ਤੁਨਿਸ਼ਾ ਮਾਮਲਾ : ਸ਼ੀਜ਼ਾਨ ਖ਼ਾਨ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ, ਅਦਾਲਤ ਨੂੰ ਅਪੀਲ ‘ਨਾ ਕੱਟੇ ਜਾਣ ਵਾਲ’

01/01/2023 11:32:20 AM

ਮੁੰਬਈ (ਬਿਊਰੋ) – ਮਹਾਰਾਸ਼ਟਰ ਦੇ ਪਾਲਘਰ ਜ਼ਿਲੇ ਦੀ ਇਕ ਅਦਾਲਤ ਨੇ ਆਪਣੀ ਸਹਿ-ਅਭਿਨੇਤਰੀ ਤੁਨਿਸ਼ਾ ਸ਼ਰਮਾ ਨੂੰ ਕਥਿਤ ਤੌਰ ’ਤੇ ਆਤਮਹੱਤਿਆ ਲਈ ਉਕਸਾਉਣ ਦੇ ਦੋਸ਼ ’ਚ ਗ੍ਰਿਫ਼ਤਾਰ ਅਭਿਨੇਤਾ ਸ਼ੀਜਾਨ ਖ਼ਾਨ ਨੂੰ ਸ਼ਨੀਵਾਰ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ। ਸ਼ਨੀਵਾਰ ਨੂੰ ਖ਼ਾਨ ਦੀ ਪੁਲਸ ਹਿਰਾਸਤ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਵਸਈ ਦੀ ਇਕ ਮੈਜਿਸਟ੍ਰੇਟ ਅਦਾਲਤ ’ਚ ਪੇਸ਼ ਕੀਤਾ ਗਿਆ। ਅਭਿਨੇਤਰੀ ਤੁਨਿਸ਼ਾ ਨੂੰ ਕਥਿਤ ਤੌਰ ’ਤੇ ਆਤਮਹੱਤਿਆ ਲਈ ਉਕਸਾਉਣ ਦੇ ਦੋਸ਼ ’ਚ ਖਾਨ ਨੂੰ ਪੁਲਸ ਨੇ 26 ਦਸੰਬਰ ਨੂੰ ਗ੍ਰਿਫ਼ਤਾਰ ਕੀਤਾ ਸੀ।

ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਗਾਇਕ ਗੈਰੀ ਸੰਧੂ ਦੇ ਘਰ ਚੋਰੀ, ਸਿੰਗਰ ਨੇ ਚੋਰਾਂ ਨੂੰ ਰੱਜ ਕੇ ਪਾਈਆਂ ਲਾਹਣਤਾਂ

ਸ਼ੀਜਾਨ ਦੀ ਗੁਹਾਰ-ਨਾ ਕੱਟੇ ਜਾਣ ਵਾਲ
ਸ਼ੀਜਾਨ ਖਾਨ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ। ਉਸ ਨੂੰ ਹਿਰਾਸਤ ’ਚ ਰਹਿਣ ਦੌਰਾਨ ਘਰ ਦਾ ਬਣਿਆ ਭੋਜਨ, ਦਵਾਈਆਂ ਅਤੇ ਪਰਿਵਾਰ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ। ਸ਼ੀਜ਼ਾਨ ਨੇ ਅਦਾਲਤ ਨੂੰ ਅਪੀਲ ਕੀਤੀ ਕਿ ਜੇਲ੍ਹ ’ਚ ਉਸ ਦੇ ਸਿਰ ਦੇ ਵਾਲ ਨਾ ਕੱਟੇ ਜਾਣ। ਅਦਾਲਤ ਨੇ ਇਸ ਦੀ ਮਨਜ਼ੂਰੀ ਦਿੰਦੇ ਹੋਏ ਕਿਹਾ ਕਿ 2 ਜਨਵਰੀ ਤੱਕ ਸ਼ੀਜਨ ਦੇ ਵਾਲ ਨਹੀਂ ਕੱਟੇ ਜਾਣਗੇ। ਇਸ ਦੌਰਾਨ ਅਦਾਲਤ ਨੇ ਕਿਹਾ ਕਿ ਜੇਲ੍ਹ ’ਚ ਸੁਰੱਖਿਆ ਅਤੇ ਕੌਂਸਲਿੰਗ ਜੇਲ ਮੈਨੂਅਲ ਅਨੁਸਾਰ ਹੋਵੇਗੀ।

ਇਹ ਖ਼ਬਰ ਵੀ ਪੜ੍ਹੋ : ਤੁਨਿਸ਼ਾ ਨੂੰ ਪ੍ਰੇਮੀ ਨੇ ਇਸਲਾਮ ਧਰਮ ਕਬੂਲ ਕਰਨ ਲਈ ਕੀਤਾ ਸੀ ਮਜਬੂਰ : ਮਾਂ ਦਾ ਦਾਅਵਾ

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


 


sunita

Content Editor

Related News