ਡੇਂਗੂ ਤੋਂ ਬਾਅਦ ਅਜਿਹੀ ਹੋ ਗਈ ਹੈ ਟਾਈਗਰ ਸ਼ਰਾਫ ਦੀ ਹਾਲਤ
Monday, Jan 06, 2025 - 05:45 PM (IST)
ਐਂਟਰਟੇਨਮੈਂਟ ਡੈਸਕ- ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਨੇ ਇਕ ਤਸਵੀਰ ਸ਼ੇਅਰ ਕੀਤੀ ਹੈ, ਜੋ ਕੁਝ ਹੀ ਸਮੇਂ 'ਚ ਵਾਇਰਲ ਹੋ ਗਈ। ਤਸਵੀਰ ਸ਼ੇਅਰ ਕਰਦੇ ਹੋਏ ਅਦਾਕਾਰ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਹਾਲ ਹੀ 'ਚ ਡੇਂਗੂ ਹੋਇਆ ਸੀ ਪਰ ਹੁਣ ਉਹ ਠੀਕ ਮਹਿਸੂਸ ਕਰ ਰਹੇ ਹਨ। ਡੇਂਗੂ ਬੁਖਾਰ ਤੋਂ ਠੀਕ ਹੋਣ ਤੋਂ ਬਾਅਦ ਟਾਈਗਰ ਸ਼ਰਾਫ ਨੇ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਤਸਵੀਰ ਸਾਂਝੀ ਕੀਤੀ ਅਤੇ ਸਭ ਨੂੰ ਇਸ ਬਾਰੇ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ- ਆਲੀਆ-ਦੀਪਿਕਾ ਨਹੀਂ ਸਗੋਂ ਰਣਵੀਰ ਸਿੰਘ ਨੇ ਇਸ ਅਦਾਕਾਰਾ ਨੂੰ ਕੀਤੀ 23 ਵਾਰ KISS
ਟਾਈਗਰ ਸ਼ਰਾਫ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਆਪਣੀ ਇਕ ਸ਼ਰਟਲੈੱਸ ਤਸਵੀਰ ਸ਼ੇਅਰ ਕੀਤੀ ਹੈ ਅਤੇ ਕੈਪਸ਼ਨ 'ਚ ਲਿਖਿਆ ਹੈ, 'ਡੇਂਗੂ ਬੁਖਾਰ ਤੋਂ ਠੀਕ ਹੋਣ ਤੋਂ ਬਾਅਦ ਅੱਜ ਇਹ ਤਸਵੀਰ ਲਈ ਹੈ।
ਅਭਿਨੇਤਾ ਸੁਧਾਂਸ਼ੂ ਪਾਂਡੇ ਨੇ ਟਾਈਗਰ ਸ਼ਰਾਫ ਦੀ ਇਸ ਪੋਸਟ 'ਤੇ ਟਿੱਪਣੀ ਕੀਤੀ ਕਿ ਡੇਂਗੂ ਤੋਂ ਬਾਅਦ ਅਜਿਹਾ ਪ੍ਰਭਾਵ ਕਮਾਲ ਦਾ ਹੈ। ਇਸ ਪੋਸਟ 'ਤੇ ਟਾਈਗਰ ਦੀ ਮਾਂ ਆਇਸ਼ਾ ਸ਼ਰਾਫ ਨੇ ਵੀ ਕਮੈਂਟ ਕੀਤਾ ਹੈ। ਆਪਣੇ ਬੇਟੇ ਦੀ ਹਾਲਤ ਦੇਖ ਕੇ ਉਨ੍ਹਾਂ ਨੇ ਰੌਣ ਵਾਲਾ ਇਮੋਜੀ ਕਮੈਂਟ ਕੀਤਾ। ਟਾਈਗਰ ਦੀ ਇਸ ਪੋਸਟ ਦੇ ਕਮੈਂਟ ਬਾਕਸ 'ਚ ਜ਼ਿਆਦਾਤਰ ਪ੍ਰਸ਼ੰਸਕਾਂ ਨੇ 'Get Well Soon' ਲਿਖਿਆ ਹੈ।
ਇਹ ਵੀ ਪੜ੍ਹੋ- Tv ਦੇਖਦੇ ਅਚਾਨਕ ਗਾਇਬ ਹੋ ਗਈ ਸੀ ਪਤਨੀ, ਜਦੋਂ ਮਿਲੀ ਤਾਂ ਦੇਖ ਉੱਡੇ ਹੋਸ਼
ਟਾਈਗਰ ਸ਼ਰਾਫ ਦੀਆਂ ਆਉਣ ਵਾਲੀਆਂ ਫਿਲਮਾਂ
ਟਾਈਗਰ ਸ਼ਰਾਫ ਦੀ ਆਖਰੀ ਰਿਲੀਜ਼ ਫਿਲਮ 'ਸਿੰਘਮ ਅਗੇਨ' (2024) ਸੀ, ਜਿਸ ਵਿੱਚ ਉਨ੍ਹਾਂ ਦੀ ਸਹਾਇਕ ਭੂਮਿਕਾ ਸੀ। ਇਸ ਤੋਂ ਪਹਿਲਾਂ ਉਨ੍ਹਾਂ ਦੀ ਫਿਲਮ ਬੜੇ ਮੀਆਂ ਛੋਟੇ ਮੀਆਂ ਆਈ ਸੀ ਅਤੇ ਉਹ ਫਿਲਮ ਫਲਾਪ ਹੋਈ ਸੀ। ਟਾਈਗਰ ਸ਼ਰਾਫ ਦੀ ਆਉਣ ਵਾਲੀ ਫਿਲਮ ਦਾ ਨਾਂ ਬਾਗੀ 4 ਹੈ ਜੋ ਇਸ ਸਾਲ 5 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ 'ਚ ਟਾਈਗਰ ਤੋਂ ਇਲਾਵਾ ਸੰਜੇ ਦੱਤ ਵੀ ਅਹਿਮ ਭੂਮਿਕਾ 'ਚ ਨਜ਼ਰ ਆਉਣਗੇ। ਫਿਲਮ ਦਾ ਪੋਸਟਰ ਆ ਚੁੱਕਾ ਹੈ ਅਤੇ ਪ੍ਰਸ਼ੰਸਕ ਉਸ ਦੀ ਫਿਲਮ ਦਾ ਇੰਤਜ਼ਾਰ ਕਰ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।