵਾਜ਼ ਦਿੱਤੀ ਹੈ, ਜਿਸ ਦੇ ਬੋਲ ਹੈਪੀ ਰਾਏਕੋਟੀ ਵਲੋਂ ਲਿਖੇ ਗਏ ਹਨ। ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਜਲਦ ਹੀ ਰਿਲੀਜ਼ ਹੋਣ ਵਾਲੀ ਹੈ। ਹਾਲ ਹੀ 'ਚ ਇਸ ਫਿਲਮ ਦਾ ਨਵਾਂ ਗੀਤ 'ਹਾਏ ਓ ਦਿਲਾ' ਰਿਲੀਜ਼ ਹੋ ਗਿਆ ਹੈ, ਜਿਸ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
ਦੱਸ ਦਈਏ ਕਿ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਗਿੱਪੀ ਗਰੇਵਾਲ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀ ਲਾਈਫ ਨਾਲ ਜੁੜੇ ਅਪਡੇਟਸ ਸ਼ੇਅਰ ਕਰਦੇ ਰਹਿੰਦੇ ਹਨ। ਹਾਲ ਹੀ 'ਚ ਗਿੱਪੀ ਗਰੇਵਾਲ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ 'ਤੇ ਪੋਸਟ ਸ਼ੇਅਰ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਦਾ ਨਵਾਂ ਗੀਤ 'ਹਾਏ ਓ ਦਿਲਾ' ਰਿਲੀਜ਼ ਹੋ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ -ਮਸ਼ਹੂਰ ਅਦਾਕਾਰਾ ਨੂੰ ਕੋਰਟ ਵੱਲੋਂ ਵੱਡਾ ਝਟਕਾ, ਹੋਈ ਜੇਲ
ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਬਾਰੇ ਗੱਲ ਕਰੀਏ ਤਾਂ ਇਹ ਇੱਕ ਧਾਰਮਿਕ ਫਿਲਮ ਹੈ ਜਿਸ 'ਚ ਪੂਰੀ ਦੁਨੀਆ ਲਈ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਹੈ। ਇਸ ਫਿਲਮ 'ਚ ਨਿਰਮਲ ਰਿਸ਼ੀ, ਗਿੱਪੀ ਗਰੇਵਾਲ, ਜੈਸਮੀਨ ਭਸੀਨ, ਗੁਰਪ੍ਰੀਤ ਘੁੱਗੀ ਸਣੇ ਪੰਜਾਬੀ ਸਿਨੇਮਾ ਦੇ ਕਈ ਹੋਰ ਦਿੱਗਜ਼ ਕਲਾਕਾਰ ਨਜ਼ਰ ਆਉਣਗੇ। ਇਸ ਫਿਲਮ ਨੂੰ ਹੰਬਲ ਮੋਸ਼ਨ ਪਿਕਚਰਸ, ਪੈਰੋਨੋਮਾ ਮਿਊਜ਼ਿਕ ਤੇ ਜਿਓ ਸਟੂਡੀਓ ਦੇ ਬੈਨਰ ਹੇਠ ਰਿਲੀਜ਼ ਕੀਤਾ ਜਾ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।