ਫ਼ਿਲਮ ‘ਗੋਡੇ ਗੋਡੇ ਚਾਅ’ ਦੀ ਸਟਾਰ ਕਾਸਟ ਨੇ ਅਟਾਰੀ ਸਰਹੱਦ ’ਤੇ ਰੀਟ੍ਰੀਟ ਸੈਰਾਮਨੀ ਵੇਖੀ (ਤਸਵੀਰਾਂ)

Tuesday, May 23, 2023 - 10:24 AM (IST)

ਫ਼ਿਲਮ ‘ਗੋਡੇ ਗੋਡੇ ਚਾਅ’ ਦੀ ਸਟਾਰ ਕਾਸਟ ਨੇ ਅਟਾਰੀ ਸਰਹੱਦ ’ਤੇ ਰੀਟ੍ਰੀਟ ਸੈਰਾਮਨੀ ਵੇਖੀ (ਤਸਵੀਰਾਂ)

ਅਟਾਰੀ (ਭੀਲ) - ਪੰਜਾਬੀ ਅਦਾਕਾਰਾ ਸੋਨਮ ਬਾਜਵਾ ਅਤੇ ਗਾਇਕਾ ਬਾਨੀ ਸੰਧੂ ਨੇ ਅੱਜ ਅਟਾਰੀ-ਵਾਹਗਾ ਸਰਹੱਦ ਵਿਖੇ ਦੋਵਾਂ ਮੁਲਕਾਂ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ, ਸੀਮਾ ਸੁਰੱਖਿਆ ਬਲ ਅਤੇ ਪਾਕਿਸਤਾਨੀ ਰੇਂਜਰਜ਼ ਜਵਾਨਾਂ ਵਿਚਕਾਰ ਝੰਡਾ ਉਤਾਰਨ ਦੀ ਰਸਮ (ਰੀਟਰੀਟ ਸੈਰਾਮਨੀ) ਵੇਖੀ।

PunjabKesari

ਇਸ ਸਬੰਧੀ ਜਾਣਕਾਰੀ ਦਿੰਦਿਆਂ ਅਰੁਣ ਮਾਹਲ ਪ੍ਰੋਟੋਕੋਲ ਅਫ਼ਸਰ ਅੰਮ੍ਰਿਤਸਰ ਦਿਹਾਤੀ ਨੇ ਦੱਸਿਆ ਕਿ ਉਨ੍ਹਾਂ ਨੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਦੀ ਪ੍ਰਸੰਸਾ ਕੀਤੀ, ਸਟੇਡੀਅਮ, ਅਜਾਇਬ ਘਰ, ਬਾਰਡਰ ਪਿੱਲਰ ਨੰਬਰ 102 ਵੇਖਿਆ ਅਤੇ ਯਾਦਗਾਰੀ ਤਸਵੀਰਾਂ ਖਿਚਵਾਈਆਂ।

PunjabKesari

ਦੱਸ ਦਈਏ ਕਿ ਅਟਾਰੀ ਸਰਹੱਦ ’ਤੇ ਸੋਨਮ ਬਾਜਵਾ ਨਾਲ ਫ਼ਿਲਮ 'ਗੋਡੇ ਗੋਡੇ ਚਾਅ' ਦੀ ਪੂਰੀ ਸਟਾਰ ਕਾਸਟ ਵੀ ਨਜ਼ਰ ਆਈ ਸੀ।

PunjabKesari

ਇਸ ਦੌਰਾਨ ਦੀ ਇਕ ਵੀਡੀਓ ਸੋਨਮ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਵੀ ਸਾਂਝੀ ਕੀਤੀ ਹੈ, ਜਿਸ 'ਚ ਪੂਰੀ ਸਟਾਰ ਕਾਸਟ ਨਜ਼ਰ ਆ ਰਹੀ ਹੈ।

PunjabKesari

ਇਸ ਤੋਂ ਇਲਾਵਾ ਅਦਾਕਾਰਾ ਤਾਨੀਆ ਨੇ ਵੀ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਜੀਆਂ ਕੀਤੀਆਂ ਹਨ, ਜਿਨ੍ਹਾਂ 'ਚ ਸੋਨਮ ਬਾਜਵਾ, ਗੀਤਾਜ਼ ਬਿੰਦਰਖੀਆ ਤੇ ਗੁਰਜੈਜ਼ ਨਜ਼ਰ ਆ ਰਹੇ ਹਨ।

PunjabKesari

ਦੱਸਣਯੋਗ ਹੈ ਕਿ ਫ਼ਿਲਮ ‘ਗੋਡੇ ਗੋਡੇ ਚਾਅ’ ’ਚ ਸੋਨਮ ਬਾਜਵਾ, ਤਾਨੀਆ, ਗੀਤਾਜ਼ ਬਿੰਦਰਖੀਆ, ਗੁਰਜੈਜ਼, ਸਰਦਾਰ ਸੋਹੀ, ਨਿਰਮਲ ਰਿਸ਼ੀ ਤੇ ਰੁਪਿੰਦਰ ਰੂਪੀ ਮੁੱਖ ਭੂਮਿਕਾਵਾਂ ’ਚ ਹਨ।

‘ਗੋਡੇ ਗੋਡੇ ਚਾਅ’ ਪੰਜਾਬ ’ਚ ਪੁਰਾਣੇ ਸਮਿਆਂ ’ਚ ਪ੍ਰਚਲਿਤ ਸਮਾਜ ਦੀਆਂ ਪਿਤਰੀ ਪ੍ਰਥਾਵਾਂ ਨੂੰ ਚੁਣੌਤੀ ਦੇਣ ਵਾਲੀਆਂ ਔਰਤਾਂ ਦੇ ਦੁਆਲੇ ਘੁੰਮਦੀ ਹੈ। ਗਰਮੀਆਂ ਦੀਆਂ ਛੁੱਟੀਆਂ ਦਾ ਮਨੋਰੰਜਨ 26 ਮਈ ਨੂੰ ਰਿਲੀਜ਼ ਕੀਤਾ ਜਾਵੇਗਾ।

ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ 'ਚ ਸਾਡੇ ਨਾਲ ਜ਼ਰੂਰ ਸਾਂਝੀ ਕਰੋ।


author

sunita

Content Editor

Related News