ਇੰਤਜ਼ਾਰ ਖ਼ਤਮ! ਇਸ ਦਿਨ ਰਿਲੀਜ਼ ਹੋਵੇਗਾ ਸਲਮਾਨ ਖ਼ਾਨ ਤੇ ਕੈਟਰੀਨਾ ਕੈਫ ਦੀ ਫ਼ਿਲਮ ‘ਟਾਈਗਰ 3’ ਦਾ ਟੀਜ਼ਰ
Monday, Sep 25, 2023 - 11:38 AM (IST)
ਐਂਟਰਟੇਨਮੈਂਟ ਡੈਸਕ– ਸਲਮਾਨ ਖ਼ਾਨ ਤੇ ਕੈਟਰੀਨਾ ਕੈਫ ਦੇ ਪ੍ਰਸ਼ੰਸਕਾਂ ਲਈ ਚੰਗੀ ਖ਼ਬਰ ਸਾਹਮਣੇ ਆਈ ਹੈ। ਦੋਵਾਂ ਦੀ ਚਿਰਾਂ ਤੋਂ ਉਡੀਕੀ ਜਾ ਰਹੀ ਫ਼ਿਲਮ ‘ਟਾਈਗਰ 3’ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ।
ਖ਼ਬਰਾਂ ਦੀ ਮੰਨੀਏ ਤਾਂ ‘ਟਾਈਗਰ 3’ ਦਾ ਟੀਜ਼ਰ 27 ਸਤੰਬਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਹ ਦਿਨ ਯਸ਼ ਰਾਜ ਫ਼ਿਲਮਜ਼ ਲਈ ਬੇਹੱਦ ਖ਼ਾਸ ਹੈ ਕਿਉਂਕਿ ਇਸ ਦਿਨ ਯਸ਼ ਰਾਜ ਚੋਪੜਾ ਦਾ ਜਨਮਦਿਨ ਹੁੰਦਾ ਹੈ।
ਅਜਿਹੇ ’ਚ ਆਪਣੀ ਚਿਰਾਂ ਤੋਂ ਉਡੀਕੀ ਜਾ ਰਹੀ ਫ਼ਿਲਮ ਦੇ ਟੀਜ਼ਰ ਨੂੰ ਰਿਲੀਜ਼ ਕਰਨ ਤੋਂ ਵਧੀਆ ਗੱਲ ਹੋਰ ਕੀ ਹੋ ਸਕਦੀ ਹੈ। ‘ਟਾਈਗਰ 3’ 10 ਨਵੰਬਰ, 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ : ਅਦਾਕਾਰਾ ਪਰਿਣੀਤੀ ਚੋਪੜਾ ਤੇ ਰਾਘਵ ਚੱਢਾ ਦੇ ਵਿਆਹ ਦੀਆਂ ਖ਼ੂਬਸੂਰਤ ਤਸਵੀਰਾਂ ਆਈਆਂ ਸਾਹਮਣੇ
ਇਸ ਫ਼ਿਲਮ ’ਚ ਸਲਮਾਨ ਖ਼ਾਨ, ਕੈਟਰੀਨਾ ਕੈਫ ਤੇ ਇਮਰਾਨ ਹਾਸ਼ਮੀ ਮੁੱਖ ਭੂਮਿਕਾ ’ਚ ਹਨ, ਜਦਕਿ ਸ਼ਾਹਰੁਖ ਖ਼ਾਨ ਦਾ ਮਹੱਤਵਪੂਰਨ ਕੈਮਿਓ ਵੀ ‘ਟਾਈਗਰ 3’ ’ਚ ਦੇਖਣ ਨੂੰ ਮਿਲਣ ਵਾਲਾ ਹੈ, ਜਿਸ ਲਈ ਪ੍ਰਸ਼ੰਸਕ ਬੇਹੱਦ ਉਤਸ਼ਾਹਿਤ ਹਨ।
ਆਖਰੀ ਵਾਰ ਸਲਮਾਨ ਖ਼ਾਨ ਤੇ ਸ਼ਾਹਰੁਖ ਖ਼ਾਨ ਨੂੰ ਇਕੱਠਿਆਂ ‘ਪਠਾਨ’ ’ਚ ਦੇਖਿਆ ਗਿਆ ਸੀ, ਜਿਸ ’ਚ ਸਲਮਾਨ ਖ਼ਾਨ ਦਾ ਧਮਾਕੇਦਾਰ ਕੈਮਿਓ ਦੇਖਣ ਨੂੰ ਮਿਲਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।