ਤ੍ਰਿਪਤੀ ਡਿਮਰੀ ਨੇ ਬਲੈਕ ਸਾੜੀ ''ਚ ਸਾਂਝੀਆਂ ਕੀਤੀਆਂ ਗਲੈਮਰਸ ਤਸਵੀਰਾਂ
Friday, Oct 11, 2024 - 12:42 PM (IST)
ਮੁੰਬਈ- ਬਾਲੀਵੁੱਡ ਅਦਾਕਾਰਾ ਤ੍ਰਿਪਤੀ ਡਿਮਰੀ ਨੇ ਹਾਲ ਹੀ 'ਚ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਮਨਮੋਹਕ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਬਲੈਕ ਸਾੜੀ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ।
ਤ੍ਰਿਪਤੀ ਨੇ ਖੁੱਲ੍ਹੇ ਵਾਲ, ਸੁੰਦਰ ਝੁਮਕੇ, ਮੱਥੇ 'ਤੇ ਬਿੰਦੀ ਅਤੇ ਹਲਕੇ ਮੇਕਅਪ ਨਾਲ ਆਪਣਾ ਲੁੱਕ ਪੂਰਾ ਕੀਤਾ ਹੈ। ਇਨ੍ਹਾਂ ਤਸਵੀਰਾਂ 'ਚ ਉਸ ਦੇ ਅੰਦਾਜ਼ ਅਤੇ ਪੋਜ਼ ਨੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੱਤਾ ਹੈ।
ਤ੍ਰਿਪਤੀ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ ਅਤੇ ਪ੍ਰਸ਼ੰਸਕ ਉਨ੍ਹਾਂ ਦੀ ਤਾਰੀਫ ਕਰ ਰਹੇ ਹਨ। ਇਸ ਮਨਮੋਹਕ ਅੰਦਾਜ਼ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ ਅਤੇ ਉਸ ਦੇ ਪ੍ਰਸ਼ੰਸਕ ਲਗਾਤਾਰ ਉਸ ਦੀਆਂ ਪੋਸਟਾਂ 'ਤੇ ਪਿਆਰ ਭਰੇ ਕੁਮੈਂਟ ਕਰ ਰਹੇ ਹਨ।
ਇਸ ਦੇ ਨਾਲ ਹੀ ਤ੍ਰਿਪਤੀ ਦੀ ਫਿਲਮ 'ਵਿੱਕੀ ਵਿਦਿਆ ਕਾ ਵੋਹ ਵਾਲਾ' ਦਾ ਵੀਡੀਓ ਰਿਲੀਜ਼ ਹੋਇਆ ਹੈ, ਜਿਸ 'ਚ ਉਹ ਰਾਜਕੁਮਾਰ ਰਾਓ ਨਾਲ ਨਜ਼ਰ ਆ ਰਹੀ ਹੈ।
ਫਿਲਮ ਨੂੰ ਲੈ ਕੇ ਦਰਸ਼ਕਾਂ 'ਚ ਕਾਫੀ ਉਤਸ਼ਾਹ ਹੈ ਅਤੇ ਤ੍ਰਿਪਤੀ ਦਾ ਇਹ ਗਲੈਮਰਸ ਲੁੱਕ ਉਨ੍ਹਾਂ ਦੇ ਪ੍ਰਸ਼ੰਸਕਾਂ ਲਈ ਕਿਸੇ ਤੋਹਫੇ ਤੋਂ ਘੱਟ ਨਹੀਂ ਹੈ।