ਸੜਕ ਹਾਦਸੇ ’ਚ ਵਾਲ-ਵਾਲ ਬਚੀ ਟੀ. ਵੀ. ਅਦਾਕਾਰਾ ਉਰਵਸ਼ੀ ਢੋਲਕੀਆ

Monday, Feb 06, 2023 - 10:57 AM (IST)

ਸੜਕ ਹਾਦਸੇ ’ਚ ਵਾਲ-ਵਾਲ ਬਚੀ ਟੀ. ਵੀ. ਅਦਾਕਾਰਾ ਉਰਵਸ਼ੀ ਢੋਲਕੀਆ

ਮੁੰਬਈ (ਭਾਸ਼ਾ)– ਮਸ਼ਹੂਰ ਟੈਲੀਵਿਜ਼ਨ ਅਦਾਕਾਰਾ ਉਰਵਸ਼ੀ ਢੋਲਕੀਆ ਦੀ ਕਾਰ ਮੁੰਬਈ ਨਾਲ ਲੱਗਦੇ ਠਾਣੇ ਜ਼ਿਲੇ ’ਚ ਹਾਦਸੇ ਦਾ ਸ਼ਿਕਾਰ ਹੋ ਗਈ। ਖ਼ੁਸ਼ਕਿਸਮਤੀ ਨਾਲ ਇਸ ਹਾਦਸੇ ’ਚ ਉਸ ਨੂੰ ਕੋਈ ਸੱਟ ਨਹੀਂ ਲੱਗੀ।

ਇਕ ਪੁਲਸ ਅਧਿਕਾਰੀ ਮੁਤਾਬਕ ਇਹ ਹਾਦਸਾ ਉਦੋਂ ਵਾਪਰਿਆ ਜਦੋਂ ਬੱਚਿਆਂ ਨੂੰ ਲੈ ਕੇ ਜਾ ਰਹੀ ਇਕ ਸਕੂਲੀ ਬੱਸ ਨੇ ਸ਼ਨੀਵਾਰ ਕਾਸ਼ੀਮੀਰਾ ਇਲਾਕੇ ’ਚ ਉਨ੍ਹਾਂ ਦੀ ਕਾਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ।

ਇਹ ਖ਼ਬਰ ਵੀ ਪੜ੍ਹੋ : ਸੰਨੀ ਲਿਓਨ ਦੇ ਫੈਸ਼ਨ ਸ਼ੋਅ ਵੈਨਿਊ ਕੋਲ ਧਮਾਕਾ

ਉਦੋਂ ਉਹ ਸ਼ੂਟਿੰਗ ਲਈ ਮੀਰਾ ਰੋਡ ਇਲਾਕੇ ’ਚ ਇਕ ਸਟੂਡੀਓ ਵੱਲ ਜਾ ਰਹੀ ਸੀ। ਅਦਾਕਾਰਾ ਨੇ ਬੱਸ ਡਰਾਈਵਰ ਖ਼ਿਲਾਫ਼ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ।

ਉਰਵਸ਼ੀ ਢੋਲਕੀਆ ਰਿਐਲਿਟੀ ਸ਼ੋਅ ‘ਬਿੱਗ ਬੌਸ’ ਦੇ ਛੇਵੇਂ ਸੀਜ਼ਨ ਦੀ ਜੇਤੂ ਰਹਿ ਚੁੱਕੀ ਹੈ। ਉਹ ਟੈਲੀਵਿਜ਼ਨ ਸੀਰੀਅਲ ‘ਕਸੌਟੀ ਜ਼ਿੰਦਗੀ ਕੀ’ ’ਚ ਆਪਣੀ ਭੂਮਿਕਾ ਲਈ ਵੀ ਜਾਣੀ ਜਾਂਦੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News