ਸ਼ਾਹਰੁਖ ਨੇ ਜਨਮਦਿਨ ’ਤੇ ਦਿੱਤਾ ਪ੍ਰਸ਼ੰਸਕਾਂ ਨੂੰ ਤੋਹਫ਼ਾ, ਅਮਿਤਾਭ-ਅਨੁਪਮ ਦੀ ਵਧਾਈ ਸੁਰੱਖਿਆ, ਪੜ੍ਹੋ ਮਨੋਰੰਜਨ ਦੀਆਂ ਖ਼ਾਸ ਖ਼ਬਰਾਂ

Wednesday, Nov 02, 2022 - 05:34 PM (IST)

ਸ਼ਾਹਰੁਖ ਨੇ ਜਨਮਦਿਨ ’ਤੇ ਦਿੱਤਾ ਪ੍ਰਸ਼ੰਸਕਾਂ ਨੂੰ ਤੋਹਫ਼ਾ, ਅਮਿਤਾਭ-ਅਨੁਪਮ ਦੀ ਵਧਾਈ ਸੁਰੱਖਿਆ, ਪੜ੍ਹੋ ਮਨੋਰੰਜਨ ਦੀਆਂ ਖ਼ਾਸ ਖ਼ਬਰਾਂ

ਬਾਲੀਵੁੱਡ ਡੈਸਕ– ਅੱਜ ਸ਼ਾਹਰੁਖ ਖ਼ਾਨ ਦਾ ਜਨਮਦਿਨ ਹੈ। ਸ਼ਾਹਰੁਖ ਖ਼ਾਨ 57 ਸਾਲਾਂ ਦੇ ਹੋ ਗਏ ਹਨ। ਇਸ ਖ਼ਾਸ ਮੌਕੇ ’ਤੇ ਸ਼ਾਹਰੁਖ ਖ਼ਾਨ ਨੇ ਪ੍ਰਸ਼ੰਸਕਾਂ ਨੂੰ ਤੋਹਫ਼ਾ ਦਿੱਤਾ ਹੈ। ਅਸਲ ’ਚ ਸ਼ਾਹਰੁਖ ਖ਼ਾਨ ਦੀ ਆਗਾਮੀ ਫ਼ਿਲਮ ‘ਪਠਾਨ’ ਦਾ ਟੀਜ਼ਰ ਰਿਲੀਜ਼ ਹੋਇਆ ਹੈ, ਜੋ ਐਕਸ਼ਨ ਨਾਲ ਭਰਪੂਰ ਹੈ। ਉਥੇ ਅਦਾਕਾਰ ਅਨੁਪਮ ਖੇਰ ਤੇ ਅਮਿਤਾਭ ਬੱਚਨ ਦੀ ਸੁਰੱਖਿਆ ਵਧਾਈ ਗਈ ਹੈ। ਹੇਠਾਂ ਪੜ੍ਹੋ ਮਨੋਰੰਜਨ ਜਗਤ ਦੀਆਂ ਖ਼ਾਸ ਖ਼ਬਰਾਂ–

ਸ਼ਾਹਰੁਖ ਖ਼ਾਨ ਦੇ ਜਨਮਦਿਨ ’ਤੇ ‘ਪਠਾਨ’ ਫ਼ਿਲਮ ਦਾ ਧਮਾਕੇਦਾਰ ਟੀਜ਼ਰ ਰਿਲੀਜ਼

ਬਾਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ ਅੱਜ 57 ਸਾਲਾਂ ਦੇ ਹੋ ਗਏ ਹਨ। ਇਸ ਖ਼ਾਸ ਮੌਕੇ ’ਤੇ ਸ਼ਾਹਰੁਖ ਖ਼ਾਨ ਦੀ ਆਗਾਮੀ ਫ਼ਿਲਮ ‘ਪਠਾਨ’ ਦਾ ਧਮਾਕੇਦਾਰ ਟੀਜ਼ਰ ਰਿਲੀਜ਼ ਹੋਇਆ ਹੈ। ਟੀਜ਼ਰ ਐਕਸ਼ਨ ਨਾਲ ਭਰਪੂਰ ਹੈ, ਜਿਸ ’ਚ ਸ਼ਾਹਰੁਖ ਦੀ ਲੁੱਕ ਜ਼ਬਰਦਸਤ ਲੱਗ ਰਹੀ ਹੈ। ਸ਼ਾਹਰੁਖ ਨੂੰ ਟੀਜ਼ਰ ’ਚ ਐਕਸ਼ਨ ਕਰਦੇ ਦੇਖਿਆ ਜਾ ਰਿਹਾ ਹੈ। ਟੀਜ਼ਰ ਸ਼ੁਰੂ ਤੋਂ ਲੈ ਕੇ ਅਖੀਰ ਤਕ ਦਰਸ਼ਕਾਂ ਦੇ ਉਤਸ਼ਾਹ ਨੂੰ ਵਧਾਉਂਦਾ ਹੈ।

ਸਲਮਾਨ ਮਗਰੋਂ ਹੁਣ ਅਦਾਕਾਰ ਅਨੁਪਮ ਖੇਰ ਨੂੰ ਮਿਲੀ Y+ ਸ਼੍ਰੇਣੀ ਦੀ ਸੁਰੱਖਿਆ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ੀ ਲਾਰੈਂਸ ਬਿਸ਼ਨੋਈ ਗੈਂਗ ਵਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦੇ ਮੱਦੇਨਜ਼ਰ ਮਹਾਰਾਸ਼ਟਰ ਸਰਕਾਰ ਨੇ ਬਾਲੀਵੁੱਡ ਦੇ ਸੁਪਰਸਟਾਰ ਅਦਾਕਾਰ ਸਲਮਾਨ ਖ਼ਾਨ ਦੀ ਸੁਰੱਖਿਆ ਵਧਾ ਕੇ ਵਾਈ+ ਸ਼੍ਰੇਣੀ ਕਰ ਦਿੱਤੀ ਹੈ। ਉਥੇ ਹੀ ਬਾਲੀਵੁੱਡ ਅਦਾਕਾਰ ਅਨੁਪਮ ਖੇਰ, ਉਦਯੋਗਪਤੀ ਅਜੇ ਪੀਰਾਮਲ ਤੇ ਆਨੰਦ ਪੀਰਾਮਲ, ਡਿਪਟੀ ਸੀ. ਐੱਮ. ਦੇਵੇਂਦਰ ਫੜਨਵੀਸ ਦੀ ਪਤਨੀ ਅੰਮ੍ਰਿਤਾ ਫੜਨਵੀਸ ਦੀ ਸੁਰੱਖਿਆ ਨੂੰ ਵੀ Y+ ਸ਼੍ਰੇਣੀ ’ਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਇਨ੍ਹਾਂ ’ਚੋਂ ਹਰ ਇਕ ਦੇ ਨਾਲ ਦੋ ਹਥਿਆਰਬੰਦ ਕਾਂਸਟੇਬਲ 24 ਘੰਟੇ ਤਾਇਨਾਤ ਹੋਣਗੇ।

ਸਲਮਾਨ ਮਗਰੋਂ ਹੁਣ ਅਮਿਤਾਭ ਬੱਚਨ ਦੀ ਵਧਾਈ ਗਈ ਸੁਰੱਖਿਆ

ਮੁੰਬਈ ਪੁਲਸ ਤੇ ਸੂਬਾ ਸਰਕਾਰ ਬਾਲੀਵੁੱਡ ਦੇ ਤਕਰੀਬਨ ਵੱਡੇ ਕਲਾਕਾਰਾਂ ਦੀ ਸੁਰੱਖਿਆ ਵਧਾ ਰਹੀ ਹੈ। ਬੀਤੇ ਦਿਨੀਂ ਬਾਲੀਵੁੱਡ ਦੇ ਦਬੰਗ ਖ਼ਾਨ ਯਾਨੀ ਕਿ ਸਲਮਾਨ ਖ਼ਾਨ ਤੇ ਅਦਾਕਾਰ ਅਨੁਪਮ ਖੇਰ ਨੂੰ Y+ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਸੀ। ਹੁਣ ਖ਼ਬਰ ਆ ਰਹੀ ਹੈ ਬਾਲੀਵੁੱਡ ਮਹਾਨਾਇਕ ਅਮਿਤਾਭ ਬੱਚਨ ਦੀ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ। ਖ਼ਬਰਾਂ ਮੁਤਾਬਕ ਬਿੱਗ ਬੀ ਦੀ ਸੁਰੱਖਿਆ ਐਕਸ ਸ਼੍ਰੇਣੀ ਦੀ ਕੀਤੀ ਗਈ ਹੈ। ਦੱਸ ਦੇਈਏ ਕਿ ਵੱਡੇ ਕਲਾਕਾਰਾਂ ਨੂੰ ਕਿਸੇ ਤਰ੍ਹਾਂ ਦਾ ਖ਼ਤਰਾ ਹੈ, ਜਿਸ ਕਾਰਨ ਉਨ੍ਹਾਂ ਦੀ ਲਗਾਤਾਰ ਸੁਰੱਖਿਆ ਵਧਾਈ ਜਾ ਰਹੀ ਹੈ। ਇਸ ਤੋਂ ਪਹਿਲਾਂ ਅਮਿਤਾਭ ਬੱਚਨ ਨੂੰ ਮੁੰਬਈ ਪੁਲਸ ਦੀ ਆਮ ਸੁਰੱਖਿਆ ਦਿੱਤੀ ਗਈ ਸੀ।

ਪ੍ਰਸਿੱਧ ਅਮਰੀਕੀ ਰੈਪਰ ਟੇਕਆਫ ਦਾ ਗੋਲੀ ਮਾਰ ਕੇ ਕਤਲ

ਮਸ਼ਹੂਰ ਅਮਰੀਕੀ ਰੈਪਰ ਟੇਕਆਫ ਦਾ ਹਿਊਸਟਨ 'ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਹ 'ਗਰੈਮੀ ਐਵਾਰਡ ਨਾਮਜ਼ਦਗੀ' ਹਾਸਲ ਕਰ ਚੁੱਕਿਆ ਸੀ ਤੇ ਉਸ ਨੇ ਆਪਣੇ ਕਰੀਅਰ 'ਚ ਕਈ ਸੁਪਰਹਿੱਟ ਗੀਤ ਹਾਲੀਵੁੱਡ ਇੰਡਸਟਰੀ ਨੂੰ ਦਿੱਤੇ। ਉਹ 28 ਸਾਲ ਦੇ ਸਨ। ਟੇਕਆਫ ਦੇ ਇਕ ਪ੍ਰਤੀਨਿਧੀ ਨੇ ਉਸ ਦੀ ਹੱਤਿਆ ਦੀ ਪੁਸ਼ਟੀ ਕੀਤੀ ਹੈ। ਇਸ ਦੇ ਨਾਲ ਹੀ ਰਿਪੋਰਟ 'ਚ ਕਿਹਾ ਗਿਆ ਹੈ ਕਿ ਗੋਲੀਬਾਰੀ ਦੀ ਘਟਨਾ ਝਗੜੇ ਤੋਂ ਬਾਅਦ ਹੋਈ ਹੈ। ਰਿਪੋਰਟ 'ਚ ਇਹ ਵੀ ਕਿਹਾ ਗਿਆ ਹੈ ਕਿ ਟੇਕਆਫ ਨੂੰ ਸਿਰ 'ਚ ਜਾਂ ਉਸ ਦੇ ਸਿਰ ਦੇ ਨੇੜੇ ਗੋਲੀ ਮਾਰੀ ਗਈ ਸੀ, ਜਿਸ ਕਾਰਨ ਰੈਪਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ।

ਹੰਸਿਕਾ ਮੋਟਵਾਨੀ ਨੇ ਰੋਮਾਂਟਿਕ ਅੰਦਾਜ਼ 'ਚ ਪ੍ਰੇਮੀ ਨਾਲ ਕਰਵਾਈ 'ਕੁੜਮਾਈ'

ਅਦਾਕਾਰਾ ਹੰਸਿਕਾ ਮੋਟਵਾਨੀ ਨੇ ਆਪਣੇ ਪ੍ਰਸ਼ੰਸਕਾਂ ਦੇ ਇੰਤਜ਼ਾਰ ਦੀਆਂ ਘੜੀਆਂ ਨੂੰ ਖ਼ਤਮ ਕਰਦਿਆਂ ਆਪਣੇ ਵਿਆਹ ਨੂੰ ਲੈ ਕੇ ਵੱਡਾ ਖ਼ੁਲਾਸਾ ਕੀਤਾ ਹੈ। ਕੁਝ ਘੰਟੇ ਪਹਿਲਾਂ ਹੰਸਿਕਾ ਮੋਟਵਾਨੀ ਨੇ ਆਪਣੇ ਫੈਨਜ਼ ਦੇ ਨਾਲ ਵੈਡਿੰਗ ਪ੍ਰਪੋਜ਼ਲ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਅਦਾਕਾਰਾ ਨੇ ਪੈਰਿਸ ਦੇ ਆਈਫਲ ਟਾਵਰ ਦੇ ਸਾਹਮਣੇ ਆਪਣੇ ਬੁਆਏਫ੍ਰੈਂਡ ਸੋਹੇਲ ਕਥੂਰੀਆ ਨਾਲ ਕੁਝ ਰੋਮਾਂਟਿਕ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਅੱਧੀ ਰਾਤ ਸ਼ਾਹਰੁਖ ਪ੍ਰਸ਼ੰਸਕਾਂ ਨੂੰ ਮਿਲਣ ਪਹੁੰਚੇ 'ਮੰਨਤ' ਦੀ ਬਾਲਕਨੀ 'ਚ

ਹਿੰਦੀ ਸਿਨੇਮਾ ਦੀਆਂ ਕਈ ਪੀੜ੍ਹੀਆਂ ਨੂੰ ਆਪਣੀ ਅਦਾਕਾਰੀ ਨਾਲ ਦੀਵਾਨਾ ਬਣਾਉਣ ਵਾਲੇ ਬਾਲੀਵੁੱਡ ਦੇ ਕਿੰਗ ਖ਼ਾਨ ਯਾਨੀ ਕਿ ਸ਼ਾਹਰੁਖ ਖ਼ਾਨ ਅੱਜ ਆਪਣਾ 57ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੇ ਹਨ। ਸ਼ਾਹਰੁਖ ਦਾ ਜਨਮਦਿਨ ਉਨ੍ਹਾਂ ਦੇ ਪ੍ਰਸ਼ੰਸਕਾਂ ਲਈ ਕਿਸੇ ਤਿਉਹਾਰ ਤੋਂ ਘੱਟ ਨਹੀਂ ਹੈ। ਇਸ ਦਾ ਅੰਦਾਜ਼ਾ ਕਿੰਗ ਖ਼ਾਨ ਦੇ ਜਨਮਦਿਨ 'ਤੇ ਮੰਨਤ ਦੇ ਬਾਹਰ ਇਕੱਠੀ ਹੋਈ ਪ੍ਰਸ਼ੰਸਕਾਂ ਦੀ ਭੀੜ ਦੇ ਉਤਸ਼ਾਹ ਤੋਂ ਲਗਾਇਆ ਜਾ ਸਕਦਾ ਹੈ। ਸ਼ਾਹਰੁਖ ਨੇ ‘ਮੰਨਤ’ ਦੀ ਬਾਲਕਨੀ ’ਚ ਪਹੁੰਚ ਕੇ ਪ੍ਰਸ਼ੰਸਕਾਂ ਦੀਆਂ ਵਧਾਈਆਂ ਕਬੂਲ ਕੀਤੀਆਂ।


author

Rahul Singh

Content Editor

Related News