ਕਿਸਾਨਾਂ ਦਾ ਸਮਰਥਨ ਕਰ ਬੁਰੀ ਫਸੀ ਪ੍ਰਿਯੰਕਾ, ਲੋਕਾਂ ਨੇ ਕਿਹਾ ''ਗਾਂਜੇ ਦੀ ਖੇਤੀ ਕਰਨ ਵਾਲੇ ਵੀ ਹੁਣ ਕਰ ਰਹੇ ਨੇ ਸਮਰਥਨ''
Wednesday, Dec 09, 2020 - 09:46 AM (IST)
ਮੁੰਬਈ (ਬਿਊਰੋ) : ਪਿਛਲੇ ਕੁਝ ਦਿਨਾਂ ਤੋਂ ਕਈ ਮਸ਼ਹੂਰ ਹਸਤੀਆਂ ਦਿੱਲੀ ਦੀ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਖੁੱਲ੍ਹ ਕੇ ਸਮਰਥਨ ਕਰ ਰਹੀਆਂ ਹਨ। ਹਾਲ ਹੀ 'ਚ ਮਸ਼ਹੂਰ ਪੰਜਾਬੀ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ 'ਤੇ ਪੋਸਟ ਲਿਖੀ ਅਤੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਨ। ਇਸ ਦੇ ਨਾਲ ਹੀ ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਵੀ ਇਸ ਸੂਚੀ 'ਚ ਸ਼ਾਮਲ ਹੋ ਗਈ ਹੈ।
ਪਿਛਲੇ ਕੁਝ ਦਿਨਾਂ ਤੋਂ ਦਿੱਲੀ ਦੀ ਸਰਹੱਦ 'ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਪ੍ਰਿਅੰਕਾ ਚੋਪੜਾ ਨੇ ਵੀ ਸਮਰਥਨ ਕੀਤਾ ਸੀ। ਪ੍ਰਿਅੰਕਾ ਚੋਪੜਾ ਨੂੰ ਹੁਣ ਇਸ ਨੂੰ ਲੈ ਕੇ ਟਵਿੱਟਰ 'ਤੇ ਟ੍ਰੋਲ ਕੀਤਾ ਜਾ ਰਿਹਾ ਹੈ। ਅਜਿਹੇ 'ਚ ਪ੍ਰਿਅੰਕਾ ਚੋਪੜਾ ਟਵਿੱਟਰ 'ਤੇ ਟ੍ਰੈਂਡ ਕਰ ਰਹੀ ਹੈ। ਦਰਅਸਲ, ਸੋਸ਼ਲ ਮੀਡੀਆ ਯੂਜ਼ਰਸ ਦਾ ਮੰਨਣਾ ਹੈ ਕਿ ਪ੍ਰਿਅੰਕਾ ਚੋਪੜਾ ਨਿਊਯਾਰਕ 'ਚ ਰਹਿੰਦੀ ਹੈ ਅਤੇ ਅਜਿਹੇ 'ਚ ਉਹ ਕਿਸਾਨਾਂ ਦੇ ਇਸ ਅੰਦੋਲਨ ਅਤੇ ਉਨ੍ਹਾਂ ਦੇ ਦਰਦ ਨੂੰ ਨਹੀਂ ਸਮਝ ਸਕਦੀ।
ਅਜਿਹੇ 'ਚ ਪ੍ਰਿਅੰਕਾ ਅਤੇ ਉਸ ਦੇ ਟਵੀਟ ਨੂੰ ਸੋਸ਼ਲ ਮੀਡੀਆ ਯੂਜ਼ਰਸ ਫੇਕ ਅਤੇ ਓਵਰ ਐਕਟਿੰਗ ਦੱਸ ਰਹੇ ਹਨ। ਪ੍ਰਿਅੰਕਾ ਚੋਪੜਾ ਨੇ ਆਪਣੇ ਟਵੀਟ 'ਚ ਕਿਸਾਨਾਂ ਨੂੰ ਇੱਕ ਭਾਰਤੀ ਸਿਪਾਹੀ ਕਿਹਾ ਅਤੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ।
ਪ੍ਰਿਅੰਕਾ ਨੇ ਆਪਣੇ ਟਵਿੱਟਰ ਹੈਂਡਲ 'ਤੇ ਇਕ ਪੋਸਟ 'ਚ ਲਿਖਿਆ ਹੈ ਕਿ, 'ਸਾਡੇ ਕਿਸਾਨ ਭਾਰਤ ਦੇ ਫੂਡ ਸੋਲਜਰ ਹਨ। ਉਨ੍ਹਾਂ ਦੇ ਡਰ ਨੂੰ ਦੂਰ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਦੀਆਂ ਉਮੀਦਾਂ ਪੂਰੀਆਂ ਹੋਣੀਆਂ ਚਾਹੀਦੀਆਂ ਹਨ। ਇਕ ਲੋਕਤੰਤਰੀ ਹੋਣ ਦੇ ਨਾਤੇ ਸਾਨੂੰ ਲਾਜ਼ਮੀ ਤੌਰ 'ਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸ ਮੁਸ਼ਕਲ ਦਾ ਹੱਲ ਜਲਦੀ ਕੱਢਿਆ ਜਾਵੇ।'
ਇਸ ਦੇ ਨਾਲ ਹੀ ਹੁਣ ਪ੍ਰਿਅੰਕਾ ਸੋਸ਼ਲ ਮੀਡੀਆ 'ਤੇ ਟ੍ਰੋਲਿੰਗ ਦਾ ਸ਼ਿਕਾਰ ਹੋ ਰਹੀ ਹੈ। ਇਥੇ ਦੇਖੋ ਪ੍ਰਿਅੰਕਾ ਚੋਪੜਾ ਦੀ ਆਲੋਚਨਾ ਕਰਨ ਵਾਲਿਆਂ ਦਾ ਪ੍ਰਤੀਕਿਰਿਆ :-