ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਿਹੈ ਇਹ ਮਸ਼ਹੂਰ ਅਦਾਕਾਰ, ਹਸਪਤਾਲ ਤੋਂ ਤਸਵੀਰਾਂ ਆਈਆਂ ਸਾਹਮਣੇ

Saturday, Mar 08, 2025 - 10:37 AM (IST)

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਿਹੈ ਇਹ ਮਸ਼ਹੂਰ ਅਦਾਕਾਰ, ਹਸਪਤਾਲ ਤੋਂ ਤਸਵੀਰਾਂ ਆਈਆਂ ਸਾਹਮਣੇ

ਐਂਟਰਟੇਨਮੈਂਟ ਡੈਸਕ- 'ਨਿਸ਼ਾ ਔਰ ਉਸਕੇ ਕਜ਼ਨ' ਫੇਮ ਮਸ਼ਹੂਰ ਟੀਵੀ ਅਦਾਕਾਰ ਵਿਭੂ ਰਾਘਵ ਲੰਬੇ ਸਮੇਂ ਤੋਂ ਕੈਂਸਰ ਨਾਲ ਜੂਝ ਰਹੇ ਹਨ। ਵਿਭੂ ਰਾਘਵ ਚੌਥੀ ਸਟੇਜ ਦੇ ਕੋਲਨ ਕੈਂਸਰ ਤੋਂ ਪੀੜਤ ਹਨ ਅਤੇ ਹੁਣ ਹਸਪਤਾਲ ਤੋਂ ਉਨ੍ਹਾਂ ਦੀਆਂ ਹੈਰਾਨ ਕਰਨ ਵਾਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਸ ਦੇ ਨਾਲ ਹੀ ਇਹ ਵੀ ਪਤਾ ਲੱਗਾ ਹੈ ਕਿ ਅਦਾਕਾਰ ਕੋਲ ਕੈਂਸਰ ਦਾ ਇਲਾਜ ਕਰਵਾਉਣ ਲਈ ਪੈਸੇ ਵੀ ਨਹੀਂ ਹਨ। ਹੁਣ ਬਹੁਤ ਸਾਰੇ ਅਦਾਕਾਰ ਵਿਭੂ ਰਾਘਵ ਦੇ ਕੈਂਸਰ ਦੇ ਇਲਾਜ ਲਈ ਪੈਸੇ ਇਕੱਠੇ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸਿੰਪਲ ਕੌਲ, ਮੋਹਸਿਨ ਖਾਨ, ਸੌਮਿਆ ਟੰਡਨ ਅਤੇ ਅਦੀਤੇ ਮਲਿਕ ਨੇ ਖੁਲਾਸਾ ਕੀਤਾ ਹੈ ਕਿ ਟਾਟਾ ਮੈਮੋਰੀਅਲ ਹਸਪਤਾਲ ਵਿੱਚ ਕੀਤੇ ਜਾ ਰਹੇ ਵਿਭੂ ਰਾਘਵ ਦੇ ਇਲਾਜ ਲਈ ਪੈਸੇ ਘੱਟ ਪੈ ਰਹੇ ਹਨ।

ਇਹ ਵੀ ਪੜ੍ਹੋ : ਇਸ ਮਸ਼ਹੂਰ ਫਿਲਮ ਡਾਇਰੈਕਟਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ, ਗੈਰ-ਜ਼ਮਾਨਤੀ ਵਾਰੰਟ ਜਾਰੀ

 

 
 
 
 
 
 
 
 
 
 
 
 
 
 
 
 

A post shared by Simple Kaul (@simplekaul)

ਅਜਿਹੀ ਸਥਿਤੀ ਵਿੱਚ, ਹੁਣ ਸਾਰੇ ਮਿਲ ਕੇ ਉਨ੍ਹਾਂ ਲਈ ਫੰਡ ਇਕੱਠਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਹੁਣ ਰੋਜ਼ਲਿਨ ਖਾਨ ਵੀ ਉਨ੍ਹਾਂ ਨਾਲ ਜੁੜ ਗਈ ਹੈ। ਰੋਸਲਿਨ ਨੇ ਸੋਸ਼ਲ ਮੀਡੀਆ 'ਤੇ ਕਈ ਪੋਸਟਾਂ ਸਾਂਝੀਆਂ ਕੀਤੀਆਂ ਹਨ ਅਤੇ ਲੋਕਾਂ ਨੂੰ ਵਿਭੂ ਰਾਘਵ ਦੀ ਮਦਦ ਲਈ ਦਾਨ ਕਰਨ ਦੀ ਅਪੀਲ ਕੀਤੀ ਹੈ। ਨਾਲ ਹੀ, ਅਦਾਕਾਰ ਨੂੰ ਇਸ ਤਰ੍ਹਾਂ ਹੀ ਮਜ਼ਬੂਤ ਬਣੇ ਰਹਿਣ ਦੀ ਬੇਨਤੀ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਅਦਾਕਾਰ ਵਿਭੂ ਰਾਘਵ ਲੰਬੇ ਸਮੇਂ ਤੋਂ ਸੋਸ਼ਲ ਮੀਡੀਆ 'ਤੇ ਆਪਣੇ ਕੈਂਸਰ ਬਾਰੇ ਪੋਸਟਾਂ ਸ਼ੇਅਰ ਕਰ ਰਹੇ ਹਨ।

ਇਹ ਵੀ ਪੜ੍ਹੋ: 'ਇੰਡੀਆਜ਼ ਗੌਟ ਲੇਟੈਂਟ' ਵਿਵਾਦ: ਰਣਵੀਰ ਇਲਾਹਾਬਾਦੀਆ, ਅਪੂਰਵ ਮਖੀਜਾ ਨੇ NCW ਤੋਂ ਮੰਗੀ ਮਾਫੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News