ਵਿਆਹ ਤੋਂ ਬਾਅਦ ਦਲਜੀਤ ਕੌਰ ਦਾ ਨਵਾਂ ਲੁੱਕ, ਪਲਾਂ ''ਚ ਵਾਇਰਲ ਹੋਈਆਂ ਤਸਵੀਰਾਂ

03/20/2023 2:42:45 PM

ਮੁੰਬਈ (ਬਿਊਰੋ) : ਟੀ. ਵੀ. ਦੇ ਸਭ ਤੋਂ ਵਿਵਾਦਿਤ ਰਿਐਲਿਟੀ ਸ਼ੋਅ 'ਬਿੱਗ ਬੌਸ 16' ਦੇ ਪ੍ਰਤੀਯੋਗੀ ਸ਼ਾਲੀਨ ਭਨੋਟ ਦੀ ਸਾਬਕਾ ਪਤਨੀ ਦਲਜੀਤ ਕੌਰ ਨੇ ਬੀਤੇ ਕੁਝ ਦਿਨ ਪਹਿਲਾ ਹੀ ਦੂਜਾ ਵਿਆਹ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਵਾਇਰਲ ਹੋ ਰਹੀਆਂ ਹਨ।

ਹਾਲ ਹੀ ਦਲਜੀਤ ਕੌਰ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਵਿਆਹ ਦੀਆਂ ਕੁਝ ਹੋਰ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਪਤੀ-ਪਤਨੀ ਦਾ ਰੋਮਾਂਟਿਕ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ। ਇਸ ਤੋਂ ਇਲਾਵਾ ਇਕ ਵੀਡੀਓ ਵੀ ਸਾਂਝੀ ਕੀਤੀ ਗਈ ਹੈ।

PunjabKesari

ਦੱਸ ਦਈਏ ਕਿ ਦਲਜੀਤ ਕੌਰ ਨੇ ਵਿਆਹ ਤੋਂ ਬਾਅਦ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਉਹ ਪਤੀ ਨਾਲ ਕਜ਼ੂਅਲ ਡਰੈੱਸ 'ਚ ਨਜ਼ਰ ਆ ਰਹੀ ਹੈ।

PunjabKesari

ਇਨ੍ਹਾਂ ਤਸਵੀਰਾਂ 'ਚ ਦਲਜੀਤ ਨੇ ਸ਼ਾਰਟ ਸਕਰਟ ਪਾਈ ਹੈ ਤੇ ਕਾਲੇ ਰੰਗ ਦਾ ਸ਼ਾਰਟ ਟੌਪ ਪਾਇਆ ਹੈ। ਉਸ ਨੇ ਬਾਹਾਂ 'ਚ ਲਾਲ ਤੇ ਚਿੱਟੇ ਦਾ ਰੰਗ ਦਾ ਚੂੜ੍ਹਾ ਪਾਇਆ ਹੋਇਆ ਹੈ।

PunjabKesari

ਦੱਸਣਯੋਗ ਹੈ ਕਿ ਦਲਜੀਤ ਕੌਰ ਨੇ ਪ੍ਰੇਮੀ ਨਿਖਿਲ ਪਟੇਲ ਨਾਲ ਦੂਜਾ ਵਿਆਹ ਕਰਵਾਇਆ ਹੈ। ਇਹ ਵਿਆਹ ਦਲਜੀਤ ਕੌਰ ਨੇ ਰਿਵਾਇਤੀ ਤਰੀਕੇ ਨਾਲ ਕਰਵਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵਿਆਹ 'ਚ ਜੋੜੇ ਦੇ ਪਰਿਵਾਰ ਅਤੇ ਨਜ਼ਦੀਕੀ ਦੋਸਤਾਂ ਨੇ ਹੀ ਸ਼ਿਰਕਤ ਕੀਤੀ।

PunjabKesari

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


sunita

Content Editor

Related News