ਹੁਣ ਫ਼ਿਲਮ ‘ਦਿ ਕੇਰਲ ਸਟੋਰੀ’ ਦਾ ਸਟੇਟਸ ਲਗਾਉਣ ’ਤੇ ਗਲਾ ਵੱਢਣ ਦੀ ਧਮਕੀ

Monday, May 08, 2023 - 11:08 AM (IST)

ਹੁਣ ਫ਼ਿਲਮ ‘ਦਿ ਕੇਰਲ ਸਟੋਰੀ’ ਦਾ ਸਟੇਟਸ ਲਗਾਉਣ ’ਤੇ ਗਲਾ ਵੱਢਣ ਦੀ ਧਮਕੀ

ਜੋਧਪੁਰ (ਕਪਿਲ ਸ਼ਰੋਤਰੀ)– ਫ਼ਿਲਮ ‘ਦਿ ਕੇਰਲ ਸਟੋਰੀ’ ਦਾ ਸਟੇਟਸ ਲਗਾਉਣ ’ਤੇ ਇਕ ਨੌਜਵਾਨ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦਾ ਗਲਾ ਵੱਢਣ ਦੀ ਧਮਕੀ ਵੀ ਦਿੱਤੀ ਗਈ ਹੈ। ਕੁੱਟਮਾਰ ਦਾ ਸ਼ਿਕਾਰ ਨੌਜਵਾਨ ਵਿਸ਼ਵ ਹਿੰਦੂ ਪ੍ਰੀਸ਼ਦ ਤੇ ਬਜਰੰਗ ਦਲ ਨਾਲ ਜੁੜਿਆ ਹੋਇਆ ਦੱਸਿਆ ਗਿਆ ਹੈ।

ਅਭਿਸ਼ੇਕ ਸਰਗਰਾ ਨੇ ਦੱਸਿਆ ਕਿ ਉਹ ਸ਼ੁੱਕਰਵਾਰ ਨੂੰ ਸਿਨੇਮਾ ਹਾਲ ’ਚ ਫ਼ਿਲਮ ‘ਦਿ ਕੇਰਲ ਸਟੋਰੀ’ ਦੇਖਣ ਆਇਆ ਸੀ। ਉਸ ਨੇ ਆਪਣੇ ਵ੍ਹਟਸਐਪ ’ਤੇ ਫ਼ਿਲਮ ਦੇ ਪੋਸਟਰ ਨੂੰ ਲੈ ਕੇ ਸਟੇਟਸ ਲਗਾ ਲਿਆ ਸੀ। ਉਸ ਨੇ ਕਿਹਾ ਕਿ ਇਹ ਫ਼ਿਲਮ ਬਹੁਤ ਵਧੀਆ ਹੈ।

ਇਹ ਖ਼ਬਰ ਵੀ ਪੜ੍ਹੋ : ਦਰਸ਼ਕਾਂ ਨੂੰ ਪਸੰਦ ਆਈ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਜੋੜੀ’

ਇਹ ਦੁਨੀਆ ਦੀਆਂ ਸਾਰੀਆਂ ਲੜਕੀਆਂ ਨੂੰ ਦੇਖਣੀ ਚਾਹੀਦੀ ਹੈ ਤਾਂ ਜੋ ਲੜਕੀਆਂ ਧਰਮ ਪਰਿਵਰਤਨ ਤੋਂ ਬਚਣ ਤੇ ਸੁਰੱਖਿਅਤ ਰਹਿਣ। ਸ਼ਨੀਵਾਰ ਰਾਤ 8.30 ਵਜੇ ਉਹ ਆਪਣੇ ਘਰ ਜਾ ਰਿਹਾ ਸੀ।

ਜਦੋਂ ਕਾਲੀ ਟੈਂਕੀ ਕੋਲ ਮੇਨ ਰੋਡ ਮੇੜਤੀ ਗੇਟ ਪਹੁੰਚਿਆ ਤਾਂ ਪਿੰਟੂ, ਅਮਨ ਤੇ ਅਲੀ ਮੇਰੇ ਕੋਲ ਆਏ ਤੇ ਕਹਿਣ ਲੱਗੇ ਕਿ ਤੂੰ ਆਪਣੇ ਮੋਬਾਇਲ ’ਚ ਕੀ ਸਟੇਟਸ ਲਗਾਇਆ ਹੈ। ਉਨ੍ਹਾਂ ਮੇਰੇ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ। ਨੌਜਵਾਨ ਨੇ ਦੋਸ਼ ਲਾਇਆ ਕਿ ਉਸ ਨੂੰ ਗਲਾ ਵੱਢਣ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News