ਅਰਜੁਨ ਬਿਜਲਾਨੀ ਦੇ ਘਰ ਤੋਂ ਆਈ ਇਕ ਹੋਰ ਬੁਰੀ ਖ਼ਬਰ, ਪੋਸਟ ਰਾਹੀਂ ਸਾਂਝਾ ਕੀਤਾ ਦੁੱਖ

Thursday, Oct 08, 2020 - 08:58 AM (IST)

ਅਰਜੁਨ ਬਿਜਲਾਨੀ ਦੇ ਘਰ ਤੋਂ ਆਈ ਇਕ ਹੋਰ ਬੁਰੀ ਖ਼ਬਰ, ਪੋਸਟ ਰਾਹੀਂ ਸਾਂਝਾ ਕੀਤਾ ਦੁੱਖ

ਜਲੰਧਰ (ਬਿਊਰੋ) - ਟੀ. ਵੀ. ਜਗਤ ਦੇ ਮਸ਼ਹੂਰ ਅਦਾਕਾਰ ਅਰਜੁਨ ਬਿਜਲਾਨੀ, ਜਿਨ੍ਹਾਂ ਦੀਆਂ ਚਿੰਤਾਵਾਂ ਖ਼ਤਮ ਹੋਣ ਦਾ ਨਾਮ ਹੀ ਨਹੀਂ ਲੈ ਰਹੀਆਂ ਹਨ। ਹਾਲ ਹੀ ‘ਚ ਉਨ੍ਹਾਂ ਦੀ ਪਤਨੀ ਨੇਹਾ ਸਵਾਮੀ ਕੋਰੋਨਾ ਪਾਜ਼ੇਟਿਵ ਪਾਈ ਗਈ ਸੀ, ਜਿਸ ਦੀ ਜਾਣਕਾਰੀ ਅਦਾਕਾਰ ਨੇ ਸੋਸ਼ਲ ਮੀਡੀਆ ਦੇ ਜ਼ਰੀਏ ਆਪਣੇ ਪ੍ਰਸ਼ੰਸਕਾਂ ਨੂੰ ਦਿੱਤੀ ਸੀ। ਉਨ੍ਹਾਂ ਨੇ  ਦੱਸਿਆ ਸੀ ਕਿ ਨੇਹਾ ਦੇ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਦੋ ਹਫ਼ਤਿਆਂ ਲਈ ਉਸ ਨੂੰ ਅਤੇ ਪਰਿਵਾਰ ਨੇ ਆਪਣੇ-ਆਪ ਨੂੰ ਅਲੱਗ ਕਰ ਲਿਆ। ਅਰਜੁਨ ਬਿਜਲਾਨੀ ਨੇ ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਹੈ, ਜੋ ਉਸ ਦੇ ਸੰਪਰਕ ਵਿਚ ਆਏ ਹਨ ਅਤੇ ਉਹ ਕੋਰੋਨਾ ਟੈਸਟ ਕਰਵਾ ਲੈਣ ।
PunjabKesari
ਹੁਣ ਅਰਜੁਨ ਬਿਜਲਾਨੀ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਨਵੀਂ ਪੋਸਟ ਪਾ ਕੇ ਦੱਸਿਆ ਹੈ ਕਿ ਉਨ੍ਹਾਂ ਦਾ ਬੇਟਾ ਵੀ ਕੋਰੋਨਾ ਪਾਜ਼ੇਟਿਵ ਆ ਗਿਆ ਹੈ। ਉਸ ਨੂੰ ਨੇਹਾ ਦੇ ਨਾਲ ਹੀ ਇਕਾਂਤਵਾਸ ਕੀਤਾ ਗਿਆ ਹੈ। ਅਰਜੁਨ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਖ਼ੁਦ ਦੀ ਰਿਪੋਰਟ ਨੈਗਟਿਵ ਆਈ ਹੈ। ਉਹ ਦੂਰੀ ਦਾ ਖ਼ਿਆਲ ਰੱਖਦੇ ਹੋਏ ਆਪਣੇ ਪਰਿਵਾਰ ਦੀ ਦੇਖਭਾਲ ਕਰਨਗੇ।

 
 
 
 
 
 
 
 
 
 
 
 
 
 

Keep us in yours prayers ... !!

A post shared by Arjun Bijlani (@arjunbijlani) on Oct 6, 2020 at 11:56pm PDT


ਉਨ੍ਹਾਂ ਨੇ ਸਭ ਨੂੰ ਦੁਆਵਾਂ ਕਰਨ ਲਈ ਕਿਹਾ ਹੈ ਅਤੇ ਨਾਲ ਹੀ ਇਸ ਵਾਇਰਸ ਤੋਂ ਬਚ ਕੇ ਰਹਿਣ ਦੀ ਵੀ ਗੱਲ ਆਖੀ ਹੈ। ਇਸ ਪੋਸਟ ‘ਤੇ ਪ੍ਰਸ਼ੰਸਕ ਅਤੇ ਟੀ. ਵੀ. ਕਲਾਕਾਰ ਕੁਮੈਂਟਸ ਕਰਕੇ ਜਲਦੀ ਸਿਹਤਮੰਦ ਹੋਣ ਲਈ ਆਪਣੀਆਂ ਸ਼ੁਭਕਾਮਨਾਵਾਂ ਦੇ ਰਹੇ ਹਨ।


author

sunita

Content Editor

Related News