ਅੱਜ ਹੈ ਅਦਾਕਾਰ ਹਰੀਸ਼ ਵਰਮਾ ਦਾ ਜਨਮਦਿਨ, ਇਸ ਕਿਰਦਾਰ ਨਾਲ ਮਿਲੀ ਵੱਖਰੀ ਪਛਾਣ

Friday, Oct 11, 2024 - 09:43 AM (IST)

ਜਲੰਧਰ- ਹਰੀਸ਼ ਵਰਮਾ ਦਾ ਅੱਜ ਜਨਮ ਦਿਨ ਹੈ। ਅੱਜ ਉਨ੍ਹਾਂ ਦੇ ਜਨਮ ਦਿਨ ਦੇ ਮੌਕੇ ‘ਤੇ ਉਨ੍ਹਾਂ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਖ਼ਾਸ ਗੱਲਾਂ ਦੱਸਾਂਗੇ । ਹਰੀਸ਼ ਵਰਮਾ ਦੇ ਜਨਮ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਜਨਮ 11 ਅਕਤੂਬਰ 1982 ਨੂੰ ਰੋਪੜ ‘ਚ ਹੋਇਆ ਸੀ ।ਉਨ੍ਹਾਂ ਨੇ ਮੁੱਢਲੀ ਸਿੱਖਿਆ ਰੋਪੜ ਤੋਂ ਹੀ ਹਾਸਲ ਕੀਤੀ। ਉਨ੍ਹਾਂ ਨੂੰ ਬਚਪਨ ਤੋਂ ਹੀ ਅਦਾਕਾਰੀ ਦਾ ਸ਼ੌਕ ਸੀ ਅਤੇ ਆਪਣੇ ਸ਼ੌਕ ਨੂੰ ਪੂਰਾ ਕਰਨ ਦੇ ਲਈ ਉਨ੍ਹਾਂ ਨੇ ਸਖ਼ਤ ਸੰਘਰਸ਼ ਕੀਤਾ ਹੈ। 

PunjabKesari

ਇਸ ਕਿਰਦਾਰ ਨਾਲ ਮਿਲੀ ਪਛਾਣ 

ਹਰੀਸ਼ ਵਰਮਾ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਪਰ ਇੰਡਸਟਰੀ ‘ਚ ਉਨ੍ਹਾਂ ਨੂੰ ਪਛਾਣ ਉਦੋਂ ਮਿਲੀ ਜਦੋਂ ਉਨ੍ਹਾਂ ਨੇ ਯਾਰ ਅਣਮੁੱਲੇ ਫ਼ਿਲਮ ‘ਚ ਟਿੰਕੇ ਨਾਂਅ ਦਾ ਕਿਰਦਾਰ ਨਿਭਾਇਆ । ਇਸ ਫ਼ਿਲਮ ‘ਚ ਆਰੀਆ ਬੱਬਰ, ਯੁਵਰਾਜ ਹੰਸ ਅਤੇ ਹੋਰ ਕਈ ਸਿਤਾਰੇ ਨਜ਼ਰ ਆਏ ਸਨ।

PunjabKesari

ਇਸ ਫ਼ਿਲਮ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਇਸ ਤੋਂ ਬਾਅਦ ਤਾਂ ਹਰੀਸ਼ ਵਰਮਾ ਕੋਲ ਫ਼ਿਲਮਾਂ ਦੀ ਲਾਈਨ ਲੱਗ ਗਈ ਸੀ ।ਹੁਣ ਤੱਕ ਹਰੀਸ਼ ਵਰਮਾ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਜਿਸ ‘ਗੋਲਕ ਬੈਂਕ ਬੁਗਨੀ ਤੇ ਬਟੂਆ’, ‘ਐਨੀ ਹਾਓ ਮਿੱਟੀ ਪਾਓ’, ‘ਮੁੰਡਾ ਹੀ ਚਾਹੀਦਾ’, ‘ਕਦੇ ਦਾਦੇ ਦੀਆਂ, ਕਦੇ ਪੋਤੇ ਦੀਆਂ’ ਸਣੇ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ।

PunjabKesari

ਇਸ ਤੋਂ ਇਲਾਵਾ ਹਰੀਸ਼ ਵਰਮਾ ਕਈ ਟੀਵੀ ਸੀਰੀਅਲਸ ‘ਚ ਵੀ ਕੰਮ ਕਰ ਚੁੱਕੇ ਹਨ। ਉਹ ਇੱਕ ਵਧੀਆ ਅਦਾਕਾਰ ਹੋਣ ਦੇ ਨਾਲ-ਨਾਲ ਵਧੀਆ ਗਾਇਕ ਵੀ ਹਨ । 

PunjabKesari

ਪੜ੍ਹਨ ਦਾ ਰੱਖਦੇ ਹਨ ਸ਼ੋਂਕ

ਹਰੀਸ਼ ਵਰਮਾ ਅਦਾਕਾਰੀ ਅਤੇ ਗਾਇਕੀ ਤੋਂ ਇਲਾਵਾ ਕਿਤਾਬਾਂ ਪੜ੍ਹਨਾ ਵੀ ਪਸੰਦ ਕਰਦੇ ਹਨ । ਉਨ੍ਹਾਂ ਨੂੰ ਸ਼ਿਵ ਕੁਮਾਰ ਬਟਾਲਵੀ ਨੂੰ ਪੜ੍ਹਨਾ ਬਹੁਤ ਜ਼ਿਆਦਾ ਚੰਗਾ ਲੱਗਦਾ ਹੈ।ਸ਼ਿਵ ਕੁਮਾਰ ਬਟਾਲਵੀ ਦੀਆਂ ਲਿਖੀਆਂ ਕਿਤਾਬਾਂ ਉਹ ਪੜ੍ਹਨਾ ਪਸੰਦ ਕਰਦੇ ਹਨ।  

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Priyanka

Content Editor

Related News