ਨਿੱਕੇ ਸਿੱਧੂ ਨੂੰ ਜਨਮ ਦਿਵਾਉਣ ਵਾਲੀ ਡਾਕਟਰ ਦਾ ਬਿਆਨ ਆਇਆ ਸਾਹਮਣੇ (ਵੀਡੀਓ)

Sunday, Mar 17, 2024 - 07:56 PM (IST)

ਨਿੱਕੇ ਸਿੱਧੂ ਨੂੰ ਜਨਮ ਦਿਵਾਉਣ ਵਾਲੀ ਡਾਕਟਰ ਦਾ ਬਿਆਨ ਆਇਆ ਸਾਹਮਣੇ (ਵੀਡੀਓ)

ਜਲੰਧਰ- ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਇੱਕ ਵਾਰ ਫਿਰ ਮਾਂ ਬਣ ਗਈ ਹੈ ਅਤੇ ਉਨ੍ਹਾਂ ਦੇ ਘਰ ਇੱਕ ਨੰਨ੍ਹਾ ਮਹਿਮਾਨ ਆਇਆ ਹੈ। ਸਿੱਧੂ ਮੂਸੇਵਾਲਾ ਦੀ ਮਾਂ ਨੇ ਆਈਵੀਐੱਫ ਤਕਨੀਕ ਰਾਹੀਂ ਪੁੱਤਰ ਨੂੰ ਜਨਮ ਦਿੱਤਾ ਹੈ। ਇਹ ਜਾਣਕਾਰੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇੰਸਟਾਗ੍ਰਾਮ 'ਤੇ ਆਪਣੇ ਪੁੱਤਰ ਦੀ ਤਸਵੀਰ ਸਾਂਝੀ ਕਰਕੇ ਦਿੱਤੀ। ਉਥੇ ਹੀ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਜਨਮ ਦਿਵਾਉਣ ਵਾਲੀ ਡਾਕਟਰ ਦਾ ਬਿਆਨ ਵੀ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ : ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਨਾਲ ਰਾਜਾ ਵੜਿੰਗ ਨੇ ਕੀਤੀ ਮੁਲਾਕਾਤ, ਤਸਵੀਰਾਂ ਸਾਂਝੀਆਂ ਕਰ ਦਿੱਤੀ ਵਧਾਈ

ਇਹ ਵੀ ਪੜ੍ਹੋ : ਛੋਟਾ ਮੂਸੇਵਾਲਾ ਆਉਣ 'ਤੇ ਗਾਇਕ R Nait ਨੇ ਪੋਸਟ ਸਾਂਝੀ ਕਰਕੇ ਦਿੱਤੀ ਵਧਾਈ

ਸਿੱਧੂ ਮੂਸੇਵਾਲਾ ਦੀ ਮਾਤਾ ਦਾ ਇਲਾਜ ਕਰਨ ਵਾਲੇ ਡਾਕਟਰ ਰਜਨੀ ਜਿੰਦਲ ਨੇ ਕਿਹਾ ਕਿ ਅੱਜ ਬਹੁਤ ਖੁਸ਼ੀ ਵਾਲਾ ਦਿਨ ਹੈ। ਉਨ੍ਹਾਂ ਨੇ ਕਿਹਾ ਕਿ ਮਾਤਾ ਜੀ ਸਾਡੇ ਕੋਲ 3 ਮਹੀਨੇ ਪੂਰੇ ਹੋਣ ਤੋਂ ਬਾਅਦ ਇਲਾਜ ਲਈ ਆਏ ਸਨ ਤੇ ਉਸ ਤੋਂ ਬਾਅਦ ਅਸੀਂ ਉਨ੍ਹਾਂ ਦਾ ਇਲਾਜ ਸ਼ੁਰੂ ਕੀਤਾ। ਡਾਕਟਰ ਨੇ ਦੱਸਿਆ ਕਿ ਸਾਡੀ ਪੂਰੀ ਕੋਸ਼ਿਸ਼ ਸੀ ਕਿ ਜੱਚਾ ਤੇ ਬੱਚਾ ਪੂਰੀ ਤਰ੍ਹਾਂ ਤੰਦਰੁਸਤ ਰਹਿਣ ਤੇ ਸਾਡੀ ਇਹ ਕੋਸ਼ਿਸ਼ ਸਫ਼ਲ ਹੋਈ ਹੈ ਤੇ ਦੋਵਾਂ ਬਿਲਕੁਲ ਤੰਦਰੁਸਤ ਹਨ।

ਜ਼ਿਕਰਯੋਗ ਹੈ ਕਿ 29 ਮਈ ਦੀ ਸ਼ਾਮ ਨੂੰ ਸਿੱਧੂ ਮੂਸੇਵਾਲਾ ਦੀ ਹੱਤਿਆ ਕਰ ਦਿੱਤੀ ਗਈ ਸੀ। ਇਕਲੌਤੇ ਪੁੱਤਰ ਦੀ ਮੌਤ ਨੇ ਹੱਸਦੇ ਖੇਡਦੇ ਮਾਪਿਆਂ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ। ਅੱਜ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ ਜਨਮ ਨਾਲ ਇਕ ਵਾਰ ਫਿਰ ਇਸ ਪਰਿਵਾਰ 'ਚ ਖੁਸ਼ੀਆਂ ਵਾਪਸ ਆ ਗਈਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Aarti dhillon

Content Editor

Related News