‘ਮਿੱਤਰਾਂ ਦਾ ਨਾਂ ਚੱਲਦਾ’ ਫ਼ਿਲਮ ਦਾ ਗੀਤ ‘ਤੋੜ ਨੀ ਕੋਈ’ ਰਿਲੀਜ਼ (ਵੀਡੀਓ)

02/28/2023 2:28:46 PM

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਮਿੱਤਰਾਂ ਦਾ ਨਾਂ ਚੱਲਦਾ’ ਦਾ ਨਵਾਂ ਗੀਤ ‘ਤੋੜ ਨੀ ਕੋਈ’ ਰਿਲੀਜ਼ ਹੋ ਗਿਆ ਹੈ। ਜੈੱਮ ਟਿਊਨਜ਼ ਪੰਜਾਬੀ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਹੋਏ ਇਸ ਗੀਤ ਨੂੰ ਖ਼ਬਰ ਲਿਖੇ ਜਾਣ ਤਕ 2.6 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

‘ਤੋੜ ਨੀ ਕੋਈ’ ਇਕ ਬੀਟ ਸੌਂਗ ਹੈ, ਜਿਸ ਨੂੰ ਗਿੱਪੀ ਗਰੇਵਾਲ ਵਲੋਂ ਗਾਇਆ ਗਿਆ ਹੈ। ਗੀਤ ਦੇ ਬੋਲ ਅੰਮ੍ਰਿਤ ਮਾਨ ਨੇ ਲਿਖੇ ਹਨ ਤੇ ਇਸ ਨੂੰ ਸੰਗੀਤ ਐਵੀ ਸਰਾ ਨੇ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ : ਖੇਤਾਂ ’ਚ 8 ਘੰਟੇ ਕੰਮ ਕਰਦੀ ਹੈ ਕੰਗਨਾ ਰਣੌਤ ਦੀ ਮਾਂ, ਅਦਾਕਾਰਾ ਨੇ ਲਿਖਿਆ, ‘ਲੋਕਾਂ ਨੂੰ ਸਮਝਣਾ ਚਾਹੀਦਾ...’

ਦੱਸ ਦੇਈਏ ਕਿ ਫ਼ਿਲਮ ‘ਮਿੱਤਰਾਂ ਦਾ ਨਾਂ ਚੱਲਦਾ’ ’ਚ ਮਹਿਲਾਵਾਂ ਦੀ ਅੱਜ ਦੇ ਸਮਾਜ ’ਚ ਸਥਿਤੀ ਨੂੰ ਬਿਆਨ ਕੀਤਾ ਗਿਆ ਹੈ।

ਫ਼ਿਲਮ ’ਚ ਗਿੱਪੀ ਗਰੇਵਾਲ, ਤਾਨੀਆ, ਰਾਜ ਸ਼ੋਕਰ, ਰੇਣੂ ਕੌਸ਼ਲ, ਸ਼ਵੇਤਾ ਤਿਵਾਰੀ, ਅਨੀਤਾ ਦੇਵਗਨ, ਨਿਰਮਲ ਰਿਸ਼ੀ ਤੇ ਹਰਦੀਪ ਗਿੱਲ ਵਰਗੇ ਸਿਤਾਰੇ ਅਹਿਮ ਭੂਮਿਕਾ ਨਿਭਾਅ ਰਹੇ ਹਨ।

ਫ਼ਿਲਮ ਨੂੰ ਪੰਕਜ ਬੱਤਰਾ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਰਾਕੇਸ਼ ਧਵਨ ਵਲੋਂ ਲਿਖੀ ਗਈ ਹੈ। ਫ਼ਿਲਮ ਦੁਨੀਆ ਭਰ ’ਚ ਜ਼ੀ ਸਟੂਡੀਓਜ਼ ਤੇ ਬੰਕਜ ਬੱਤਰਾ ਫ਼ਿਲਮਜ਼ ਦੇ ਬੈਨਰ ਹੇਠ 8 ਮਾਰਚ, 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News