ਅਫਸਾਨਾ ਖਾਨ ਦੇ ਵਿਆਹ ਦੀ ਰਿਸੈਪਸ਼ਨ ''ਚ ਇਨ੍ਹਾਂ ਸਿਆਸੀ ਆਗੂਆਂ ਨੇ ਕੀਤੀ ਸ਼ਿਰਕਤ, ਵੇਖੋ ਤਸਵੀਰਾਂ
Tuesday, Feb 22, 2022 - 07:49 PM (IST)
ਚੰਡੀਗੜ੍ਹ (ਬਿਊਰੋ) : ਬੀਤੇ ਦਿਨੀਂ ਮਸ਼ਹੂਰ ਪੰਜਾਬੀ ਗਾਇਕਾ ਅਤੇ ਬਿੱਗ ਬੌਸ 15 ਦੀ ਪ੍ਰਤੀਯੋਗੀ ਅਫਸਾਨਾ ਖਾਨ ਦਾ ਵਿਆਹ ਆਪਣੇ ਦੋਸਤ ਸਾਜ ਨਾਲ ਹੋਇਆ। ਅੱਜ ਅਫਸਾਨਾ ਖਾਨ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ 'ਚ ਚੋਣਾਂ ਤੋਂ ਵਿਹਲੇ ਹੋ ਕੇ ਕਈ ਸਿਆਸੀ ਆਗੂਆਂ ਨੇ ਸ਼ਿਰਕਤ ਕੀਤੀ ਤੇ ਨਵੀਂ ਵਿਆਹੀ ਜੋੜੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਰਿਸੈਪਸ਼ਨ 'ਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਗਾਇਕ ਸਿੱਧੂ ਮੂਸੇਵਾਲਾ ਤੇ ਹੋਰ ਵੱਡੇ ਕਲਾਕਾਰ ਸ਼ਾਮਿਲ ਹੋਏ।