ਰਾਜੂ ਸ਼੍ਰੀਵਾਸਤਵ ਤੋਂ ਬਾਅਦ ਹੁਣ ਇਸ ਮਸ਼ਹੂਰ ਅਦਾਕਾਰਾ ਦੀ ਸਿਹਤ ਵਿਗੜੀ, ਹਸਪਤਾਲ ’ਚ ਦਾਖ਼ਲ

08/11/2022 4:55:59 PM

ਬਾਲੀਵੁੱਡ ਡੈਸਕ- ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਸੀਨੇ ’ਚ ਦਰਦ ਕਾਰਨ ਕੱਲ ਯਾਨੀ ਬੁੱਧਵਾਰ ਨੂੰ ਏਮਜ਼ ਹਸਪਤਾਲ ’ਚ ਭਰਤੀ ਕਰਵਾਉਣਾ ਪਿਆ ਸੀ। ਉਨ੍ਹਾਂ ਨੂੰ ਦਿੱਲੀ ਏਮਜ਼ ’ਚ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਰਾਜੂ ਤੋਂ ਬਾਅਦ ਹੁਣ ਅਦਾਕਾਰਾ ਸੰਭਾਵਨਾ ਸੇਠ ਦੀ ਸਿਹਤ ਵਿਗੜ ਗਈ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦੇਰ ਰਾਤ ਹਸਪਤਾਲ ’ਚ ਭਰਤੀ ਕਰਵਾਇਆ ਗਿਆ।

PunjabKesari
ਦਰਅਸਲ ਪਿਛਲੇ ਕੁਝ ਦਿਨਾਂ ਤੋਂ ਸੰਭਾਵਨਾ ਦੀ ਸਿਹਤ ਵਿਗੜ ਰਹੀ ਹੈ। ਉਸ ਨੂੰ ਵਾਇਰਲ ਬੁਖਾਰ ਹੈ ਪਰ ਦੇਰ ਰਾਤ ਅਦਾਕਾਰਾ ਦੀ ਹਾਲਤ ਵਿਗੜ ਰਹੀ ਹੈ। ਉਸ ਨੂੰ ਲਗਾਤਾਰ ਉਲਟੀਆਂ ਹੋ ਰਹੀਆਂ ਹਨ। ਅਜਿਹੇ ’ਚ ਅਦਾਕਾਰਾ ਨੂੰ ਤੁਰੰਤ ਹਸਪਤਾਲ ’ਚ ਭਰਤੀ ਕਰਵਾਉਣਾ ਪਿਆ।

ਇਹ ਵੀ ਪੜ੍ਹੋ : ਰੱਖੜੀ ਦੇ ਤਿਉਹਾਰ ਮੌਕੇ ਮੂਸੇਵਾਲਾ ਨੂੰ ਯਾਦ ਕਰ ਭਾਵੁਕ ਹੋਈ ਅਫ਼ਸਾਨਾ ਖ਼ਾਨ, ਕਿਹਾ-ਰੱਬ ਕਿਸੇ ਵੀ ਭੈਣ ਤੋਂ...

ਸੰਭਾਵਨਾ ਦੀ ਸਿਹਤ ਦੀ ਜਾਣਕਾਰੀ ਉਨ੍ਹਾਂ ਦੇ ਪਤੀ ਅਵੀਨਾਸ਼ ਦਿਵੇਦੀ ਨੇ ਬਲਾਗ ਰਾਹੀਂ ਜਾਣਕਾਰੀ ਸਾਂਝੀ ਕੀਤੀ ਹੈ ਅਤੇ ਪ੍ਰਸ਼ੰਸਕ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰ ਰਹੇ ਹਨ।

PunjabKesari

ਇਹ ਵੀ ਪੜ੍ਹੋ : ਦਿਲ ਦਾ ਦੌਰਾ ਪੈਣ ਤੋਂ ਬਾਅਦ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ, ਦਿੱਲੀ ਏਮਜ਼ ’ਚ ਵੈਂਟੀਲੇਟਰ ’ਤੇ ਹਨ ਕਾਮੇਡੀਅਨ

ਤੁਹਾਨੂੰ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਸੰਭਾਵਨਾ ਸੇਠ ਨੇ ਆਪਣੀ ਵਿਗੜਦੀ ਸਿਹਤ ਬਾਰੇ ਪ੍ਰਸ਼ੰਸਕਾਂ ਨਾਲ ਖ਼ੁਲਾਸਾ ਕੀਤਾ ਹੈ। ਉਸ ਨੇ ਦੱਸਿਆ ਸੀ ਕਿ ਉਹ ਗਠੀਏ ਵਰਗੀ ਬੀਮਾਰੀ ਤੋਂ ਪੀੜਤ ਹੈ।


Shivani Bassan

Content Editor

Related News