ਇੰਤਜ਼ਾਰ ਖ਼ਤਮ! ਸਾਹਮਣੇ ਆਈ ਸਲਮਾਨ ਖ਼ਾਨ ਦੀ ਫ਼ਿਲਮ ‘ਟਾਈਗਰ 3’ ਦੀ ਰਿਲੀਜ਼ ਡੇਟ

Friday, Mar 04, 2022 - 12:26 PM (IST)

ਇੰਤਜ਼ਾਰ ਖ਼ਤਮ! ਸਾਹਮਣੇ ਆਈ ਸਲਮਾਨ ਖ਼ਾਨ ਦੀ ਫ਼ਿਲਮ ‘ਟਾਈਗਰ 3’ ਦੀ ਰਿਲੀਜ਼ ਡੇਟ

ਮੁੰਬਈ (ਬਿਊਰੋ)– ਸਲਮਾਨ ਖ਼ਾਨ ਦੇ ਪ੍ਰਸ਼ੰਸਕਾਂ ਨੂੰ ਜਿਸ ਚੀਜ਼ ਦਾ ਲੰਮੇ ਸਮੇਂ ਤੋਂ ਇੰਤਜ਼ਾਰ ਸੀ, ਉਹ ਹੁਣ ਪੂਰਾ ਹੋ ਗਿਆ ਹੈ। ਜੀ ਹਾਂ, ਸਲਮਾਨ ਖ਼ਾਨ ਨੇ ਅੱਜ ਆਪਣੀ ਵੱਡੀ ਫ਼ਿਲਮ ‘ਟਾਈਗਰ 3’ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ : ਸ਼ਾਹਰੁਖ਼ ਖ਼ਾਨ ਨੂੰ ਪ੍ਰਸ਼ੰਸਕ ਨੇ ਦਿੱਤੀ ਨਸੀਹਤ, ਕਿਹਾ- ‘ਫ਼ਿਲਮਾਂ ’ਚ ਆਉਂਦੇ ਰਹੋ, ਖ਼ਬਰਾਂ ’ਚ ਨਹੀਂ’

ਯਸ਼ ਰਾਜ ਫ਼ਿਲਮਜ਼ ਦੇ ਯੂਟਿਊਬ ਚੈਨਲ ’ਤੇ ਅੱਜ ਰਿਲੀਜ਼ ਡੇਟ ਦਾ ਐਲਾਨ ਕਰਦਿਆਂ ਇਕ ਵੀਡੀਓ ਸਾਂਝੀ ਕੀਤੀ ਗਈ ਹੈ। ਇਸ ਵੀਡੀਓ ’ਚ ਪਹਿਲਾਂ ਕੈਟਰੀਨਾ ਕੈਫ ਆਪਣੇ ਐਕਸ਼ਨ ਮੂਵਜ਼ ਦਿਖਾਉਂਦੀ ਨਜ਼ਰ ਆ ਰਹੀ ਹੈ।

ਇਸ ਤੋਂ ਬਾਅਦ ਦੇਖਿਆ ਜਾ ਸਕਦਾ ਹੈ ਕਿ ਸਲਮਾਨ ਖ਼ਾਨ ਬੈਂਚ ’ਤੇ ਲੇਟੇ ਹਨ ਤੇ ਕੈਟਰੀਨਾ ਕੈਫ ਕਹਿੰਦੀ ਹੈ ਕਿ ਹੁਣ ਉਨ੍ਹਾਂ ਦੀ ਵਾਰੀ ਹੈ, ਕੀ ਤੁਸੀਂ ਤਿਆਰ ਹੋ। ਫਿਰ ਸਲਮਾਨ ਖ਼ਾਨ ਕਹਿੰਦੇ ਹਨ ਕਿ ਟਾਈਗਰ ਹਮੇਸ਼ਾ ਤਿਆਰ ਰਹਿੰਦਾ ਹੈ।

ਦੱਸ ਦੇਈਏ ਕਿ ਇਹ ਫ਼ਿਲਮ 21 ਅਪ੍ਰੈਲ, 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ’ਚ ਸਲਮਾਨ ਖ਼ਾਨ ਤੇ ਕੈਟਰੀਨਾ ਕੈਫ ਤੋਂ ਇਲਾਵਾ ਇਮਰਾਨ ਹਾਸ਼ਮੀ ਅਹਿਮ ਭੂਮਿਕਾ ’ਚ ਨਜ਼ਰ ਆਉਣ ਵਾਲੇ ਹਨ। ਫ਼ਿਲਮ ਨੂੰ ਮਨੀਸ਼ ਸ਼ਰਮਾ ਨੇ ਡਾਇਰੈਕਟ ਕੀਤਾ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News