ਅੱਜ ਹੈ ਗਾਇਕ ਇੰਦਰਜੀਤ ਨਿੱਕੂ ਦਾ ਜਨਮਦਿਨ, ਜਾਣੋ ਕਿਸ ਤਰ੍ਹਾਂ ਬਣਾਈ ਇੰਡਸਟਰੀ ‘ਚ ਪਛਾਣ

Tuesday, Oct 15, 2024 - 11:25 AM (IST)

ਅੱਜ ਹੈ ਗਾਇਕ ਇੰਦਰਜੀਤ ਨਿੱਕੂ ਦਾ ਜਨਮਦਿਨ, ਜਾਣੋ ਕਿਸ ਤਰ੍ਹਾਂ ਬਣਾਈ ਇੰਡਸਟਰੀ ‘ਚ ਪਛਾਣ

ਮੁੰਬਈ- ਇੰਦਰਜੀਤ ਨਿੱਕੂ ਦਾ ਅੱਜ ਜਨਮ ਦਿਨ ਹੈ । ਉਨ੍ਹਾਂ ਦੇ ਜਨਮਦਿਨ ‘ਤੇ ਪ੍ਰਸ਼ੰਸਕ ਵੀ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ ਅਤੇ ਉਨ੍ਹਾਂ ਦੇ ਤੰਦਰੁਸਤ ਜੀਵਨ ਦੀ ਕਾਮਨਾ ਕਰ ਰਹੇ ਹਨ ।ਉਨ੍ਹਾਂ ਨੇ ਇੰਡਸਟਰੀ ‘ਚ ਜਗ੍ਹਾ ਬਨਾਉਣ ਦੇ ਲਈ ਲੰਮਾ ਸੰਘਰਸ਼ ਕੀਤਾ । ਗੁਰਨਾਮ ਗਾਮਾ ਵੱਲੋਂ ਲਿਖੇ ਗੀਤ ਨੇ ਉਨ੍ਹਾਂ ਨੂੰ ਵੱਖਰੀ ਪਛਾਣ ਦਿਵਾਈ ।ਉਨ੍ਹਾਂ ਨੇ ਗੁਰਨਾਮ ਗਾਮਾ ਵੱਲੋਂ ਲਿਖੇ ਅਨੇਕਾਂ ਹੀ ਗੀਤ ਗਾਏ ਅਤੇ ਉਹ ਹਿੱਟ ਵੀ ਹੋਏ । ਨਿੱਕੂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ਜਿਸ ‘ਚ ਮੁੱਖ ਤੌਰ ‘ਤੇ ਤੈਨੂੰ ਯਾਦ ਤਾਂ ਕਰਾਂ ਜੇ ਕਦੇ ਭੁੱਲਿਆ ਹੋਵਾਂ, ਮੁਮਤਾਜ, ਨਾਮ , ਮੁੰਡੇ ਚੁੰਮ ਚੁੰਮ ਸੁੱਟਦੇ ਰੁਮਾਲ, ਰੁੱਸਣ ਨੂੰ ਜੀ ਕਰਦਾ, ਪੰਜੇਬਾਂ ਵਾਲੀ ਕੌਣ ਏ ਕੁਝ ਚੋਣਵੇਂ ਗੀਤ ਹਨ, ਜੋ ਅੱਜ ਵੀ ਸਰੋਤਿਆਂ ਦੀ ਪਹਿਲੀ ਪਸੰਦ ਬਣੇ ਹੋਏ ਹਨ । ਇੰਦਰਜੀਤ ਨਿੱਕੂ ਦੇ ਕੰਮ ਦੀ ਗੱਲ ਕਰੀਏ ਤਾਂ ਉਹ ਪਿਛਲੇ ਲੰਮੇ ਅਰਸੇ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ।

ਇਹ ਖ਼ਬਰ ਵੀ ਪੜ੍ਹੋ -ਮਸ਼ਹੂਰ ਅਦਾਕਾਰਾ ਦਾ ਪ੍ਰਾਈਵੇਟ ਵੀਡੀਓ ਲੀਕ, ਪੋਸਟ ਸਾਂਝੀ ਕਰਕੇ ਦਿੱਤਾ ਮੂੰਹਤੋੜ ਜਵਾਬ

ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ । ਗੀਤਾਂ ਦੇ ਨਾਲ –ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਜੌਹਰ ਦਿਖਾ ਚੁੱਕੇ ਹਨ ਅਤੇ ਕਈ ਫ਼ਿਲਮਾਂ ‘ਚ ਉਹ ਨਜ਼ਰ ਆ ਚੁੱਕੇ ਹਨ ।ਇੰਦਰਜੀਤ ਨਿੱਕੂ ਪਿਛਲੇ ਕੁਝ ਸਮੇਂ ਤੋਂ ਪ੍ਰੇਸ਼ਾਨ ਚੱਲ ਰਹੇ ਸਨ ਪਰ ਹੁਣ ਉਨ੍ਹਾਂ ਦੀ ਜ਼ਿੰਦਗੀ ਦਾ ਨਵਾਂ ਚੈਪਟਰ ਸ਼ੁਰੂ ਹੋ ਗਿਆ ਅਤੇ ਮੁੜ ਤੋਂ ਉਹ ਇੰਡਸਟਰੀ ‘ਚ ਸਰਗਰਮ ਹੋ ਗਏ ਹਨ । ਆਰਥਿਕ ਅਤੇ ਮਾਨਸਿਕ ਤੌਰ ‘ਤੇ ਪ੍ਰੇਸ਼ਾਨੀਆਂ ਝੱਲ ਰਹੇ ਇੰਦਰਜੀਤ ਨਿੱਕੂ ਦਾ ਇੱਕ ਵੀਡੀਓ ਕੁਝ ਦਿਨ ਪਹਿਲਾਂ ਵਾਇਰਲ ਹੋਇਆ ਸੀ । ਜਿਸ ਤੋਂ ਬਾਅਦ ਇੰਡਸਟਰੀ ਦੇ ਕਈ ਕਲਾਕਾਰ ਉਸ ਦੀ ਹਿਮਾਇਤ ‘ਚ ਅੱਗੇ ਆਏ ਸਨ ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Priyanka

Content Editor

Related News