ਦਿਲਪ੍ਰੀਤ ਢਿੱਲੋਂ ਦਾ ਅੱਜ ਹੈ ਜਨਮ ਦਿਨ, ਜਾਣੋ ਜ਼ਿੰਦਗੀ ਨਾਲ ਜੁੜੇ ਕਿੱਸੇ

Saturday, Aug 24, 2024 - 10:53 AM (IST)

ਦਿਲਪ੍ਰੀਤ ਢਿੱਲੋਂ ਦਾ ਅੱਜ ਹੈ ਜਨਮ ਦਿਨ, ਜਾਣੋ ਜ਼ਿੰਦਗੀ ਨਾਲ ਜੁੜੇ ਕਿੱਸੇ

ਜਲੰਧਰ (ਬਿਊਰੋ) — 'ਗੁੰਡੇ ਨੰਬਰ 1' ਗੀਤ ਨਾਲ ਰਾਤੋਂ-ਰਾਤ ਮਸ਼ਹੂਰ ਹੋਣ ਪੰਜਾਬੀ ਗਾਇਕ ਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਨੂੰ ਭੰਗੜੇ ਵਾਲੇ ਗੀਤਾਂ ਲਈ ਵੀ ਜਾਣਿਆ ਜਾਂਦਾ ਹੈ। ਅੱਜ ਦਿਲਪ੍ਰੀਤ ਢਿੱਲੋਂ ਆਪਣਾ 32ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੇ ਹਨ। ਉਨ੍ਹਾਂ ਦਾ ਜਨਮ 24 ਅਗਸਤ 1991 ਨੂੰ ਹੋਇਆ।ਦਿਲਪ੍ਰੀਤ ਢਿੱਲੋਂ ਪੰਜਾਬ ਦੇ ਜਿਲੇ ਫਤੇਹਗੜ੍ਹ ਸਹਿਬ ਦੀ ਜੱਟ ਸਿੱਖ ਪਰਿਵਾਰ ਨਾਲ ਸੰਬੰਧ ਰੱਖਦਾ ਹੈ।

PunjabKesari

ਦਿਲਪ੍ਰੀਤ ਨੇ ਇਕ ਤੋਂ ਬਾਅਦ ਇਕ ਹਿੱਟ ਗੀਤ ਦੇ ਕੇ ਪੰਜਾਬ ਦੇ ਨੌਜਵਾਨਾਂ 'ਚ ਕਾਫੀ ਪ੍ਰਸਿੱਧੀ ਹਾਸਲ ਕੀਤੀ ਹੈ।ਦਿਲਪ੍ਰੀਤ ਕੁਲਵਿੰਦਰ ਢਿੱਲੋਂ ਤੋਂ ਕਾਫੀ ਪ੍ਰਭਾਵਿਤ ਹਨ ਤੇ ਹਮੇਸ਼ਾ ਉਨ੍ਹਾਂ ਵਰਗਾ ਗਾਇਕ ਬਣਨਾ ਚਾਹੁੰਦੇ ਸਨ। ਉਨ੍ਹਾਂ ਦਾ ਬਚਪਨ ਪੰਜਾਬ ਦੇ ਪਿੰਡ ਜਰਗ 'ਚ ਹੀ ਬੀਤਿਆ ਹੈ।ਉਨ੍ਹਾਂ ਨੂੰ ਬਚਪਨ ਤੋਂ ਗਾਉਣ ਦਾ ਸ਼ੌਕ ਸੀ। ਸਕੂਲੀ ਸਮੇਂ 'ਚ ਦਿਲਪ੍ਰੀਤ ਨਾਮੀ ਗਾਇਕ ਸੁਰਜੀਤ ਸਿੰਘ ਬਿੰਦਰਖੀਏ ਦੇ ਗੀਤ ਗਾਉਂਦੇ ਹੁੰਦੇ ਸਨ।

PunjabKesari

ਉਨ੍ਹਾਂ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹ ਕਾਫੀ ਉਤਰਾਅ ਚੜ੍ਹਾਅ ਵਾਲੀ ਰਹੀ ਹੈ।ਉਨ੍ਹਾਂ ਨੇ ਪੰਜਾਬੀ ਮੂਲ ਦੀ ਵਿਦੇਸ਼ੀ ਕੁੜੀ ਅੰਬਰ ਧਾਲੀਵਾਲ ਦੇ ਨਾਲ ਵਿਆਹ ਕਰਵਾਇਆ ਸੀ ।ਪਰ ਇਹ ਵਿਆਹ ਜ਼ਿਆਦਾ ਸਮੇਂ ਤੱਕ ਨਹੀਂ ਸੀ ਟਿਕ ਸਕਿਆ ਅਤੇ ਕੁਝ ਸਮੇਂ ਬਾਅਦ ਹੀ ਦੋਵਾਂ ਦੇ ਰਸਤੇ ਵੱਖੋ ਵੱਖ ਹੋ ਗਏ ਸਨ । ਦਿਲਪ੍ਰੀਤ ਢਿੱਲੋਂ ਨੇ ਜਿੱਥੇ ਗਾਇਕੀ ਦੇ ਖੇਤਰ ‘ਚ ਮੱਲਾਂ ਮਾਰੀਆਂ ਹਨ ।

PunjabKesari

ਉੱਥੇ ਹੀ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕੀਤਾ ਹੈ। ਉਨ੍ਹਾਂ ਨੇ ਜੱਦੀ ਸਰਦਾਰ, ਗ੍ਰੇਟ ਸਰਦਾਰ ਸਣੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ। ਗਾਇਕੀ ਦੇ ਨਾਲ-ਨਾਲ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਸਰਾਹਿਆ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News