ਪੰਜਾਬ ਦੀ ਕੈਟਰੀਨਾ ਸ਼ਹਿਨਾਜ਼ ਨੇ ਲੁੱਟਿਆ ਪੰਜਾਬੀਆਂ ਦਾ ਦਿਲ, ਵਾਇਰਲ ਹੋਇਆ ਪੁਰਾਣਾ ਵੀਡੀਓ

05/14/2021 9:36:25 AM

ਚੰਡੀਗੜ੍ਹ (ਬਿਊਰੋ) - ਪੰਜਾਬੀ ਅਦਾਕਾਰਾ ਤੇ ਗਾਇਕਾ ਸ਼ਹਿਨਾਜ਼ ਕੌਰ ਗਿੱਲ ਦੀ ਰਿਐਲਿਟੀ ਟੀ. ਵੀ. ਸ਼ੋਅ 'ਬਿੱਗ ਬੌਸ 13' ਤੋਂ ਬਾਅਦ ਫੈਨ ਫਾਲਵਿੰਗ ਹੋਰ ਜ਼ਿਆਦਾ ਵੱਧ ਗਈ ਹੈ। ਇੰਸਟਾਗ੍ਰਾਮ 'ਤੇ 7.6 ਮਿਲੀਅਨ ਲੋਕ ਸ਼ਹਿਨਾਜ਼ ਕੌਰ ਗਿੱਲ ਨੂੰ ਫਾਲੋ ਕਰਦੇ ਹਨ। ਸ਼ਹਿਨਾਜ਼ ਕੌਰ ਗਿੱਲ ਦੇ ਨਵੇਂ ਅਤੇ ਪੁਰਾਣੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੁੰਦੇ ਹਨ। ਉਸ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਟਰੈਂਡ ਕਰਦੀਆਂ ਰਹਿੰਦੀਆਂ ਹਨ। ਅਜਿਹੇ 'ਚ ਸ਼ਹਿਨਾਜ਼ ਕੌਰ ਗਿੱਲ ਦਾ ਇੱਕ ਪੁਰਾਣਾ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ, ਜਿਸ ਨੂੰ ਲੋਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।

 
 
 
 
 
 
 
 
 
 
 
 
 
 
 
 

A post shared by Queen (@sanagill_queen)

ਇਸ ਵੀਡੀਓ 'ਚ ਸ਼ਹਿਨਾਜ਼ ਕੌਰ ਗਿੱਲ ਪੰਜਾਬੀ ਗਾਇਕ ਗੈਰੀ ਸੰਧੂ ਦੇ ਗੀਤ 'ਹੌਲੀ ਹੌਲੀ ਗਿੱਧੇ ਵਿਚ ਨੱਚ ਪਤਲੋ' 'ਤੇ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਡਾਰਕ ਬਲਿਊ ਰੰਗ ਦਾ ਪੰਜਾਬੀ ਸੂਟ ਪਾਇਆ ਹੋਇਆ ਹੈ। ਵੀਡੀਓ ਉਹ ਆਪਣੀ ਕਿਊਟ ਅਦਾਵਾਂ ਨਾਲ ਹਰ ਇੱਕ ਦਾ ਦਿਲ ਜਿੱਤ ਰਹੀ ਹੈ। ਇਹ ਵੀਡੀਓ ਸ਼ਹਿਨਾਜ਼ ਗਿੱਲ ਦੇ ਫੈਨ ਪੇਜ਼ ਨੇ ਸ਼ੇਅਰ ਕੀਤੀ ਹੈ। ਦਰਸ਼ਕਾਂ ਵੱਲੋਂ ਇਸ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।

 
 
 
 
 
 
 
 
 
 
 
 
 
 
 
 

A post shared by Queen (@sanagill_queen)

ਜੇ ਗੱਲ ਕਰੀਏ ਸ਼ਹਿਨਾਜ਼ ਕੌਰ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਹਾਲ ਹੀ 'ਚ ਰੈਪਰ ਬਾਦਸ਼ਾਹ ਦੇ ਗੀਤ 'ਫਲਾਈ' 'ਚ ਅਦਾਕਾਰੀ ਕਰਦੀ ਹੋਈ ਨਜ਼ਰ ਆਈ ਸੀ। ਇਸ ਤੋਂ ਇਲਾਵਾ ਉਹ ਦਿਲਜੀਤ ਦੋਸਾਂਝ ਨਾਲ ਆਉਣ ਵਾਲੀ ਨਵੀਂ ਫ਼ਿਲਮ 'ਹੌਸਲਾ ਰੱਖ' 'ਚ ਵੀ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ। ਅਦਾਕਾਰੀ ਦੇ ਨਾਲ ਉਹ ਗਾਇਕੀ ਦੇ ਖ਼ੇਤਰ 'ਚ ਵੀ ਵਾਹ-ਵਾਹੀ ਖੱਟ ਚੁੱਕੀ ਹੈ।

 
 
 
 
 
 
 
 
 
 
 
 
 
 
 
 

A post shared by Shehnaaz Gill (@shehnaazgill)


sunita

Content Editor

Related News