BDay Spl : ਅੱਜ ਹੈ ਨਿਮਰਤ ਖਹਿਰਾ ਦਾ ਜਨਮਦਿਨ, ਜਾਣੋ ਕਿਸ ਤਰ੍ਹਾਂ ਕੀਤਾ ਜ਼ਿੰਦਗੀ 'ਚ ਵੱਡਾ ਮੁਕਾਮ ਹਾਸਲ

Thursday, Aug 08, 2024 - 11:12 AM (IST)

ਜਲੰਧਰ (ਵੈੱਬ ਡੈਸਕ) - ਪੰਜਾਬੀ ਗਾਇਕੀ ਨੂੰ ਚਾਰ-ਚੰਨ ਲਾਉਣ ਵਾਲੀ ਨਿਮਰਤ ਖਹਿਰਾ ਨੇ ਸਾਫ-ਸੁਥਰੀ ਗਾਇਕੀ ਨਾਲ ਲੋਕਾਂ ਦੇ ਦਿਲਾਂ 'ਚ ਖਾਸ ਪਛਾਣ ਬਣਾਈ। ਨਿਮਰਤ ਖਹਿਰਾ ਦਾ ਅੱਜ ਆਪਣਾ ਜਨਮਦਿਨ ਸੈਲੀਬ੍ਰੇਟ ਕਰ ਰਹੀ ਹੈ। ਉਨ੍ਹਾਂ ਦੇ ਜਨਮਦਿਨ ਨੂੰ ਲੈ ਕੇ ਉਨ੍ਹਾਂ ਦੇ ਪ੍ਰਸ਼ੰਸਕ ਕਾਫ਼ੀ ਉਤਸ਼ਾਹਿਤ ਹਨ।ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਜਨਮਦਿਨ ਦੀਆਂ ਵਧਾਈਆਂ ਦੇਣ ਦਾ ਤਾਂਤਾ ਲੱਗਿਆ ਹੋਇਆ ਹੈ। ਨਿਮਰਤ ਖਹਿਰਾ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਲੋਕ ਲਗਤਾਰ ਕੁਮੈਂਟ ਕਰਕੇ ਉਨ੍ਹਾਂ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਹਨ। 

PunjabKesari

ਨਿਮਰਤ ਖਹਿਰਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕੀਤੀ ਜਾਵੇ ਤਾਂ ਨਿਮਰਤ ਖਹਿਰਾ ਦਾ ਜਨਮ ਗੁਰਦਾਸਪੁਰ 'ਚ 1992 'ਚ ਹੋਇਆ। ਉਨ੍ਹਾਂ ਦਾ ਪੂਰਾ ਨਾਂ ਨਿਮਰਤਪਾਲ ਕੌਰ ਖਹਿਰਾ ਹੈ।ਨਿਮਰਤ ਖਹਿਰਾ ਨੇ ਹੁਣ ਤੱਕ ਜੋ ਵੀ ਸਰੋਤਿਆਂ ਦੀ ਝੋਲੀ 'ਚ ਗੀਤ ਪਾਏ ਹਨ। ਨਿਮਰਤ ਖਹਿਰਾ ਉਨ੍ਹਾਂ ਨਾਮੀ ਗਾਇਕਾਂ 'ਚ ਮਸ਼ਹੂਰ ਹੈ, ਜੋ ਸਾਫ-ਸੁਥਰੀ ਤੇ ਸੱਭਿਆਚਾਰਕ ਗਾਇਕੀ ਨਾਲ ਜਾਣੇ ਜਾਂਦੇ ਹਨ।ਸਾਲ 2012 'ਚ ਕਰਵਾਏ ਗਏ ਸ਼ੋਅ ਵਾਇਸ ਆਫ਼ ਪੰਜਾਬ 'ਚ ਭਾਗ ਲੈ ਕੇ ਵਾਇਸ ਆਫ਼ ਪੰਜਾਬ ਦਾ ਖ਼ਿਤਾਬ ਜਿੱਤਿਆ। ਇਸ ਤੋਂ ਬਾਅਦ ਹੀ ਉਨ੍ਹਾਂ ਦੀ ਗਾਇਕੀ ਦਾ ਸਫ਼ਰ ਸ਼ੁਰੂ ਹੋਇਆ ਸੀ। ਯੂਥ ਫੈਸਟੀਵਲਾਂ 'ਚ ਵੀ ਉਹ ਭਾਗ ਲੈਂਦੇ ਸਨ। ਉਨ੍ਹਾਂ ਨੂੰ ਗਾਇਕੀ ਤੋਂ ਇਲਾਵਾ ਜਿੰਮ ਅਤੇ ਪੜ੍ਹਨ, ਯੋਗਾ ਅਤੇ ਅਦਾਕਾਰੀ ਦਾ ਸ਼ੌਕ ਹੈ। ਕੌਰ ਬੀ ਅਤੇ ਦਿਲਜੀਤ ਦੋਸਾਂਝ, ਗੈਰੀ ਸੰਧੂ ਉਨ੍ਹਾਂ ਦੇ ਪਸੰਦੀਦਾ ਕਲਾਕਾਰ ਹਨ। ਪੀਲਾ ਰੰਗ ਉਨ੍ਹਾਂ ਨੂੰ ਬਹੁਤ ਪਸੰਦ ਹੈ। 

PunjabKesari

ਉਸ ਦੇ ਲਈ ਗਾਇਕੀ ਦੇ ਖੇਤਰ 'ਚ ਆਪਣੀ ਪਛਾਣ ਬਣਾ ਪਾਉਣਾ ਏਨਾਂ ਆਸਾਨ ਨਹੀਂ ਸੀ । ਰਿਆਲਿਟੀ ਸ਼ੋਅ 'ਚ ਪਛਾਣ ਮਿਲਣ ਦੇ ਬਾਵਜੂਦ ਉਹ ਇੰਡਸਟਰੀ 'ਚ ਕੰਮ ਪਾਉਣ ਦੇ ਲਈ ਸੰਘਰਸ਼ ਕਰਦੀ ਰਹੀ ਸੀ । ਆਖਿਰਕਾਰ ਉਹ ਸਮਾਂ ਵੀ ਆਇਆ, ਜਿਸ ਦੇ ਲਈ ਨਿਮਰਤ ਖਹਿਰਾ ਬੇਸਬਰੀ ਦੇ ਨਾਲ ਉਡੀਕ ਕਰ ਰਹੀ ਸੀ । 2014 'ਚ ਉਸ ਨੂੰ ਇੱਕ ਗਾਣੇ 'ਚ ਕੰਮ ਕਰਨ ਦਾ ਮੌਕਾ ਮਿਲਿਆ ।

PunjabKesari

ਇਸ ਗੀਤ ਦੇ ਨਾਲ ਮਿਲੀ ਪਛਾਣ 

ਨਿਮਰਤ ਖਹਿਰਾ ਨੂੰ ਆਪਣੀ ਜ਼ਿੰਦਗੀ 'ਚ ਅਸਲੀ ਪਛਾਣ ਗੀਤ 'ਇਸ਼ਕ ਕਚਹਿਰੀ' ਰਾਹੀਂ ਮਿਲੀ ਸੀ। ਇਸ ਗੀਤ ਤੋਂ ਇਲਾਵਾ ਉਹ 'ਸੈਲਿਊਟ ਵੱਜਦੇ', 'ਰੌਹਬ ਰੱਖਦੀ', 'ਤਾਂ ਵੀ ਚੰਗਾ ਲੱਗਦਾ', 'ਅੱਖਰ', 'ਡੇ. ਜੇ. ਵਾਲਿਆ', 'ਲਕੀਰਾਂ', 'ਗਾਨੀ', 'ਵੇਖ ਨੱਚਦੀ', 'ਦੀਦਾਰ', 'ਰੂਲ ਬ੍ਰੇਕਰ' ਵਰਗੇ ਗੀਤਾਂ ਨਾਲ ਲੋਕਾਂ ਦੀਆਂ ਧੜਕਣਾਂ ਨੂੰ ਛੂਹਿਆ ਹੈ ਅਤੇ ਇਕ ਮੁਕਾਮ ਹਾਸਲ ਕੀਤਾ ਹੈ।

PunjabKesari
 


Priyanka

Content Editor

Related News