ਨੀਰੂ ਬਾਜਵਾ ਨੇ ਪਤੀ ਨਾਲ ਸਾਂਝੀਆਂ ਕੀਤੀਆਂ ਥ੍ਰੋਬੈਕ ਤਸਵੀਰਾਂ, ਪ੍ਰਸ਼ੰਸਕ ਕਰ ਰਹੇ ਨੇ ਪਸੰਦ

Wednesday, Nov 24, 2021 - 04:46 PM (IST)

ਨੀਰੂ ਬਾਜਵਾ ਨੇ ਪਤੀ ਨਾਲ ਸਾਂਝੀਆਂ ਕੀਤੀਆਂ ਥ੍ਰੋਬੈਕ ਤਸਵੀਰਾਂ, ਪ੍ਰਸ਼ੰਸਕ ਕਰ ਰਹੇ ਨੇ ਪਸੰਦ

ਚੰਡੀਗੜ੍ਹ- ਪਾਲੀਵੁੱਡ ਅਦਾਕਾਰਾ ਨੀਰੂ ਬਾਜਵਾ ਜਿਸ ਨੇ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦੇ ਦਿਲਾਂ ‘ਚ ਖ਼ਾਸ ਜਗ੍ਹਾ ਬਣਾਈ ਹੈ। ਜਲਦ ਹੀ ਅਦਾਕਾਰਾ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਅਦਾਕਾਰੀ ਕਰਦੀ ਹੋਈ ਦਿਖਾਈ ਦੇਵੇਗੀ।

PunjabKesari

ਸੋਸ਼ਲ ਮੀਡੀਆ ‘ਤੇ ਸਰਗਰਮ ਰਹਿਣ ਵਾਲੀ ਨੀਰੂ ਬਾਜਵਾ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਹੁਣ ਉਸ ਨੇ ਆਪਣੇ ਪਤੀ ਦੇ ਨਾਲ ਰੋਮਾਂਟਿਕ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜੋ ਕਿ ਪ੍ਰਸ਼ੰਸਕਾਂ ਨੂੰ ਬਹੁਤ ਹੀ ਜ਼ਿਆਦਾ ਪਸੰਦ ਆ ਰਹੀਆਂ ਹਨ। ਇਹ ਤਸਵੀਰਾਂ ਕਾਫੀ ਪੁਰਾਣੀਆਂ ਹਨ, ਜਿਨ੍ਹਾਂ ਨੂੰ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।

PunjabKesari
ਇਨ੍ਹਾਂ ਤਸਵੀਰਾਂ ‘ਚ ਦੋਵਾਂ ਦਾ ਰੋਮਾਂਟਿਕ ਅੰਦਾਜ਼ ਦਿਖਾਈ ਦੇ ਰਿਹਾ ਹੈ ਅਤੇ ਇਕ ਤਸਵੀਰ ‘ਚ ਤਾਂ ਨੀਰੂ ਬਾਜਵਾ ਆਪਣੇ ਪਤੀ ਦੇ ਨਾਲ ਲਿਪਲਾਕ ਕਰਦੀ ਹੋਈ ਦਿਖਾਈ ਦੇ ਰਹੀ ਹੈ। ਇਨ੍ਹਾਂ ਥ੍ਰੋਬੈਕ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਨੀਰੂ ਬਾਜਵਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਕੀਤੀ ਸੀ।

PunjabKesari
ਜਿਸ ਤੋਂ ਬਾਅਦ ਉਸ ਨੇ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਅਤੇ ਪਰ ਬਾਅਦ ‘ਚ ਉਸ ਨੇ ਬਾਲੀਵੁੱਡ ‘ਚ ਕੁਝ ਕੌੜੇ ਅਨੁਭਵਾਂ ਦੇ ਕਾਰਨ ਬਾਲੀਵੁੱਡ ਤੋਂ ਕਿਨਾਰਾ ਕਰ ਲਿਆ ਸੀ। ਜਿਸ ਤੋਂ ਬਾਅਦ ਉਸ ਨੇ ਪੰਜਾਬੀ ਇੰਡਸਟਰੀ ਦਾ ਰੁਖ ਕੀਤਾ ਅਤੇ ਪਾਲੀਵੁੱਡ ‘ਚ ਉਹ ਇਕ ਤੋਂ ਬਾਅਦ ਇਕ ਫ਼ਿਲਮਾਂ ‘ਚ ਨਜ਼ਰ ਆ ਰਹੀ ਹੈ। ਹਾਲ ਹੀ ‘ਚ ਉਹ ਗਿੱਪੀ ਗਰੇਵਾਲ ਦੇ ਨਾਲ ਫ਼ਿਲਮ ‘ਪਾਣੀ ‘ਚ ਮਧਾਣੀ’ ‘ਚ ਨਜ਼ਰ ਆਈ ਹੈ।

PunjabKesari
ਇਸ ਤੋਂ ਇਲਾਵਾ ਉਹ ਜਲਦ ਹੀ ਸਤਿੰਦਰ ਸਰਤਾਜ ਦੇ ਨਾਲ ਫ਼ਿਲਮ ‘ਕਲੀ ਜੋਟਾੳ’ ‘ਚ ਦਿਖਾਈ ਦੇਵੇਗੀ। ਇਸ ਦੇ ਨਾਲ ਹੀ ਅਦਾਕਾਰਾ ਹਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਨਜ਼ਰ ਆਏਗੀ। ਇਸ ਦੇ ਨਾਲ ਹੀ ਹੋਰ ਵੀ ਕਈ ਪ੍ਰਾਜੈਕਟਸ ‘ਚ ਉੁਹ ਦਿਖਾਈ ਦੇਣਗੇ।

PunjabKesariਨੀਰੂ ਬਾਜਵਾ ਬਤੌਰ ਮਾਡਲ ਕਈ ਗੀਤਾਂ ‘ਚ ਵੀ ਹੁਣ ਤੱਕ ਨਜ਼ਰ ਆ ਚੁੱਕੀ ਹੈ। ਪਿੱਛੇ ਜਿਹੇ ਗਾਇਕ ਅੰਮ੍ਰਿਤ ਮਾਨ ਦੇ ਨਾਲ ਉਨ੍ਹਾਂ ਦਾ ਗੀਤ ਆਇਆ ਸੀ। ਜਿਸ ਨੂੰ ਪ੍ਰਸ਼ੰਸਕਾਂ ਵਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ।

PunjabKesariPunjabKesari


author

Aarti dhillon

Content Editor

Related News