15 ਨਵੰਬਰ ਨੂੰ ਰਿਲੀਜ਼ ਹੋਵੇਗਾ ਅਕਸ਼ੈ ਕੁਮਾਰ ਦੀ ਫ਼ਿਲਮ ''ਪ੍ਰਿਥਵੀਰਾਜ'' ਦਾ ਟੀਜ਼ਰ

Sunday, Nov 14, 2021 - 05:00 PM (IST)

15 ਨਵੰਬਰ ਨੂੰ ਰਿਲੀਜ਼ ਹੋਵੇਗਾ ਅਕਸ਼ੈ ਕੁਮਾਰ ਦੀ ਫ਼ਿਲਮ ''ਪ੍ਰਿਥਵੀਰਾਜ'' ਦਾ ਟੀਜ਼ਰ

ਮੁੰਬਈ- ਬਾਲੀਵੁੱਡ ਅਦਾਕਾਰਾ ਅਕਸ਼ੈ ਕੁਮਾਰ ਦੀ ਫਿਲਮ ‘ਸੂਰਿਆਵੰਸ਼ੀ’ ਬਾਕਸ ਆਫ਼ਿਸ ‘ਤੇ ਧਮਾਲ ਮਚਾ ਰਹੀ ਹੈ। ਫਿਲਮ ਦੀ ਜ਼ਬਰਦਸਤ ਸਫਲਤਾ ਤੋਂ ਬਾਅਦ ਅਕਸ਼ੈ ਇਸ ਮਹੀਨੇ ਇਕ ਵਾਰ ਫਿਰ ਪ੍ਰਸ਼ੰਸਕਾਂ ਦੇ ਹੋਸ਼ ਉਡਾਉਣ ਜਾ ਰਹੇ ਹਨ। ਜੀ ਹਾਂ ਬਹੁਤ ਜਲਦ ਅਕਸ਼ੈ ਕੁਮਾਰ ਆਪਣੀ ਫ਼ਿਲਮ 'ਪ੍ਰਿਥਵੀਰਾਜ ਚੌਹਾਨ' ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ।
ਤਰਣ ਆਦਰਸ਼ ਨੇ ਟਵਿਟ ਕਰਕੇ ਇਹ ਜਾਣਕਾਰੀ ਦਿੱਤੀ ਹੈ ਫ਼ਿਲਮ ਦਾ ਆਨਲਾਈਨ ਟੀਜ਼ਰ ਕੱਲ ਯਾਨੀ ਕਿ 15 ਨਵੰਬਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਉਨ੍ਹਾਂ ਨੇ ਨਾਲ ਹੀ ਅਕਸ਼ੈ ਕੁਮਾਰ ਅਤੇ ਮਾਨੁਸ਼ੀ ਛਿੱਲਰ ਦੀ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਦੋਵੇਂ ਕਲਾਕਾਰ ਪੂਜਾ ਕਰਦੇ ਹੋਏ ਨਜ਼ਰ ਆ ਰਹੇ ਹਨ।

PunjabKesari
ਫਿਲਮ ‘ਚ ਅਕਸ਼ੈ ਕੁਮਾਰ ‘ਪ੍ਰਿਥਵੀਰਾਜ ਚੌਹਾਨ’ ਦਾ ਕਿਰਦਾਰ ਨਿਭਾਅ ਰਹੇ ਹਨ, ਜਦਕਿ 2017 ਦੀ ਮਿਸ ਵਰਲਡ ਮਾਨੁਸ਼ੀ ਛਿੱਲਰ ‘ਸੰਯੋਗਿਤਾ’ ਦੇ ਕਿਰਦਾਰ ‘ਚ ਨਜ਼ਰ ਆਵੇਗੀ। ਦੱਸ ਦਈਏ ਭਾਰਤੀ ਮਾਡਲ ਅਤੇ ਮਿਸ ਵਰਲਡ 2017 ਜੇਤੂ ਮਾਨੁਸ਼ੀ ਇਸ ਫ਼ਿਲਮ ਨਾਲ ਬਾਲੀਵੁੱਡ ‘ਚ ਡੈਬਿਊ ਕਰ ਰਹੀ ਹੈ। ਫ਼ਿਲਮ ਦਾ ਨਿਰਦੇਸ਼ਨ ਡਾਕਟਰ ਚੰਦਰਪ੍ਰਕਾਸ਼ ਦਿਵੇਦੀ ਨੇ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ‘ਪ੍ਰਿਥਵੀਰਾਜ’ ਦੇ ਮੇਕਿੰਗ ਦਾ ਐਲਾਨ ਸਤੰਬਰ 2019 ‘ਚ ਕੀਤਾ ਗਿਆ ਸੀ ਅਤੇ ਇਸ ਦੀ ਸ਼ੂਟਿੰਗ ਦਾ ਵੱਡਾ ਹਿੱਸਾ ਕੋਰੋਨਾ ਵਾਇਰਸ ਮਹਾਮਾਰੀ ਆਉਣ ਤੋਂ ਪਹਿਲਾਂ ਪੂਰਾ ਕਰ ਲਿਆ ਗਿਆ ਸੀ।
ਜੇ ਗੱਲ ਕਰੀਏ ਅਕਸ਼ੈ ਕੁਮਾਰ ਦੇ ਵਰਕ ਫਰੰਟ ਦੀ ਤਾਂ ਉਹ ਹੋਰ ਵੀ ਕਈ ਫ਼ਿਲਮਾਂ ‘ਚ ਨਜ਼ਰ ਆਉਣ ਵਾਲੇ ਹਨ ਕਿਉਂਕਿ ਉਨ੍ਹਾਂ ਦੀਆਂ ਕਈ ਫ਼ਿਲਮਾਂ ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ। ਜਿਸ ‘ਚ 'ਅਤਰੰਗੀ ਰੇ' ਅਤੇ 'ਬਚਨ ਪਾਂਡੇ' ਵਰਗੀਆਂ ਫ਼ਿਲਮਾਂ ਸ਼ਾਮਲ ਹਨ ।


author

Aarti dhillon

Content Editor

Related News