Tv ਇੰਡਸਟਰੀ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰ ਦਾ ਦਿਹਾਂਤ

Saturday, Nov 09, 2024 - 11:32 AM (IST)

Tv ਇੰਡਸਟਰੀ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰ ਦਾ ਦਿਹਾਂਤ

ਮੁੰਬਈ- ਟੈਲੀਵਿਜ਼ਨ ਅਦਾਕਾਰ ਨਿਤਿਨ ਕੁਮਾਰ ਸਤਿਆਪਾਲ ਸਿੰਘ ਗੋਰੇਗਾਂਵ ਵੈਸਟ, ਮੁੰਬਈ 'ਚ ਆਪਣੇ ਘਰ 'ਚ ਮ੍ਰਿਤਕ ਪਾਇਆ ਗਿਆ। ਉਸ ਨੇ ਖੁਦਕੁਸ਼ੀ ਕਰ ਲਈ ਹੈ। ਮੁੰਬਈ ਪੁਲਸ ਨੇ ਪੁਸ਼ਟੀ ਕੀਤੀ ਕਿ ਅਦਾਕਾਰ ਆਪਣੇ ਯਸ਼ੋਧਾਮ ਅਪਾਰਟਮੈਂਟ 'ਚ ਪੱਖੇ ਨਾਲ ਲਟਕਦਾ ਪਾਇਆ ਗਿਆ।ਦੱਸਿਆ ਜਾ ਰਿਹਾ ਹੈ ਕਿ ਨਿਤਿਨ ਕੁਮਾਰ ਸਤਿਆਪਾਲ ਪਿਛਲੇ ਕੁਝ ਸਾਲਾਂ ਤੋਂ ਡਿਪ੍ਰੈਸ਼ਨ ਤੋਂ ਪੀੜਤ ਸਨ ਕਿਉਂਕਿ ਉਨ੍ਹਾਂ ਨੂੰ ਟੈਲੀਵਿਜ਼ਨ ਅਤੇ ਫਿਲਮ ਪ੍ਰੋਜੈਕਟਾਂ 'ਚ ਕੰਮ ਨਹੀਂ ਮਿਲ ਰਿਹਾ ਸੀ। ਇਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਦਾ ਡਿਪ੍ਰੈਸ਼ਨ ਦਾ ਇਲਾਜ ਵੀ ਚੱਲ ਰਿਹਾ ਸੀ।

ਇਹ ਵੀ ਪੜ੍ਹੋ- ਮਲਾਇਕਾ ਨਾਲ Breakup ਤੋਂ ਬਾਅਦ ਇਸ ਬੀਮਾਰੀ ਨਾਲ ਜੂਝ ਰਹੇ ਹਨ ਅਰਜੁਨ ਕਪੂਰ

ਪੁਲਸ ਨੇ ਦੱਸਿਆ ਕਿ ਨਿਤਿਨ ਦੀ ਪਤਨੀ ਉਨ੍ਹਾਂ ਦੀ ਧੀ ਨੂੰ ਪਾਰਕ 'ਚ ਲੈ ਗਈ ਸੀ। ਵਾਪਸ ਆ ਕੇ ਦੇਖਿਆ ਕਿ ਫਲੈਟ ਅੰਦਰੋਂ ਬੰਦ ਸੀ। ਦਰਵਾਜ਼ੇ ਦੀ ਘੰਟੀ ਵਜਾਉਣ ਅਤੇ ਦਰਵਾਜ਼ਾ ਖੜਕਾਉਣ 'ਤੇ ਉਸ ਦੇ ਪਤੀ ਵੱਲੋਂ ਕੋਈ ਜਵਾਬ ਨਹੀਂ ਆਇਆ। ਕਿਸੇ ਤਰ੍ਹਾਂ ਉਹ ਫਲੈਟ 'ਚ ਦਾਖਲ ਹੋਣ 'ਚ ਕਾਮਯਾਬ ਹੋਈ ਅਤੇ ਆਪਣੇ ਪਤੀ ਨੂੰ ਲਟਕਦਾ ਦੇਖਿਆ।ਨਿਤਿਨ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਉੱਥੇ ਪਹੁੰਚਣ 'ਤੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਿਸ ਨੇ ਹਾਦਸੇ ਦੀ ਮੌਤ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਦੇ ਦੇਹਾਂਤ ਨਾਲ ਅਦਾਕਾਰ ਦਾ ਪਰਿਵਾਰ ਸਦਮੇ ਵਿੱਚ ਹੈ ਅਤੇ ਟੀਵੀ ਇੰਡਸਟਰੀ ਵਿੱਚ ਸੋਗ ਦੀ ਲਹਿਰ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Priyanka

Content Editor

Related News