ਦੁਨੀਆ ਦੀਆਂ ਖੂਬਸੂਰਤ ਔਰਤਾਂ ’ਚ ਦੀਪਿਕਾ ਸ਼ਾਮਲ, ਸਲਮਾਨ ਨੇ ਕੀਤੀ ਸਿਧਾਰਥ ਦੀ ਖਿਚਾਈ, ਪੜ੍ਹੋ ਮਨੋਰੰਜਨ ਦੀਆਂ ਖ਼ਬਰਾਂ

Monday, Oct 17, 2022 - 05:57 PM (IST)

ਦੁਨੀਆ ਦੀਆਂ ਖੂਬਸੂਰਤ ਔਰਤਾਂ ’ਚ ਦੀਪਿਕਾ ਸ਼ਾਮਲ, ਸਲਮਾਨ ਨੇ ਕੀਤੀ ਸਿਧਾਰਥ ਦੀ ਖਿਚਾਈ, ਪੜ੍ਹੋ ਮਨੋਰੰਜਨ ਦੀਆਂ ਖ਼ਬਰਾਂ

ਬਾਲੀਵੁੱਡ ਡੈਸਕ- ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੂਕੋਣ ਹਮੇਸ਼ਾ ਸੁਰਖੀਆਂ ’ਚ ਰਹਿੰਦੀ ਹੈ। ਹਾਲ ਹੀ ’ਚ ਦੀਪਿਕਾ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਅਦਾਕਾਰਾ ਦੁਨੀਆ ਦੀਆਂ ਟਾਪ 10 ਖ਼ੂਬਸੂਰਤ ਔਰਤਾਂ ਦੀ ਸੂਚੀ ’ਚ ਸ਼ਾਮਲ ਹੋ ਗਈ ਹੈ। ਇਸ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਨਮਦਿਨ ਹੈ। ਅੱਜ ਉਹ ਆਪਣਾ 48ਵਾਂ ਜਨਮਦਿਨ ਮਨਾ ਰਹੇ ਹਨ। ਇਸ ਮੌਕੇ ਪੰਜਾਬੀ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਨੇ ਸੀ. ਐੱਮ. ਮਾਨ ਨੂੰ ਜਨਮਦਿਨ ਦੀ ਵਧਾਈ ਦਿੰਦੇ ਹੋਏ ਇੰਸਟਾਗ੍ਰਾਮ 'ਤੇ ਸਟੋਰੀ ਸ਼ੇਅਰ ਕੀਤੀ ਹੈ। ਹੋਰ ਖ਼ਬਰਾਂ ਜਾਣਨ ਲਈ ਪੜ੍ਹੋ ਮਨੋਰੰਜਨ ਜਗਤ ਨਾਲ ਜੁੜੀਆਂ TOP ਖ਼ਬਰਾਂ।

ਦੀਪਿਕਾ ਪਾਦੂਕੋਣ ਦੁਨੀਆ ਦੀਆਂ TOP10 ਖੂਬਸੂਰਤ ਔਰਤਾਂ ’ਚ ਸ਼ਾਮਲ, ਜਾਣੋ ਹੋਰ ਕਿਸਦਾ ਹੈ ਸੂਚੀ 'ਚ ਨਾਂ

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੂਕੋਣ ਹਮੇਸ਼ਾ ਸੁਰਖੀਆਂ ’ਚ ਰਹਿੰਦੀ ਹੈ। ਅਦਾਕਾਰਾ ਨੂੰ ਬਾਲੀਵੁੱਡ ਦੀ ਸਭ ਤੋਂ ਪ੍ਰਤਿਭਾਸ਼ਾਲੀ ਅਦਾਕਾਰਾਂ ’ਚੋਂ ਮੰਨਿਆ ਜਾਂਦਾ ਹੈ। ਪ੍ਰਸ਼ੰਸਕ ਦੀਪਿਕਾ ਦੀ ਅਦਾਕਾਰੀ ਦੇ ਨਾਲ-ਨਾਲ ਉਸ  ਦੀ ਖੂਬਸੂਰਤੀ ਦੇ ਵੀ ਦੀਵਾਨੇ ਹਨ। ਹਾਲ ਹੀ ’ਚ ਦੀਪਿਕਾ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਅਦਾਕਾਰਾ ਦੁਨੀਆ ਦੀਆਂ ਟਾਪ 10 ਖ਼ੂਬਸੂਰਤ ਔਰਤਾਂ ਦੀ ਸੂਚੀ ’ਚ ਸ਼ਾਮਲ ਹੋ ਗਈ ਹੈ।

ਸਲਮਾਨ ਖ਼ਾਨ ਨੇ ਸਿਧਾਰਥ ਮਲਹੋਤਰਾ ਨੂੰ ਦਿੱਤੀ ਵਿਆਹ ਦੀ ਵਧਾਈ, ਕਿਹਾ– ‘ਕਿਆਰਾ ਡਿਸੀਜ਼ਨ...’

ਬਾਲੀਵੁੱਡ ਸੁਪਰਸਟਾਰ ਸਲਮਾਨ ਖ਼ਾਨ ਨੇ ਰਿਐਲਿਟੀ ਸ਼ੋਅ ‘ਬਿੱਗ ਬੌਸ 16’ ਦੇ ਸੈੱਟ ’ਤੇ ਸਿਧਾਰਥ ਮਲਹੋਤਰਾ ਦੀ ਖਿਚਾਈ ਕੀਤੀ। ਸਿਧਾਰਥ ਮਲਹੋਤਰਾ ਆਪਣੀ ਆਗਾਮੀ ਫ਼ਿਲਮ ‘ਥੈਂਕ ਗੌਡ’ ਦੀ ਪ੍ਰਮੋਸ਼ਨ ਕਰਨ ਲਈ ਸ਼ੋਅ ’ਚ ਪਹੁੰਚੇ ਸਨ। ਦੱਸ ਦੇਈਏ ਕਿ ਸਲਮਾਨ ਖ਼ਾਨ ਨੇ ਸਿਧਾਰਥ ਮਲਹੋਤਰਾ ਨੂੰ ਕਿਹਾ, ‘‘ਮੁਬਾਰਕਾਂ ਸਿਧਾਰਥ, ਵਿਆਹ ਮੁਬਾਰਕ ਹੋਵੇ। ਕਿਆਰਾ ਡਿਸੀਜ਼ਨ ਲਿਆ ਹੈ ਤੁਸੀਂ, ਪਿਆਰਾ ਡਿਸੀਜ਼ਨ ਤੇ ਕਿਸ ਦੀ ਅਡਵਾਨੀ ’ਚ, ਹੇ ਭਗਵਾਨ... ਕਿਸ ਦੀ ਐਡਵਾਈਸ ’ਤੇ ਲਿਆ ਹੈ ਤੁਸੀਂ ਇਹ ਡਿਸੀਜ਼ਨ?’

ਗਿੱਪੀ ਗਰੇਵਾਲ ਤੇ ਕਰਮਜੀਤ ਅਨਮੋਲ ਨੇ ਭਗਵੰਤ ਮਾਨ ਨੂੰ ਇੰਝ ਦਿੱਤੀ ਜਨਮਦਿਨ ਦੀ ਵਧਾਈ, ਵੇਖੋ ਖ਼ਾਸ ਪੋਸਟਾਂ

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਨਮਦਿਨ ਹੈ। ਅੱਜ ਉਹ ਆਪਣਾ 48ਵਾਂ ਜਨਮਦਿਨ ਮਨਾ ਰਹੇ ਹਨ। ਦੱਸ ਦਈਏ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਦਾ ਇਹ ਪਹਿਲਾ ਜਨਮਦਿਨ ਹੈ। ਇਸ ਮੌਕੇ ਪੰਜਾਬੀ ਇੰਡਸਟਰੀ ਦੇ ਦਿੱਗਜ ਕਲਾਕਾਰਾਂ ਨੇ ਵੀ ਭਗਵੰਤ ਮਾਨ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ। ਪੰਜਾਬੀ ਫ਼ਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਨੇ ਸੀ. ਐੱਮ. ਮਾਨ ਨੂੰ ਜਨਮਦਿਨ ਦੀ ਵਧਾਈ ਦਿੰਦੇ ਹੋਏ ਇੰਸਟਾਗ੍ਰਾਮ 'ਤੇ ਸਟੋਰੀ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਭਗਵੰਤ ਮਾਨ ਦੀ ਤਸਵੀਰ ਸ਼ੇਅਰ ਕੀਤੀ, ਜਿਸ ਦੀ ਕੈਪਸ਼ਨ 'ਚ ਉਨ੍ਹਾਂ ਨੇ ਲਿਖਿਆ, "ਪੰਜਾਬ ਦੇ ਸੀ. ਐੱਮ. ਸਰਦਾਰ ਭਗਵੰਤ ਮਾਨ ਜੀ ਨੂੰ ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ। ਵਾਹਿਗੁਰੂ ਤੁਹਾਨੂੰ ਹਮੇਸ਼ਾ ਚੜ੍ਹਦੀ ਕਲਾ 'ਚ ਰੱਖਣ।"

ਪ੍ਰਿਅੰਕਾ ਚੋਪੜਾ ਨੂੰ ਫ਼ਲਾਇਟ ’ਚ ਬੈਠਣ ਤੋਂ ਲਗਦਾ ਡਰ, ਵੀਡੀਓ ਸਾਂਝੀ ਕਰ ਲਿਖਿਆ- ‘fearofflying’

ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਆਏ ਦਿਨ ਆਪਣੇ ਪ੍ਰਸ਼ੰਸਕਾਂ ਨਾਲ ਕੁਝ ਨਾ ਕੁਝ  ਸਾਂਝਾ ਕਰਦੀ ਰਹਿੰਦੀ ਹੈ। ਪ੍ਰਸ਼ੰਸਕ ਅਦਾਕਾਰਾ ਦੇ ਨਵੇਂ ਅਪਡੇਟਸ ਜਾਣਨ ਲਈ ਬੇਤਾਬ ਰਹਿੰਦੇ ਹਨ। ਇਸ ਦੇ ਨਾਲ ਹਾਲ ਹੀ ’ਚ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਸਟੋਰੀਜ਼ ’ਤੇ ਵੀਡੀਓਜ਼ ਸਾਂਝੀਆਂ ਕੀਤੀਆਂ ਹਨ। ਵੀਡੀਓ ਸਾਂਝੀ ਕਰਦੇ ਹੋਏ ਅਦਾਕਾਰ ਨੇ ਕੈਪਸ਼ਨ ’ਚ ਲਿਖਿਆ ਹੈ ਕਿ ‘fearofflying।’ ਵੀਡੀਓ ਦੇਖ ਕੇ ਲੱਗ ਰਿਹਾ ਹੈ ਜਿਵੇਂ ਅਦਾਕਾਰਾ ਨੂੰ ਉਡਾਣ ਤੋਂ ਸੱਚਮੁੱਚ ਡਰ ਲਗਦਾ ਹੋਵੇ।

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਗਿੱਪੀ ਗਰੇਵਾਲ ਤੇ ਜੈਸਮੀਨ ਭਸੀਨ, ਵੇਖੋ ਤਸਵੀਰਾਂ

ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਹਨੀਮੂਨ’ ਦੀ ਪ੍ਰਮੋਸ਼ਨ ’ਚ ਰੁੱਝੇ ਹੋਏ ਹਨ। ਇਸੇ ਦੇ ਚਲਦਿਆਂ ਉਹ ਫ਼ਿਲਮ ਦੀ ਅਦਾਕਾਰਾ ਜੈਸਮੀਨ ਭਸੀਨ ਨਾਲ ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ’ਚ ਦੋਵਾਂ ਨੂੰ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਕਰਦੇ ਦੇਖਿਆ ਜਾ ਸਕਦਾ ਹੈ।

ਕੇ. ਆਰ. ਕੇ. ਨੇ ਰਿਤਿਕ ਰੌਸ਼ਨ ਨੂੰ ਦੱਸਿਆ ਗੰਜਾ, ਲੋਕਾਂ ਨੇ ਪਾਈ ਝਾੜ

ਕਿਸੇ ਜ਼ਮਾਨੇ ’ਚ ਅਦਾਕਾਰ ਰਹੇ ਤੇ ਖ਼ੁਦ ਨੂੰ ਫ਼ਿਲਮ ਸਮੀਖਿਅਕ ਦੱਸਣ ਵਾਲੇ ਕਮਾਲ ਰਾਸ਼ਿਦ ਕੁਮਾਰ ਉਰਫ ਕੇ. ਆਰ. ਕੇ. ਹਰ ਸਮੇਂ ਬਾਲੀਵੁੱਡ ਸਿਤਾਰਿਆਂ ਨੂੰ ਟਰੋਲ ਕਰਨ ਦਾ ਮੌਕਾ ਲੱਭਦੇ ਹਨ। ਜੇਲ੍ਹ ਦੀ ਹਵਾ ਖਾ ਚੁੱਕੇ ਕੇ. ਆਰ. ਕੇ. ਇਨ੍ਹੀਂ ਦਿਨੀਂ ਰਿਤਿਕ ਰੌਸ਼ਨ ਨੂੰ ਆਪਣਾ ਨਿਸ਼ਾਨੇ ਬਣਾ ਰਹੇ ਹਨ। ਉਨ੍ਹਾਂ ਦੀਆਂ ਫ਼ਿਲਮਾਂ ਤੋਂ ਲੈ ਕੇ ਉਨ੍ਹਾਂ ਦੇ ਲੁੱਕਸ ਤਕ ਕੇ. ਆਰ. ਕੇ. ਗੱਲ ਕਰ ਚੁੱਕੇ ਹਨ। ਹਾਲ ਹੀ ’ਚ ਆਪਣੇ ਨਵੇਂ ਟਵੀਟ ’ਚ ਕੇ. ਆਰ. ਕੇ. ਨੇ ਰਿਤਿਕ ਰੌਸ਼ਨ ਨੂੰ ਗੰਜਾ ਦੱਸਿਆ ਸੀ। ਅਜਿਹੇ ’ਚ ਅਦਾਕਾਰ ਦੇ ਪ੍ਰਸ਼ੰਸਕਾਂ ਨੇ ਉਸ ਨੂੰ ਝਾੜ ਪਾਈ ਹੈ।


author

Shivani Bassan

Content Editor

Related News