ਗਿੱਪੀ ਗਰੇਵਾਲ ਸਟਾਰਰ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਦਾ ਟਾਈਟਲ ਟਰੈਕ ਹੋਇਆ ਰਿਲੀਜ਼

Tuesday, Aug 06, 2024 - 02:31 PM (IST)

ਗਿੱਪੀ ਗਰੇਵਾਲ ਸਟਾਰਰ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਦਾ ਟਾਈਟਲ ਟਰੈਕ ਹੋਇਆ ਰਿਲੀਜ਼

ਜਲੰਧਰ- ਪੰਜਾਬੀ ਸਿਨੇਮਾ ਦੇ ਸੁਪਰ-ਸਟਾਰ ਦਾ ਰੁਤਬਾ ਹਾਸਲ ਕਰ ਚੁੱਕੇ ਗਿੱਪੀ ਗਰੇਵਾਲ ਇੱਕ ਵਾਰ ਫਿਰ ਦਰਸ਼ਕਾਂ ਦੇ ਸਨਮੁੱਖ ਹੋਣ ਜਾ ਰਹੇ ਹਨ, ਜਿਨ੍ਹਾਂ ਦੀ ਨਵੀਂ ਅਤੇ ਅਰਥ-ਭਰਪੂਰ ਪੰਜਾਬੀ ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਰਿਲੀਜ਼ ਲਈ ਤਿਆਰ ਹੈ, ਜਿਸ ਦਾ ਟਾਈਟਲ ਟਰੈਕ 6 ਅਗਸਤ ਨੂੰ ਜਾਰੀ ਕਰ ਦਿੱਤਾ ਗਿਆ ਹੈ। 'ਜੀਓ ਸਟੂਡਿਓਜ਼', 'ਹੰਬਲ ਮੋਸ਼ਨ ਪਿਕਚਰਜ਼' ਅਤੇ 'ਪਨੋਰਮਾ ਸਟੂਡਿਓਜ਼' ਵੱਲੋਂ ਸੁਯੰਕਤ ਰੂਪ 'ਚ ਬਣਾਈ ਗਈ ਉਕਤ ਫ਼ਿਲਮ ਦਾ ਲੇਖਨ ਅਤੇ ਨਿਰਦੇਸ਼ਨ ਗਿੱਪੀ ਗਰੇਵਾਲ ਵੱਲੋਂ ਕੀਤਾ ਗਿਆ ਹੈ, ਜਿਨ੍ਹਾਂ ਦੇ ਘਰੇਲੂ 'ਪ੍ਰੋਡੋਕਸ਼ਨ ਹਾਊਸ' ਹੇਠ ਸਾਹਮਣੇ ਲਿਆਂਦੀ ਜਾ ਰਹੀ ਇਸ ਫ਼ਿਲਮ ਨੂੰ ਕਾਫ਼ੀ ਵਿਸ਼ਾਲ ਕੈਨਵਸ ਅਧੀਨ ਫਿਲਮਾਇਆ ਗਿਆ ਹੈ।

 

 
 
 
 
 
 
 
 
 
 
 
 
 
 
 
 

A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਇਸ ਗੀਤ 'ਚ ਫਿਲਮ ਦੀ ਪੂਰੀ ਸਟਾਰ ਕਾਸਟ ਦੀ ਝਲਕ ਨਜ਼ਰ ਆਈ ਹੈ। ਇਹ ਗੀਤ ਇੱਕ ਧਾਰਮਿਕ ਗੀਤ ਹੈ ਜਿਸ 'ਚ ਪੂਰੀ ਦੁਨੀਆ ਲਈ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਹੈ।  ਇਸ ਗੀਤ ਨੂੰ ਹੰਬਲ ਮੋਸ਼ਨ ਪਿਕਚਰਸ, ਪੈਰੋਨੋਮਾ ਮਿਊਜ਼ਿਕ ਤੇ ਜਿਓ ਸਟੂਡੀਓ ਦੇ ਬੈਨਰ ਹੇਠ ਰਿਲੀਜ਼ ਕੀਤੀਾ ਗਿਆ ਹੈ।  ਇਸ ਗੀਤ ਵਿੱਚ ਨੱਛਤਰ ਗਿੱਲ ਨੇ ਆਪਣੀ ਆਵਾਜ਼ ਦਿੱਤੀ ਹੈ। ਇਸ ਗੀਤ ਦੇ ਬੋਲ ਤੇ ਇਸ ਨੂੰ ਕੰਪੋਜ਼ ਹੈਪੀ ਰਾਏਕੋਟੀ ਨੇ ਕੀਤਾ ਹੈ। ਇਸ ਗੀਤ ਦਾ ਸੰਗੀਤ ਡਾਇਰੈਕਟਰ ਗਿੱਪੀ ਗਰੇਵਾਲ  ਹਨ। 

 

ਇਹ ਖ਼ਬਰ ਵੀ ਪੜ੍ਹੋ -ਯੂਟਿਊਬਰ ਐਲਵਿਸ਼ ਯਾਦਵ ਨੇ ਬੰਗਲਾਦੇਸ਼ ਦੇ ਮੁੱਦੇ ਨੂੰ ਲੈ ਕੇ PM Modi ਨੂੰ ਕੀਤਾ ਟਵੀਟ, ਲੋਕਾਂ ਨੇ ਕੀਤਾ ਸਮਰਥਨ

ਦੱਸਣਯੋਗ ਹੈ ਕਿ ਗਿੱਪੀ ਗਰੇਵਾਲ ਦੀ ਇਹ ਨਵੀਂ ਫਿਲਮ ਇੱਕ ਧਾਰਮਿਕ ਫਿਲਮ ਹੈ। ਜੋ ਕਿ ਇੱਕ ਪਰਿਵਾਰ ਦੀ ਕਹਾਣੀ ਨੂੰ ਦਰਸਾਉਂਦੀ ਹੈ ਜੋ ਕਿ ਹਰ ਹਾਲ ਵਿੱਚ ਰੱਬ ਉੱਤੇ ਪੂਰਾ ਭਰੋਸਾ ਰੱਖਦਾ ਹੈ। ਇਹ ਫਿਲਮ 13 ਸਤੰਬਰ 2024 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News