ਰਿਲੀਜ਼ ਹੁੰਦੇ ਹੀ ਮਰਹੂਮ ਸਿੱਧੂ ਮੂਸੇਵਾਲਾ ਦੇ ਗੀਤ ਨੇ ਬਣਾਇਆ ਇਹ ਰਿਕਾਰਡ

11/12/2023 12:35:47 PM

ਜਲੰਧਰ (ਬਿਊਰੋ) :  ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Watch Out' ਰਿਲੀਜ਼ ਹੋ ਗਿਆ ਹੈ। ਰਿਲੀਜ਼ ਹੁੰਦੇ ਹੀ ਮੂਸੇਵਾਲਾ ਦੇ ਗੀਤ ਦੇ ਮਿਲੀਅਨ 'ਚ ਵਿਊਜ਼ ਹੋ ਚੁੱਕੇ ਹਨ। ਇਸ ਦੇ ਨਾਲ ਹੀ ਫੈਨਜ਼ ਗੀਤ 'ਚ ਰੱਜ ਕੇ ਕੁਮੈਂਟਸ ਕਰ ਰਹੇ ਹਨ। 

ਜਿਵੇਂ ਕਿ ਸਾਰਿਆਂ ਨੂੰ ਪਤਾ ਹੀ ਹੈ ਕਿ ਸਿੱਧੂ ਦੇ ਗੀਤਾਂ ਨੂੰ ਲੋਕਾਂ ਵਲੋਂ ਰੱਜਵਾਂ ਪਿਆਰ ਮਿਲਦਾ ਸੀ, ਜੋ ਅੱਜ ਵੀ ਬਰਕਰਾਰ ਹੈ। ਉਨ੍ਹਾਂ ਦੇ ਕਈ ਅਜਿਹੇ ਗੀਤ ਹਨ, ਜਿਨ੍ਹਾਂ ਅੰਤਰਰਾਸ਼ਟਰੀ ਪੱਧਰ 'ਤੇ ਰਿਕਾਰਡ ਬਣਾਏ ਹਨ। 

ਦੱਸ ਦਈਏ ਕਿ ਇਹ ਗੀਤ ਸਿੱਧੂ ਮੂਸੇਵਾਲਾ ਦੇ ਦਿਹਾਂਤ ਤੋਂ ਬਾਅਦ ਰਿਲੀਜ਼ ਹੋਣ ਵਾਲਾ 5ਵਾਂ ਗੀਤ ਹੈ। ਬਲਕੌਰ ਸਿੰਘ ਸਿੱਧੂ ਤੇ ਚਰਨ ਕੌਰ ਨੇ ਇਸ ਗੀਤ ਨੂੰ ਦੀਵਾਲੀ ਮੌਕੇ ਰਿਲੀਜ਼ ਕਰਕੇ ਉਨ੍ਹਾਂ ਦੇ ਫੈਨਜ਼ ਨੂੰ ਦਾਵੀਲੀ ਦਾ ਖ਼ਾਸ ਤੋਹਫ਼ਾ ਦਿੱਤਾ ਹੈ।

ਮਾਤਾ ਚਰਨ ਕੌਰ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ 'ਤੇ ਪੁੱਤਰ ਦੇ ਨਵੇਂ ਗੀਤ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ ਅਤੇ ਨਾਲ ਹੀ ਉਨ੍ਹਾਂ ਨੇ ਗੀਤ ਦਾ ਪੋਸਟਰ ਵੀ ਸਾਂਝਾ ਕੀਤਾ ਹੈ। ਪੋਸਟਰ ਸਾਂਝਾ ਕਰਦਿਆਂ ਉਨ੍ਹਾਂ ਨੇ ਲਿਖਿਆ ਸੀ- ''ਆ ਗਿਆ ਮੇਰਾ ਬੱਬਰ ਸ਼ੇਰ ਤੇ ਸੋਡਾ ਭਰਾ ਧੱਕ ਪਾਉਣ ਸੌਖਾ ਨੀ ਰਾਹ ਖਾਲੀ ਕਰਦੇ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

sunita

This news is Content Editor sunita