ਅਦਾਕਾਰਾ ਨੂੰ ਅਸ਼ਲੀਲ ਮੈਸੇਜ ਭੇਜਣ ’ਤੇ ਟੀ. ਵੀ. ਅਦਾਕਾਰ ਗ੍ਰਿਫ਼ਤਾਰ
Sunday, Jan 22, 2023 - 03:57 PM (IST)
ਮੁੰਬਈ (ਭਾਸ਼ਾ)– ਸੋਸ਼ਲ ਮੀਡੀਆ ’ਤੇ ਫਰਜ਼ੀ ਅਕਾਊਂਟ ਬਣਾ ਕੇ ਇਕ ਅਦਾਕਾਰਾ ਨੂੰ ਕਥਿਤ ਤੌਰ ’ਤੇ ਅਸ਼ਲੀਲ ਮੈਸੇਜ ਭੇਜਣ ਦੇ ਦੋਸ਼ ’ਚ 27 ਸਾਲਾ ਟੀ. ਵੀ. ਅਦਾਕਾਰ-ਨਿਰਮਾਤਾ ਨੂੰ ਮੁੰਬਈ ਦੇ ਉਪਨਗਰ ਅੰਧੇਰੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੁਲਸ ਨੇ ਸ਼ਨੀਵਾਰ ਨੂੰ ਦੱਸਿਆ ਕਿ ਬੰਗੂਰ ਨਗਰ ਥਾਣੇ ਦੇ ਅਧਿਕਾਰੀਆਂ ਨੇ ਸ਼ੁੱਕਰਵਾਰ ਰਾਤ ਨੂੰ ਇਲਾਕੇ ’ਚ ਤਲਾਸ਼ੀ ਮੁਹਿੰਮ ਚਲਾਈ ਸੀ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ : ਗਾਇਕ ਪਰਮੀਸ਼ ਵਰਮਾ ਦੇ 'ਗੰਨ ਕਲਚਰ' 'ਤੇ ਤਿੱਖੇ ਬੋਲ, ਪੰਜਾਬ ਸਰਕਾਰ ਨੂੰ ਆਖ ਦਿੱਤੀ ਇਹ ਗੱਲ
ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਨੇ ਕਥਿਤ ਤੌਰ ’ਤੇ ਇੰਸਟਾਗ੍ਰਾਮ ’ਤੇ ਅਦਾਕਾਰਾ ਦਾ ਫਰਜ਼ੀ ਅਕਾਊਂਟ ਬਣਾ ਲਿਆ ਸੀ ਤੇ ਪੀੜਤਾ ਨੂੰ ਬਦਨਾਮ ਕਰਨ ਲਈ ਉਸ ਨੂੰ ਉਸ ਦੇ ਰਿਸ਼ਤੇਦਾਰਾਂ ਤੇ ਦੋਸਤਾਂ ਨੂੰ ਅਸ਼ਲੀਲ ਮੈਸੇਜ ਭੇਜੇ।
ਪੀੜਤਾ ਨੇ ਇਸ ਹਫ਼ਤੇ ਦੀ ਸ਼ੁਰੂਆਤ ’ਚ ਸ਼ਿਕਾਇਤ ਦਰਜ ਕਰਵਾਈ ਸੀ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।